ਪੀਐਨਬੀ ਘੁਟਾਲਾ : ਈਡੀ ਵਲੋਂ ਨੀਰਵ ਮੋਦੀ ਵਿਰੁਧ ਚਾਰਜਸ਼ੀਟ ਦਾਖ਼ਲ
Published : May 25, 2018, 4:42 am IST
Updated : May 25, 2018, 4:42 am IST
SHARE ARTICLE
PNB
PNB

ਪੰਜਾਬ ਨੈਸ਼ਨਲ ਬੈਂਕ ਵਿਚ ਕਰੀਬ ਦੋ ਅਰਬ ਡਾਲਰ ਦੇ ਘੁਟਾਲੇ ਸਬੰਧੀ ਈਡੀ (ਇਨਫ਼ੋਰਸਮੈਂਟ ਡਾਇਰੈਕਟੋਰੇਟ) ਨੇ...

ਪੰਜਾਬ ਨੈਸ਼ਨਲ ਬੈਂਕ ਵਿਚ ਕਰੀਬ ਦੋ ਅਰਬ ਡਾਲਰ ਦੇ ਘੁਟਾਲੇ ਸਬੰਧੀ ਈਡੀ (ਇਨਫ਼ੋਰਸਮੈਂਟ ਡਾਇਰੈਕਟੋਰੇਟ) ਨੇ ਅੱਜ ਨੀਰਵ ਮੋਦੀ ਤੇ ਉਨ੍ਹਾਂ ਦੇ ਸਹਿਯੋਗੀਆਂ ਵਿਰੁਧ ਵਿਸ਼ੇਸ਼ ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕਰ ਦਿਤੀ। ਮੁਲਜ਼ਮਾਂ ਵਿਰੁਧ ਇਹ ਪਹਿਲੀ ਚਾਰਜਸ਼ੀਟ ਹੈ ਜੋ 12000 ਸਫ਼ਿਆਂ ਦੀ ਹੈ। ਅਪਰਾਧਕ ਸ਼ਿਕਾਇਤ ਕੇਵਲ ਨੀਰਵ ਮੋਦੀ, ਉਨ੍ਹਾਂ ਦੇ ਸਹਿਯੋਗੀਆਂ ਤੇ ਕੰਪਨੀ ਵਿਰੁਧ ਹੈ। ਸੰਭਾਵਨਾ ਹੈ ਕਿ ਦੂਜੀ ਚਾਰਜਸ਼ੀਟ ਨੀਰਵ ਮੋਦੀ ਦੇ ਮਾਮਾ ਮੇਹੁਲ ਚੋਕਸੀ ਅਤੇ ਉਸ ਦੀਆਂ ਕੰਪਨੀਆਂ ਵਿਰੁਧ ਹੋਵੇਗੀ।

Nirav ModiNirav Modi

ਇਸ ਚਾਰਜਸ਼ੀਟ ਵਿਚ ਜਾਂਚ ਏਜੰਸੀ ਵਲੋਂ 14 ਫ਼ਰਵਰੀ ਨੂੰ ਦਰਜ ਕੀਤੀ ਐਫ਼ਆਈਆਰ ਮਗਰੋਂ ਨੀਰਵ ਮੋਦੀ ਤੇ ਉਸ ਦੇ ਸਹਿਯੋਗੀਆਂ ਵਿਰੁਧ ਪਿਛਲੇ ਕੁੱਝ ਮਹੀਨਿਆਂ ਦੌਰਾਨ ਕੀਤੀ ਗਈ ਕੁਰਕੀ ਦੇ ਵੇਰਵੇ ਹਨ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਦੋ ਚਾਰਜਸ਼ੀਟਾਂ ਦਾਖ਼ਲ ਕੀਤੀਆਂ ਸਨ। ਨੀਰਵ ਮੋਦੀ ਭਗੌੜਾ ਹੈ ਅਤੇ ਉਹ ਹੁਣ ਤਕ ਈਡੀ ਦੀ ਜਾਂਚ ਵਿਚ ਸ਼ਾਮਲ ਨਹੀਂ ਹੋÎਇਆ। ਜ਼ਿਕਰਯੋਗ ਹੈ ਕਿ ਨੀਰਵ ਮੋਦੀ ਤੇ ਚੋਕਸੀ ਵਿਰੁਧ ਮਾਮਲਾ ਦਰਜ ਹੋਣ ਬਾਅਦ ਦੋਵੇਂ ਦੇਸ਼ ਛੱਡ ਕੇ ਭੱਜ ਗਏ ਸਨ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement