Petrol-Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਦਰਜ, ਜਾਣੋ ਅੱਜ ਦੇ ਰੇਟ
Published : Nov 25, 2020, 12:39 pm IST
Updated : Nov 25, 2020, 12:43 pm IST
SHARE ARTICLE
Petrol, Diesel Prices
Petrol, Diesel Prices

ਦਿੱਲੀ ਵਿਚ ਪੈਟਰੋਲ 6 ਪੈਸੇ ਮਹਿੰਗਾ ਹੋਇਆ, ਜਦਕਿ ਡੀਜ਼ਲ 16 ਪੈਸੇ ਮਹਿੰਗਾ ਹੋਇਆ

ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਚਲਦੇ ਸਰਕਾਰੀ ਤੇਲ ਕੰਪਨੀਆਂ ਨੇ ਵੀ ਲਗਾਤਾਰ 5ਵੇਂ ਦਿਨ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ ਵਾਧਾ ਕੀਤਾ ਹੈ। ਪੈਟਰੋਲ ਦੀਆਂ ਕੀਮਤਾਂ ਦੀ ਗੱਲ ਕਰੀਏ ਜੇਕਰ 5 ਤੋਂ 6 ਪੈਸੇ ਦਾ ਵਾਧਾ ਹੋਇਆ ਹੈ, ਉਧਰ ਡੀਜ਼ਲ ਦੀਆਂ ਕੀਮਤਾਂ ਵਿੱਚ 16 ਤੋਂ 17 ਪੈਸੇ ਦਾ ਵਾਧਾ ਹੋਇਆ ਹੈ। 

petrol and diesel

ਪੈਟਰੋਲ ਡੀਜ਼ਲ ਦੀਆਂ ਕੀਮਤਾਂ  
1. ਦਿੱਲੀ 

ਦਿੱਲੀ ਵਿਚ ਪੈਟਰੋਲ 6 ਪੈਸੇ ਮਹਿੰਗਾ ਹੋਇਆ, ਜਦਕਿ ਡੀਜ਼ਲ 16 ਪੈਸੇ ਮਹਿੰਗਾ ਹੋਇਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਤੇਲ ਦੀਆਂ ਕੀਮਤਾਂ 22 ਸਤੰਬਰ ਨੂੰ ਕੀਮਤਾਂ ਘਟੀਆਂ ਸੀ।

2. ਮੁੰਬਈ 
ਮੁੰਬਈ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਪੈਟਰੋਲ 6 ਪੈਸੇ ਵਧ ਕੇ 88.29 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 17 ਪੈਸੇ ਵਧ ਕੇ 77.90 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

petrol pump

3. ਚੇਨਈ
ਚੇਨਈ ਦੀ ਤਾਂ ਇੱਥੇ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਤਬਦੀਲੀ ਆਈ ਹੈ। ਪੈਟਰੋਲ ਦੀ ਕੀਮਤ ਵਿੱਚ 5 ਪੈਸੇ ਦਾ ਵਾਧਾ ਹੋਇਆ ਜਿਸ ਤੋਂ ਬਾਅਦ ਇਸ ਦੀ ਕੀਮਤ 84.64 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿੱਚ 16 ਪੈਸੇ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਇਸ ਦੀ ਕੀਮਤ 76.88 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

4. ਕੋਲਕਾਤਾ 
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਹੈ। ਪੈਟਰੋਲ 5 ਪੈਸੇ ਵੱਧ ਕੇ 88.29 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ 17 ਪੈਸੇ ਵਧ ਕੇ 77.90 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

5..ਬੰਗਲੁਰੂ 
ਪੈਟਰੋਲ ਦੀਆਂ ਕੀਮਤਾਂ ਵਿੱਚ 6 ਪੈਸੇ ਦਾ ਵਾਧਾ ਹੋਇਆ ਹੈ। ਇਸ ਤੋਂ ਬਾਅਦ ਹੁਣ ਪੈਟਰੋਲ 84.31 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਵਿਚ 17 ਪੈਸੇ ਦਾ ਵਾਧਾ ਹੋਇਆ ਹੈ ਜਿਸ ਤੋਂ ਬਾਅਦ ਡੀਜ਼ਲ ਦੀ ਕੀਮਤ 75.70 ਰੁਪਏ ਹੋ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement