Punjab News : ਐਨ.ਜੀ.ਟੀ. ਨੇ ਪੰਜਾਬ ਸਮੇਤ 24 ਸੂਬਿਆਂ ਤੇ 4 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਭੇਜੇ ਨੋਟਿਸ 
Published : Dec 26, 2023, 9:23 pm IST
Updated : Dec 26, 2023, 9:23 pm IST
SHARE ARTICLE
Representative image.
Representative image.

ਜ਼ਮੀਨਦੋਜ਼ ਪਾਣੀ ’ਚ ਆਰਸੈਨਿਕ-ਫਲੋਰਾਈਡ ਦੀ ਮੌਜੂਦਗੀ ਦਾ ਮਾਮਲਾ, ਤੁਰਤ ਰੋਕਥਾਮ ਅਤੇ ਸੁਰੱਖਿਆ ਉਪਾਅ ਕਰਨ ਦੇ ਹੁਕਮ

Punjab and 24 other states issued notice by NGT : ਨਵੀਂ ਦਿੱਲੀ: ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ ਧਰਤੀ ਹੇਠਲੇ ਪਾਣੀ ’ਚ ਆਰਸੈਨਿਕ ਅਤੇ ਫਲੋਰਾਈਡ ਦੀ ਮੌਜੂਦਗੀ ਨਾਲ ਜੁੜੇ ਮਾਮਲੇ ’ਚ 24 ਸੂਬਿਆਂ ਅਤੇ ਚਾਰ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨੋਟਿਸ ਜਾਰੀ ਕੀਤੇ ਹਨ। ਐੱਨ.ਜੀ.ਟੀ. ਨੇ ਕਿਹਾ ਕਿ ਇਨ੍ਹਾਂ ਧਾਤਾਂ ਜਾਂ ਰਸਾਇਣਾਂ ਦੀ ਮੌਜੂਦਗੀ ਬਹੁਤ ਗੰਭੀਰ ਮਾਮਲਾ ਹੈ ਅਤੇ ਇਸ ਲਈ ਤੁਰਤ ਰੋਕਥਾਮ ਅਤੇ ਸੁਰੱਖਿਆ ਉਪਾਵਾਂ ਦੀ ਲੋੜ ਹੈ। 

ਐੱਨ.ਜੀ.ਟੀ. ਇਕ ਮੀਡੀਆ ਰੀਪੋਰਟ ਦਾ ਖੁਦ ਨੋਟਿਸ ਲੈਣ ਤੋਂ ਬਾਅਦ ਮਾਮਲੇ ਦੀ ਸੁਣਵਾਈ ਕਰ ਰਹੀ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਕੁੱਝ ਹਿੱਸਿਆਂ ਵਿਚ ਧਰਤੀ ਹੇਠਲੇ ਪਾਣੀ ਵਿਚ ਆਰਸੈਨਿਕ ਅਤੇ ਫਲੋਰਾਈਡ ਦੀ ਮੌਜੂਦਗੀ ਮਨਜ਼ੂਰ ਹੱਦ ਤੋਂ ਵੱਧ ਹੈ। 

ਰੀਪੋਰਟ ’ਚ ਕਿਹਾ ਗਿਆ ਹੈ ਕਿ 25 ਸੂਬਿਆਂ ਦੇ 230 ਜ਼ਿਲ੍ਹਿਆਂ ’ਚ ਆਰਸੈਨਿਕ ਦੂਸ਼ਿਤਤਾ ਅਤੇ 27 ਸੂਬਿਆਂ ਦੇ 469 ਜ਼ਿਲ੍ਹਿਆਂ ’ਚ ਫਲੋਰਾਈਡ ਪਾਇਆ ਗਿਆ ਹੈ।  ਨਿਆਂਇਕ ਮੈਂਬਰ ਜਸਟਿਸ ਸੁਧੀਰ ਅਗਰਵਾਲ ਅਤੇ ਵਿਸ਼ੇਸ਼ ਮੈਂਬਰ ਏ ਸੇਂਥਿਲ ਵੇਲ ਦੇ ਬੈਂਚ ਨੇ ਕਿਹਾ ਕਿ ਕੇਂਦਰੀ ਜ਼ਮੀਨਦੋਜ਼ ਪਾਣੀ ਅਥਾਰਟੀ ਨੇ ਇਕ ਰੀਪੋਰਟ ਸੌਂਪੀ ਹੈ ਜਿਸ ਵਿਚ ਉਸ ਨੇ ਜ਼ਿਲ੍ਹਿਆਂ ਅਤੇ ਸੂਬਿਆਂ ਵਿਚ ਆਰਸੈਨਿਕ ਅਤੇ ਫਲੋਰਾਈਡ ਦੀ ਮੌਜੂਦਗੀ ਨੂੰ ਸਵੀਕਾਰ ਕੀਤਾ ਹੈ। 

