ਤਿੰਨ ਦਿਨ ਬਾਅਦ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
Published : Jun 27, 2019, 10:40 am IST
Updated : Jun 27, 2019, 2:09 pm IST
SHARE ARTICLE
Petrol-Diesel Price
Petrol-Diesel Price

ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਧ ਕੇ 66 ਡਾਲਰ ਪ੍ਰਤੀ ਬੈਰਲ ਤੋਂ ਪਾਰ ਪਹੁੰਚ ਗਈਆਂ ਹਨ। ਦੱ

ਨਵੀਂ ਦਿੱਲੀ: ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਧ ਕੇ 66 ਡਾਲਰ ਪ੍ਰਤੀ ਬੈਰਲ ਤੋਂ ਪਾਰ ਪਹੁੰਚ ਗਈਆਂ ਹਨ। ਦੱਸ ਦਈਏ ਕਿ ਕੱਚਾ ਤੇਲ ਇਸ ਮਹੀਨੇ ਵਿਚ ਅੱਜ ਸਭ ਤੋਂ ਜ਼ਿਆਦਾ ਮਹਿੰਗਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵੀਰਵਾਰ ਨੂੰ ਵਾਧਾ ਦੇਖਣ ਨੂੰ ਮਿਲਿਆ ਹੈ। ਅੱਜ ਪੈਟਰੋਲ ਦੀਆਂ ਕੀਮਤਾਂ ਵਿਚ 7 ਪੈਸੇ ਪ੍ਰਤੀ ਲੀਟਰ ਦਾ ਵਾਧਾ ਦਰਜ ਕੀਤਾ ਗਿਆ । ਉਥੇ ਹੀ ਦਿੱਲੀ, ਕੋਲਕਾਤਾ ਅਤੇ ਚੇਨਈ ਵਿਚ ਡੀਜ਼ਲ ਦੀਆਂ ਕੀਮਤਾਂ 5 ਪੈਸੇ ਪ੍ਰਤੀ ਲੀਟਰ ਵਧ ਗਈਆਂ ਹਨ। ਮੁੰਬਈ ਵਿਚ ਡੀਜ਼ਲ 6 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ।

Petrol, diesel prices increasedPetrol, diesel prices increased

ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਵੱਲੋਂ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਦਰਾਂ ਜਾਰੀ ਕੀਤੀਆਂ ਜਾਂਦੀਆਂ ਹਨ।ਇੰਡੀਅਨ ਆਇਲ ਦੀ ਵੈੱਬਸਾਈਟ ਅਨੁਸਾਰ ਵੀਰਵਾਰ ਨੂੰ ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ ਵਿਚ ਪੈਟਰੋਲ ਦੀਆਂ ਕੀਮਤਾਂ ਵਧ ਕੇ ਲੜੀਵਾਰ 70.12 ਰੁਪਏ, 75.82 ਰੁਪਏ, 72.38 ਰੁਪਏ ਅਤੇ 72.84 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਉਥੇ ਹੀ ਚਾਰੇ ਮਹਾਂਨਗਰਾਂ ਵਿਚ ਡੀਜ਼ਲ ਦੀਆਂ ਕੀਮਤਾਂ ਵਧ ਕੇ ਲੜੀਵਾਰ 63.95 ਰੁਪਏ, 67.05 ਰੁਪਏ, 65.87 ਰੁਪਏ ਅਤੇ 67.64 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।

Oil marketing companiesOil marketing companies

ਮਾਹਿਰਾਂ ਦਾ ਕਹਿਣਾ ਹੈ ਕਿ ਅਮਰੀਕਾ ਅਤੇ ਈਰਾਨ ਵਿਚ ਤਣਾਅ ਵਧਣ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿਚ 3 ਫੀਸਦੀ ਉਛਾਲ ਆਇਆ ਹੈ। ਜੇਕਰ ਦੋਵੇਂ ਦੇਸ਼ਾਂ ਵਿਚ ਜੰਗ ਦੇ ਹਾਲਾਤ ਬਣੇ ਰਹੇ ਤਾਂ ਕੱਚੇ ਤੇਲ ਦੀਆਂ ਕੀਮਤਾਂ ਵਿਚ 10 ਫੀਸਦੀ ਵਾਧਾ ਹੋਣ ਦੀ ਸੰਭਾਵਨਾ ਹੈ। ਕੱਚੇ ਤੇਲ ਦੀਆਂ ਕੀਮਤਾਂ ਵਧਣ ਨਾਲ ਦੇਸ਼ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਹੋਰ ਤੇਜ਼ੀ ਤੈਅ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement