Gold Price News: ਸੋਨਾ ਖਰੀਦਣ ਵਾਲਿਆਂ ਲਈ ਸੁਨਹਿਰੀ ਮੌਕਾ, 5000 ਹਜ਼ਾਰ ਰੁਪਏ ਸਸਤਾ ਹੋਇਆ ਸੋਨਾ
Published : Jul 25, 2024, 4:40 pm IST
Updated : Jul 25, 2024, 4:40 pm IST
SHARE ARTICLE
Gold Price News in punjabi
Gold Price News in punjabi

Gold Price News: ਕਸਟਮ ਡਿਊਟੀ 'ਚ ਕਟੌਤੀ ਤੋਂ ਬਾਅਦ ਕੀਮਤਾਂ ਵਿਚ ਆਈ ਗਿਰਾਵਟ

Gold Price News in punjabi :  ਬਜਟ 'ਚ ਸੋਨੇ ਅਤੇ ਚਾਂਦੀ 'ਤੇ ਕਸਟਮ ਡਿਊਟੀ (ਇੰਪੋਰਟ ਟੈਕਸ) 'ਚ ਕਟੌਤੀ ਤੋਂ ਬਾਅਦ 3 ਦਿਨਾਂ 'ਚ ਸੋਨਾ 5,000 ਰੁਪਏ ਅਤੇ ਚਾਂਦੀ 6,400 ਰੁਪਏ ਸਸਤਾ ਹੋ ਗਈ ਹੈ। ਸਰਕਾਰ ਨੇ ਬਜਟ 'ਚ ਸੋਨੇ ਅਤੇ ਚਾਂਦੀ 'ਤੇ ਕਸਟਮ ਡਿਊਟੀ 15 ਫੀਸਦੀ ਤੋਂ ਘਟਾ ਕੇ 6 ਫੀਸਦੀ ਕਰ ਦਿੱਤੀ ਹੈ। ਇਸ ਕਾਰਨ ਕੀਮਤਾਂ ਵਿੱਚ ਇਹ ਗਿਰਾਵਟ ਆਈ ਹੈ।

ਇਹ ਵੀ ਪੜ੍ਹੋ: Punjab News: ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਬਜਟ ਦੇ ਦੋ ਦਿਨ ਬਾਅਦ ਯਾਨੀ ਅੱਜ 25 ਜੁਲਾਈ ਨੂੰ ਸੋਨਾ 974 ਰੁਪਏ ਡਿੱਗ ਕੇ 68,177 ਰੁਪਏ 'ਤੇ ਆ ਗਿਆ ਹੈ। 23 ਜੁਲਾਈ ਨੂੰ ਇਹ 3,616 ਰੁਪਏ ਅਤੇ 24 ਜੁਲਾਈ ਨੂੰ 451 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਸੀ। ਅੱਜ ਚਾਂਦੀ 3,061 ਰੁਪਏ ਡਿੱਗ ਕੇ 81,801 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ।

ਇਹ ਵੀ ਪੜ੍ਹੋ: Earthquake News: ਦੋ ਵਾਰ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ 

4 ਮਹਾਨਗਰਾਂ ਅਤੇ ਭੋਪਾਲ ਵਿੱਚ ਸੋਨੇ ਦੀ ਕੀਮਤ
ਦਿੱਲੀ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 64,150 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 69,950 ਰੁਪਏ ਹੈ।
ਮੁੰਬਈ— 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 64,000 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 69,820 ਰੁਪਏ ਹੈ।
ਕੋਲਕਾਤਾ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 64,000 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 69,820 ਰੁਪਏ ਹੈ।
ਚੇਨਈ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 64,300 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 70,150 ਰੁਪਏ ਹੈ।
ਭੋਪਾਲ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 64,050 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 69,850 ਰੁਪਏ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੋਨੇ ਦੀ ਮੰਗ ਵਧੇਗੀ, ਕੀਮਤਾਂ ਘਟਣਗੀਆਂ
ਵਸਤੂ ਮਾਹਿਰ ਅਜੇ ਕੇਡੀਆ ਮੁਤਾਬਕ ਇਸ ਵਾਰ ਬਜਟ 'ਚ ਸੋਨੇ ਅਤੇ ਚਾਂਦੀ 'ਤੇ ਕਸਟਮ ਡਿਊਟੀ 15 ਫੀਸਦੀ ਤੋਂ ਘਟਾ ਕੇ 6 ਫੀਸਦੀ ਕਰ ਦਿੱਤੀ ਗਈ ਹੈ। ਇਸ ਕਾਰਨ ਇਸ ਦੀ ਕੀਮਤ 'ਚ ਗਿਰਾਵਟ ਆ ਰਹੀ ਹੈ ਪਰ ਆਉਣ ਵਾਲੇ ਦਿਨਾਂ 'ਚ ਸੋਨੇ ਦੀ ਮੰਗ ਤੇਜ਼ੀ ਨਾਲ ਵਧੇਗੀ।

 

​(For more Punjabi news apart from  Gold Price News in punjabi   , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement