ਰਜਿਸਟਰੀ ਅਤੇ ਸਟੈਂਪ ਡਿਊਟੀ ਤੋਂ ਪੰਜਾਬ ਸਰਕਾਰ ਦੀ ਕਮਾਈ ਵਿਚ ਹੋਇਆ ਇਜ਼ਾਫ਼ਾ 
Published : May 25, 2022, 4:58 pm IST
Updated : May 25, 2022, 4:58 pm IST
SHARE ARTICLE
punjab government
punjab government

ਰਜਿਸਟਰੀ ਅਤੇ ਸਟੈਂਪ ਡਿਊਟੀ ਤੋਂ ਆਮਦਨ 30.45 ਫ਼ੀਸਦੀ ਵਧੀ, ਅਪ੍ਰੈਲ 'ਚ ਹੋਈ 352.62 ਕਰੋੜ ਰੁਪਏ ਤੋਂ ਵੱਧ ਆਮਦਨ

ਪਿਛਲੇ ਸਾਲ ਇਸ ਮਿਆਦ ਦੌਰਾਨ 270.31 ਕਰੋੜ ਰੁਪਏ ਹੋਏ ਸਨ ਇਕੱਠੇ 
ਚੰਡੀਗੜ੍ਹ :ਰਜਿਸਟਰੀ ਅਤੇ ਸਟੈਂਪ ਡਿਊਟੀ ਤੋਂ ਪੰਜਾਬ ਸਰਕਾਰ ਦੀ ਆਮਦਨ ਵਧੀ ਹੈ। ਪਿਛਲੇ ਸਾਲ ਦੇ ਮੁਕਾਬਲੇ ਆਮਦਨ 30.45% ਵਧੀ ਹੈ। ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਸਾਲ 1 ਤੋਂ 30 ਅਪ੍ਰੈਲ ਤੱਕ ਸਰਕਾਰ ਨੇ ਰਜਿਸਟਰੀ ਅਤੇ ਸਟੈਂਪ ਡਿਊਟੀ ਤੋਂ 352.62 ਕਰੋੜ ਰੁਪਏ ਕਮਾਏ ਹਨ। ਪਿਛਲੇ ਸਾਲ ਇਸੇ ਮਹੀਨੇ ਦੌਰਾਨ ਇਹ ਕਮਾਈ 270.31 ਕਰੋੜ ਸੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਖਾਤਮੇ ਕਾਰਨ ਇਹ ਸੰਭਵ ਹੋਇਆ ਹੈ।

Punjab GovernmentPunjab Government

ਇਸ ਤੋਂ ਇਲਾਵਾ ਮਾਲ ਮੰਤਰੀ ਜਿੰਪਾ  ਨੇ ਕਿਹਾ ਕਿ ਫ਼ਰਦਾਂ ਦੀ ਹੋਮ ਡਿਲੀਵਰੀ ਵੀ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਈ-ਗਿਰਦਾਵਰੀ ਸ਼ੁਰੂ ਕੀਤੀ ਜਾਵੇਗੀ। ਜਿਸ ਰਾਹੀਂ ਲੋਕ ਪਟਵਾਰੀ ਤੋਂ ਜਾਣਕਾਰੀ ਲੈ ਸਕਦੇ ਹਨ। ਗਿਰਦਾਵਰੀ ਕੀਤੀ ਜਾ ਸਕਦੀ ਹੈ। ਜੇਕਰ ਤੁਸੀਂ ਫ਼ਰਦ ਪ੍ਰਾਪਤ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਇਸਨੂੰ SMS ਅਤੇ ਈ-ਮੇਲ ਰਾਹੀਂ ਲੈ  ਸਕਦੇ ਹੋ। ਸਰਕਾਰ ਜਲਦੀ ਹੀ ਇਸ ਯੋਜਨਾ ਨੂੰ ਲਾਗੂ ਕਰਨ ਜਾ ਰਹੀ ਹੈ।

BRAM SHANKER JIMPABRAM SHANKER JIMPA

ਤੁਹਾਡੀ ਫਰਦ ਕੋਈ ਨਹੀਂ ਕੱਢ ਸਕਦਾ ਕਿਉਂਕਿ ਇਸ ਲਈ ਸਾਰਿਆਂ ਦੇ ਅਕਾਊਂਟਸ ਨੂੰ ਮੋਬਾਈਲ ਨਾਲ ਜੋੜਿਆ ਜਾਵੇਗਾ ਅਤੇ ਇਸਦਾ OTP ਵੀ ਆਉਂਦਾ ਰਹੇਗਾ। ਇਹ ਸਹੂਲਤ ਐਸਐਮਐਸ ਅਤੇ ਈ-ਮੇਲ ਰਾਹੀਂ ਉਪਲਬਧ ਹੋਵੇਗੀ।ਮਾਲ ਮੰਤਰੀ ਜਿੰਪਾ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਮਾਲ ਵਿਭਾਗ ਵਿੱਚ ਕਾਫੀ ਭ੍ਰਿਸ਼ਟਾਚਾਰ ਹੋਇਆ ਸੀ। ਸਰਕਾਰ ਵੱਲੋਂ ਜਾਰੀ ਭ੍ਰਿਸ਼ਟਾਚਾਰ ਵਿਰੋਧੀ ਟੋਲ ਫਰੀ ਨੰਬਰ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਜਿਸ ਤੋਂ ਬਾਅਦ ਲੋਕ ਰਜਿਸਟ੍ਰੇਸ਼ਨ ਕਰਵਾਉਣ ਲਈ ਅੱਗੇ ਆਏ ਹਨ। ਭ੍ਰਿਸ਼ਟਾਚਾਰ ਮੁਕਤ ਪੰਜਾਬ ਲਈ ਭਵਿੱਖ ਵਿੱਚ ਹੋਰ ਵੀ ਕਈ ਕਦਮ ਚੁੱਕੇ ਜਾ ਰਹੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement