ਭਾਰਤ-ਕੈਨੇਡਾ ਐਫ.ਟੀ.ਏ. ਗੱਲਬਾਤ ਮੁੜ ਸ਼ੁਰੂ ਕਰਨ ਲਈ ਹੋਏ ਸਹਿਮਤ: ਗੋਇਲ
Published : Nov 24, 2025, 10:02 pm IST
Updated : Nov 24, 2025, 10:02 pm IST
SHARE ARTICLE
India-Canada FTA Talks Agreed to Resume: Goyal
India-Canada FTA Talks Agreed to Resume: Goyal

‘ਉੱਚ-ਅਭਿਲਾਸ਼ੀ ਸੀਈਪੀਏ 'ਤੇ ਗੱਲਬਾਤ ਸ਼ੁਰੂ ਕਰਨ ਅਤੇ 2030 ਤਕ ਦੋਹਾਂ ਦੇਸ਼ਾਂ ਵਿਚਕਾਰ ਵਪਾਰ ਨੂੰ ਦੁੱਗਣਾ ਕਰਨ ਲਈ ਸਹਿਮਤ'

ਨਵੀਂ ਦਿੱਲੀ: ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਕਿਹਾ ਹੈ ਕਿ ਭਾਰਤ ਅਤੇ ਕੈਨੇਡਾ 2030 ਤਕ ਦੋ-ਪੱਖੀ ਵਪਾਰ ਨੂੰ 50 ਅਰਬ ਡਾਲਰ ਤਕ ਵਧਾਉਣ ਦੇ ਉਦੇਸ਼ ਨਾਲ ਮੁਕਤ ਵਪਾਰ ਸਮਝੌਤੇ (ਐੱਫ.ਟੀ.ਏ.) ਲਈ ਗੱਲਬਾਤ ਮੁੜ ਸ਼ੁਰੂ ਕਰਨ ਲਈ ਸਹਿਮਤ ਹੋ ਗਏ ਹਨ।

ਗੋਇਲ ਨੇ ਸੋਮਵਾਰ ਨੂੰ ਇੱਥੇ ਇਕ ਸਮਾਗਮ ਵਿਚ ਕਿਹਾ ਕਿ ਐਫ.ਟੀ.ਏ. ਜਾਂ ਵਿਆਪਕ ਆਰਥਕ ਭਾਈਵਾਲੀ ਸਮਝੌਤੇ (ਸੀ.ਈ.ਪੀ.ਏ.) ਵਿਚ ਬਹੁਤ ਸਾਰੇ ਰਣਨੀਤਕ ਤੱਤ ਹਨ ਅਤੇ ਇਹ ਦੋਹਾਂ ਦੇਸ਼ਾਂ ਵਿਚਾਲੇ ਵਿਸ਼ਵਾਸ ਦਾ ਪ੍ਰਦਰਸ਼ਨ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਦੋਹਾਂ ਪਾਸਿਆਂ ਦੇ ਨਿਵੇਸ਼ਕਾਂ, ਕਾਰੋਬਾਰਾਂ ਨੂੰ ਵਿਸ਼ਵਾਸ ਦੇਵੇਗਾ।

ਉਨ੍ਹਾਂ ਕਿਹਾ, ‘‘ਅਸੀਂ ਇਕ ਉੱਚ-ਅਭਿਲਾਸ਼ੀ ਸੀਈਪੀਏ ਉਤੇ ਗੱਲਬਾਤ ਸ਼ੁਰੂ ਕਰਨ ਅਤੇ 2030 ਤਕ ਦੋਹਾਂ ਦੇਸ਼ਾਂ ਵਿਚਕਾਰ ਵਪਾਰ ਨੂੰ ਦੁੱਗਣਾ ਕਰਨ ਲਈ ਸਹਿਮਤ ਹੋਏ ਹਾਂ।’’ ਉਨ੍ਹਾਂ ਨੇ ਕਿਹਾ ਕਿ ਦੋਵੇਂ ਦੇਸ਼ ਕੁਦਰਤੀ ਸਹਿਯੋਗੀ ਹਨ ਅਤੇ ਇਕ  ਦੂਜੇ ਨਾਲ ਮੁਕਾਬਲਾ ਨਹੀਂ ਕਰਦੇ। ਗੋਇਲ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੀ ਤਾਕਤ ਕਾਰੋਬਾਰਾਂ ਅਤੇ ਨਿਵੇਸ਼ਕਾਂ ਲਈ ਇਕ  ਸ਼ਕਤੀ ਗੁਣਕ ਬਣ ਸਕਦੀ ਹੈ।

2023 ’ਚ, ਕੈਨੇਡਾ ਨੇ ਭਾਰਤ ਦੇ ਨਾਲ ਐੱਫਟੀਏ ਲਈ ਗੱਲਬਾਤ ਰੋਕ ਦਿਤੀ  ਸੀ। 2023 ਵਿਚ ਤਤਕਾਲੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ  ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਸੰਭਾਵਤ  ਭਾਰਤੀ ਸਬੰਧ ਦੇ ਦੋਸ਼ਾਂ ਤੋਂ ਬਾਅਦ ਭਾਰਤ-ਕੈਨੇਡਾ ਦੇ ਸਬੰਧ ਸੱਭ ਤੋਂ ਹੇਠਾਂ ਆ ਗਏ ਸਨ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ‘ਬੇਤੁਕਾ’ ਕਰਾਰ ਦਿਤਾ ਸੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement