Punjab Biogas Project: ਪੰਜਾਬ 'ਚ 600 ਕਰੋੜ ਰੁਪਏ ਨਾਲ ਕੰਪਰੈੱਸਡ ਬਾਇਓਗੈਸ ਪ੍ਰਾਜੈਕਟ ਕੀਤੇ ਜਾਣਗੇ ਸਥਾਪਤ

By : GAGANDEEP

Published : Oct 27, 2023, 4:35 pm IST
Updated : Oct 27, 2023, 4:50 pm IST
SHARE ARTICLE
photo
photo

Punjab News : 600 ਕਰੋੜ ਰੁਪਏ ਦੇ ਪ੍ਰਾਜੈਕਟਾਂ ਨਾਲ ਸਾਲਾਨਾ 35000 ਟਨ ਸੀ.ਬੀ.ਜੀ. ਦਾ ਹੋਵੇਗਾ ਉਤਪਾਦਨ

Compressed Biogas Project in Punjab: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਲਗਾਉਣ ਲਈ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਨਾਲ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ। ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਅਤੇ ਐੱਚ.ਪੀ.ਸੀ.ਐੱਲ. ਦੇ ਕਾਰਜਕਾਰੀ ਨਿਰਦੇਸ਼ਕ (ਬਾਇਓ-ਈਂਧਣ ਅਤੇ ਨਵਿਆਉਣਯੋਗ) ਸ਼ੁਵੇਂਦੂ ਗੁਪਤਾ ਵੱਲੋਂ ਇਸ ਸਮਝੌਤੇ ‘ਤੇ ਹਸਤਾਖ਼ਰ ਕੀਤੇ ਗਏ।

 ਇਹ ਵੀ ਪੜ੍ਹੋ: Mukhtar Ansari: ਮਾਫੀਆ ਮੁਖਤਾਰ ਅੰਸਾਰੀ ਨੂੰ ਅਦਾਲਤ ਤੋਂ ਝਟਕਾ, ਗੈਂਗਸਟਰ ਮਾਮਲੇ 'ਚ 10 ਸਾਲ ਦੀ ਸਜ਼ਾ

ਸ਼ੁਵੇਂਦੂ ਗੁਪਤਾ ਨੇ ਦੱਸਿਆ ਕਿ ਐਚ.ਪੀ.ਸੀ.ਐਲ. ਵੱਲੋਂ ਸ਼ੁਰੂ ਵਿਚ ਲਗਭਗ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ਵਿੱਚ ਹੋਰ ਨਵੀਂ ਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨੂੰ ਸਥਾਪਿਤ ਕਰਨ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ। ਇਨ੍ਹਾਂ 10 ਸੀ.ਬੀ.ਜੀ. ਪਲਾਂਟਾਂ ਦੇ ਸ਼ੂਰੂ ਹੋਣ ਨਾਲ ਸਾਲਾਨਾ 35000 ਟਨ ਤੋਂ ਵੱਧ ਬਾਇਓਗੈਸ ਅਤੇ ਲਗਭਗ 8700 ਟਨ ਜੈਵਿਕ ਖਾਦ ਦੇ ਉਤਪਾਦਨ ਦੇ ਨਾਲ-ਨਾਲ ਤਕਰੀਬਨ 300 ਕਰੋੜ ਰੁਪਏ ਸਾਲਾਨਾ ਰੈਵੀਨਿਊ ਵੀ ਜੈਨਰੇਟ ਹੋਵੇਗਾ। ਇਨ੍ਹਾਂ ਪ੍ਰਾਜੈਕਟਾਂ ਨਾਲ 600 ਵਿਅਕਤੀਆਂ ਨੂੰ ਸਿੱਧੇ ਤੌਰ ‘ਤੇ ਅਤੇ 1500 ਵਿਅਕਤੀਆਂ ਨੂੰ ਅਸਿੱਧੇ ਤੌਰ ‘ਤੇ ਰੋਜ਼ਗਾਰ ਮਿਲੇਗਾ।

 ਇਹ ਵੀ ਪੜ੍ਹੋ: Amritsar News: BSF ਦੀ ਕਾਰਵਾਈ, ਅੰਮ੍ਰਿਤਸਰ ਸਰਹੱਦ ਤੋਂ ਬਰਾਮਦ ਕੀਤਾ ਡਰੋਨ 

ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ 10 ਪ੍ਰਾਜੈਕਟਾਂ ਦੇ ਸ਼ੁਰੂ ਹੋਣ ਨਾਲ ਲਗਭਗ 1.10 ਲੱਖ ਏਕੜ ਰਕਬੇ 'ਚ ਪੈਦਾ ਹੋਣ ਵਾਲੀ ਤਕਰੀਬਨ 2.75 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ ਜਿਸ ਨਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਇਨ੍ਹਾਂ ਪ੍ਰਾਜੈਕਟਾਂ ਨਾਲ ਲਗਭਗ 5.00 ਲੱਖ ਟਨ ਸਾਲਾਨਾ ਕਾਰਬਨਡਾਈਆਕਸਾਈਡ ਅਤੇ ਹੋਰ ਪ੍ਰਦੂਸ਼ਕਾਂ ਦੇ ਨਿਕਾਸ ਨੂੰ ਰੋਕਿਆ ਜਾਵੇਗਾ ਜੋ ਕਿ ਸਾਲਾਨਾ 83000 ਰੁੱਖ ਲਗਾਉਣ ਦੇ ਬਰਾਬਰ ਹੈ। ਇਸ ਦੇ ਨਾਲ ਹੀ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਲਗਭਗ 50 ਦਿਹਾਤੀ ਉੱਦਮੀਆਂ ਨੂੰ ਵੀ ਮੌਕਾ ਮਿਲੇਗਾ, ਜਿਸ ਨਾਲ ਇਨ੍ਹਾਂ ਦਿਹਾਤੀ ਉੱਦਮੀਆਂ ਵੱਲੋਂ 500 ਤੋਂ ਵੱਧ ਹੋਰ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ।  

(For more news apart from Compressed Biogas Project in Punjab, stay tuned to Rozana Spokesman)

ਹੋਰ ਸੀ.ਬੀ.ਜੀ. ਉਤਪਾਦਕਾਂ ਨੂੰ ਸੂਬੇ ਵਿੱਚ ਨਿਵੇਸ਼ ਲਈ ਸੱਦਾ ਦਿੰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਵਪਾਰ-ਪੱਖੀ ਅਤੇ ਪਾਰਦਰਸ਼ੀ ਨੀਤੀਆਂ ਨੇ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਸਿਰਜਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜਿਸ ਕਾਰਨ ਇੱਥੇ ਫਸਲੀ ਰਹਿੰਦ-ਖੂੰਹਦ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਦੀਆਂ ਅਥਾਹ ਸੰਭਾਵਨਾਵਾਂ ਮੌਜੂਦ ਹਨ।

ਇਸ ਸਮਝੌਤੇ ਲਈ ਐਚ.ਪੀ.ਸੀ.ਐਲ. ਦੀ ਟੀਮ ਨੂੰ ਵਧਾਈ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਨੇ ਉਨ੍ਹਾਂ ਨੂੰ ਇਹ ਪ੍ਰਾਜੈਕਟ ਸਥਾਪਤ ਕਰਨ ਲਈ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM
Advertisement