
ਯੋਜਨਾ 1 ਅਕਤੂਬਰ ਤੋਂ ਹੋਵੇਗੀ ਸ਼ੁਰੂ
China's K-Visa: ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਦੀ ਫ਼ੀਸ ਵਧਾ ਕੇ ਇੱਕ ਲੱਖ ਡਾਲਰ ਯਾਨੀ ਤਕਰੀਬਨ 88 ਲੱਖ ਰੁਪਏ ਕਰ ਦਿੱਤੀ ਗਈ ਸੀ। ਇਸ ਦੇ ਨਾਲ ਹੀ ਚੀਨ ਦਾ ਕੇ-ਵੀਜ਼ਾ ਫਿਰ ਚਰਚਾ ਵਿੱਚ ਆ ਗਿਆ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਦਾ ਐੱਚ-1ਬੀ ਵੀਜ਼ਾ 1990 ਵਿੱਚ ਸ਼ੁਰੂ ਕੀਤਾ ਗਿਆ ਸੀ। ਇਹ ਵੀਜ਼ਾ ਜ਼ਿਆਦਾਤਰ ਵਿਗਿਆਨ, ਇੰਜੀਨੀਅਰਿੰਗ, ਤਕਨਾਲੋਜੀ ਅਤੇ ਗਣਿਤ ਵਿੱਚ ਹੁਨਰਮੰਦ ਕਾਮਿਆਂ ਨੂੰ ਦਿੱਤਾ ਜਾਂਦਾ ਹੈ। ਸਭ ਤੋਂ ਵੱਧ ਐਚ-1ਬੀ ਵੀਜ਼ਾ ਭਾਰਤੀਆਂ ਨੂੰ ਜਾਰੀ ਕੀਤਾ ਗਿਆ ਹੈ, ਉਸ ਤੋਂ ਬਾਅਦ ਚੀਨੀ ਨਾਗਰਿਕਾਂ ਦਾ ਨੰਬਰ ਆਉਂਦਾ ਹੈ।
ਚੀਨ ਨੇ ਅਗਸਤ 2025 ਵਿੱਚ ਵਿਗਿਆਨ ਅਤੇ ਤਕਨਾਲੋਜੀ ਵਿੱਚ ਸਭ ਤੋਂ ਵਧੀਆ ਪ੍ਰਤੀਭਾਗੀਆਂ ਨੂੰ ਆਪਣੇ ਦੇਸ਼ ਵਿੱਚ ਖਿੱਚਣ ਲਈ ਕੇ-ਵੀਜ਼ਾ ਦੀ ਸ਼ੁਰੂਆਤ ਦਾ ਐਲਾਨ ਕੀਤਾ ਸੀ। ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਇਹ ਯੋਜਨਾ 1 ਅਕਤੂਬਰ ਤੋਂ ਸ਼ੁਰੂ ਹੋਵੇਗੀ। ਕੇ-ਵੀਜ਼ਾ ਪ੍ਰਤਿਭਾਸ਼ਾਲੀ ਵਿਗਿਆਨ ਅਤੇ ਤਕਨਾਲੋਜੀ ਪੇਸ਼ੇਵਰਾਂ ਨੂੰ ਚੀਨ ਵਿੱਚ ਆਉਣ ਅਤੇ ਕੰਮ ਕਰਨ ਲਈ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤਾ ਗਿਆ ਸੀ। ਨਿਊਜ਼ ਏਜੰਸੀ ਸ਼ਿਨਹੂਆ ਨੇ ਰਿਪੋਰਟ ਦਿੱਤੀ ਕਿ ਚੀਨ ਵਿੱਚ ਮੌਜੂਦਾ 12 ਕਿਸਮਾਂ ਦੇ ਵੀਜ਼ਾ ਦੇ ਉਲਟ, ਕੇ-ਵੀਜ਼ਾ 'ਤੇ ਆਉਣ ਵਾਲਿਆਂ ਨੂੰ ਦੇਸ਼ ਵਿੱਚ ਦਾਖ਼ਲੇ, ਵੈਲਿਡੀਟੀ ਦਾ ਸਮਾਂ ਅਤੇ ਇੱਥੇ ਠਹਿਰਨ ਦੇ ਮਾਮਲੇ ਵਿੱਚ ਵਧੇਰੇ ਸਹੂਲਤਾਂ ਮਿਲਣਗੀਆਂ।