ਇਸ ਨੇ ਇਹ ਵੀ ਮੰਨਿਆ ਹੈ ਕਿ ਰਸਾਇਣਾਂ ਜਾਂ ਧਾਤਾਂ ਦੋਹਾਂ  ਦਾ ਮਨੁੱਖੀ ਸਰੀਰ ਅਤੇ ਸਿਹਤ ’ਤੇ ਬਹੁਤ ਗੰਭੀਰ ਅਸਰ ਪੈਂਦਾ ਹੈ ਅਤੇ ਸਿਹਤ ਲਈ ਖਤਰਾ ਪੈਦਾ ਹੁੰਦਾ ਹੈ। ਟ੍ਰਿਬਿਊਨਲ ਨੇ 28 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਾਲ-ਨਾਲ ਕੇਂਦਰੀ ਭੂਮੀ ਜਲ ਅਥਾਰਟੀ ਅਤੇ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਨੂੰ ਇਸ ਮਾਮਲੇ ’ਚ ਧਿਰ ਜਾਂ ਉੱਤਰਦਾਤਾ ਬਣਾਇਆ ਹੈ। ਬੈਂਚ ਨੇ ਕਿਹਾ, ‘‘ਉਪਰੋਕਤ ਸਾਰੇ ਉੱਤਰਦਾਤਾਵਾਂ ਨੂੰ ਨੋਟਿਸ ਜਾਰੀ ਕਰੋ। ਬੈਂਚ ਨੇ ਇਕ ਮਹੀਨੇ ਦੇ ਅੰਦਰ ਉਸ ਦਾ ਜਵਾਬ ਮੰਗਿਆ।’’

ਇਨ੍ਹਾਂ ਸੂਬਿਆਂ ’ਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਆਂਧਰਾ ਪ੍ਰਦੇਸ਼, ਅਸਾਮ, ਬਿਹਾਰ, ਛੱਤੀਸਗੜ੍ਹ, ਗੁਜਰਾਤ, ਝਾਰਖੰਡ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਨੀਪੁਰ, ਓਡੀਸ਼ਾ, ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਤ੍ਰਿਪੁਰਾ, ਉੱਤਰ ਪ੍ਰਦੇਸ਼, ਉਤਰਾਖੰਡ, ਪਛਮੀ ਬੰਗਾਲ, ਮਹਾਰਾਸ਼ਟਰ, ਮੇਘਾਲਿਆ ਅਤੇ ਨਾਗਾਲੈਂਡ ਸ਼ਾਮਲ ਹਨ। 

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ-ਕਸ਼ਮੀਰ, ਦਾਦਰਾ ਅਤੇ ਨਗਰ ਹਵੇਲੀ, ਦਿੱਲੀ ਅਤੇ ਪੁਡੂਚੇਰੀ ਨੂੰ ਵੀ ਨੋਟਿਸ ਭੇਜੇ ਗਏ ਹਨ।  ਮਾਮਲੇ ਦੀ ਅਗਲੀ ਸੁਣਵਾਈ 15 ਫਰਵਰੀ ਨੂੰ ਹੋਵੇਗੀ।    

(For more Punjabi news apart from Punjab News, stay tuned to Rozana Spokesman)

SHARE ARTICLE

ਏਜੰਸੀ

Advertisement

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM
Advertisement