
ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ ਹੈ। ਅੱਜ ਸੋਮਵਾਰ ਨੂੰ ਪੈਟਰੋਲ...
ਨਵੀਂ ਦਿੱਲੀ: ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ ਹੈ। ਅੱਜ ਸੋਮਵਾਰ ਨੂੰ ਪੈਟਰੋਲ ਦੀ ਕੀਮਤ 'ਚ 12 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ। ਜਦੋਂਕਿ ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਨਾਲ ਪੈਟਰੋਲ ਦੇ ਗਾਹਕਾਂ ਨੂੰ ਥੋੜ੍ਹੀ ਜੇਬ ਢਿੱਲੀ ਕਰਨੀ ਪਵੇਗੀ ਅਤੇ ਡੀਜ਼ਲ ਦੇ ਗਾਹਕਾਂ ਨੂੰ ਰਾਹਤ ਮਿਲੀ ਹੈ। ਸੋਮਵਾਰ ਭਾਵ ਅੱਜ 25 ਨਵੰਬਰ ਨੂੰ ਦਿੱਲੀ 'ਚ ਪੈਟਰੋਲ 12 ਪੈਸੇ ਵਧ ਕੇ 74.66 ਰੁਪਏ ਪ੍ਰਤੀ ਲੀਟਰ ਦੇ ਭਾਅ ਨਾਲ ਵਿਕ ਰਿਹਾ ਹੈ। ਜਦੋਂਕਿ ਡੀਜ਼ਲ 65.73 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
petrol price
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ 12 ਪੈਸੇ ਵਧ ਕੇ 80.32 ਰੁਪਏ ਪ੍ਰਤੀ ਲੀਟਰ ਹੈ, ਜਦੋਂਕਿ ਡੀਜ਼ਲ ਦੇ ਭਾਅ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਡੀਜ਼ਲ ਦੀ ਕੀਮਤ 69.94 ਰੁਪਏ ਪ੍ਰਤੀ ਲੀਟਰ ਹੈ। ਅਜਿਹੇ 'ਚ ਕੋਲਕਾਤਾ 'ਚ ਵੀ ਪੈਟਰੋਲ 12 ਪੈਸੇ ਵਧ ਕੇ 77.34 ਰੁਪਏ ਪ੍ਰਤੀ ਲੀਟਰ ਪਹੁੰਚ ਗਏ ਹਨ, ਜਦੋਂਕਿ ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੈ। ਡੀਜ਼ਲ 68.14 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
Petrol diesel prices
ਇਸ ਤਰ੍ਹਾਂ ਚੇਨਈ 'ਚ ਵੀ ਪੈਟਰੋਲ ਦੀ ਕੀਮਤ 13 ਪੈਸੇ ਵਧ ਕੇ 77.62 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਭਾਅ ਬਿਨ੍ਹਾਂ ਕੋਈ ਬਦਲਾਅ ਦੇ 69.47 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀ ਜਾਂਦੀਆਂ ਹਨ।