ਪਟਰੌਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ‘ਤੇ ਅਕਾਲੀ ਦਲ (ਡ) ਵੱਲੋਂ ਡੀਸੀ ਨੂੰ ਮੰਗ ਪੱਤਰ ਸੌਂਪਿਆ
Published : Feb 24, 2021, 4:28 pm IST
Updated : Feb 24, 2021, 4:28 pm IST
SHARE ARTICLE
Petrol
Petrol

ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਨੂੰ ਪਟਰੌਲ ਅਤੇ ਡੀਜ਼ਲ ‘ਤੇ ਟੈਕਸ ਘਟਾਉਣ ਦੀ ਅਪੀਲ ਕੀਤੀ...

ਚੰਡੀਗੜ੍ਹ: ਜਿਥੇ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਆਮ ਲੋਕ ਪ੍ਰੇਸ਼ਾਨ ਹਨ, ਦੂਜੇ ਪਾਸੇ ਰਾਜਨੀਤਿਕ ਪਾਰਟੀਆਂ ਇਸ ਮੁੱਦੇ ਨੂੰ ਜ਼ੋਰ ਸ਼ੋਰ ਨਾਲ ਉਠਾ ਰਹੀਆਂ ਹਨ, ਇਸ ਦੇ ਤਹਿਤ ਅੱਜ ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੂੰ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਗਰਾਜ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੰਗ ਪੱਤਰ ਦਿੱਤਾ ਗਿਆ।

PetrolPetrol

ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਮੋਗਾ ਦੇ ਇੰਚਾਰਜ ਜਗਰਾਜ ਸਿੰਘ, ਨਿਧੜ ਸਿੰਘ ਬਰਾੜ ਨੇ ਦੱਸਿਆ ਕਿ ਪਟਰੌਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਹਰ ਵਰਗ ਦੇ ਨਾਲ-ਨਾਲ ਆਮ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਪਟਰੌਲ ਅਤੇ ਡੀਜ਼ਲ ‘ਤੇ ਬਹੁਤ ਜ਼ਿਆਦਾ ਟੈਕਸ ਘਟਾਉਣਾ ਚਾਹੀਦਾ ਹੈ ਕਿਉਂਕਿ ਕੱਚੇ ਤੇਲ ਦੀ ਕੀਮਤ ਬਹੁਤ ਘੱਟ ਹੈ।

petrol pricepetrol price

ਪਰ ਕੇਂਦਰ ਅਤੇ ਪੰਜਾਬ ਸਰਕਾਰ ਇਹ ਟੈਕਸ ਲਗਾ ਕੇ ਮੁਨਾਫਾ ਕਮਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਲੋਕਾਂ ਦੀ ਸੇਵਾ ਕਰਨਾ ਹੈ ਨਾ ਕਿ ਮੁਨਾਫਾ ਕਮਾਉਣਾ। ਉਨ੍ਹਾਂ ਕਿਹਾ ਕਿ ਜੇਕਰ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਨਹੀਂ ਹੋਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਵੱਲੋਂ ਵੱਡਾ ਸੰਘਰਸ਼  ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement