Gold & Silver price- ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਕੀ ਹੈ ਰੇਟ
Published : Oct 27, 2020, 2:57 pm IST
Updated : Oct 27, 2020, 3:00 pm IST
SHARE ARTICLE
gold
gold

ਗੋਲਡ ਫਿਊਚਰ ਦੀ ਕੀਮਤ 51083 ਰੁਪਏ ਪ੍ਰਤੀ ਦਸ ਗ੍ਰਾਮ ਰਹੀ।

 ਨਵੀਂ ਦਿੱਲੀ: ਕੋਰੋਨਾ ਦੇ ਚਲਦੇ ਹੁਣ ਫਿਰ ਤੋਂ ਗਲੋਬਲ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ। ਗਲੋਬਲ ਬਾਜ਼ਾਰ ਦੇ ਮੁਤਾਬਿਕ ਅੱਜ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।  ਮੰਗਲਵਾਰ ਨੂੰ ਐਮਸੀਐਕਸ 0.33% ਯਾਨੀ 170 ਰੁਪਏ ਦੀ ਤੇਜ਼ੀ ਨਾਲ 51,100 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ।

gold prize

ਜਦੋਂਕਿ ਸਿਲਵਰ ਫਿਊਚਰ 0.94% ਦੀ ਤੇਜ਼ੀ ਨਾਲ 62,488 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਇਸ ਦੌਰਾਨ ਮੰਗਲਵਾਰ ਨੂੰ ਗੋਲਡ ਸਪੋਟ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਪ੍ਰਤੀ ਗ੍ਰਾਮ 51,128 ਰੁਪਏ ਪ੍ਰਤੀ ਵਿਕਿਆ। ਉਧਰ ਗੋਲਡ ਫਿਊਚਰ ਦੀ ਕੀਮਤ 51083 ਰੁਪਏ ਪ੍ਰਤੀ ਦਸ ਗ੍ਰਾਮ ਰਹੀ।

Gold Price

ਦੱਸ ਦਈਏ ਕਿ ਸੋਮਵਾਰ ਨੂੰ ਦਿੱਲੀ ਬਾਜ਼ਾਰ ਵਿਚ ਸੋਨੇ ਦੀ ਕੀਮਤ 59 ਰੁਪਏ ਦੀ ਗਿਰਾਵਟ ਦੇ ਨਾਲ 51,034 ਰੁਪਏ ਪ੍ਰਤੀ ਦਸ ਗ੍ਰਾਮ ਦਰਜ ਕੀਤੀ ਗਈ, ਜਦੋਂਕਿ ਚਾਂਦੀ ਦੀ ਕੀਮਤ 753 ਰੁਪਏ ਦੀ ਗਿਰਾਵਟ ਨਾਲ 62,008 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। ਗੌਰਤਲਬ ਹੈ ਕਿ ਇਸ ਤੋਂ ਪਿਛਲੇ ਸੈਸ਼ਨ ਵਿਚ ਚਾਂਦੀ 62,761 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਭਾਅ 'ਤੇ ਬੰਦ ਹੋਈ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement