
Rupees Fall: 46 ਪੈਸੇ ਡਿੱਗ ਕੇ 85.73 ਰੁਪਏ ਦੇ ਨਵੇਂ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚਿਆ
Rupees Fall: ਅਮਰੀਕੀ ਕਰੰਸੀ ਦੀ ਮਜ਼ਬੂਤੀ ਅਤੇ ਵਿਦੇਸ਼ੀ ਪੂੰਜੀ ਦੇ ਲਗਾਤਾਰ ਬਾਹਰ ਜਾਣ ਕਾਰਨ ਸ਼ੁਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ’ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 46 ਪੈਸੇ ਡਿੱਗ ਕੇ 85.73 ਰੁਪਏ ਦੇ ਨਵੇਂ ਸਭ ਤੋਂ ਹੇਠਲੇ ਪੱਧਰ ’ਤੇ ਆ ਗਿਆ। ਰੁਪਏ ’ਚ ਇਹ ਇਕ ਦਿਨ ਦੀ ਸਭ ਤੋਂ ਵੱਡੀ ਗਿਰਾਵਟ ਹੈ।
ਵਿਸ਼ਲੇਸ਼ਕਾਂ ਅਨੁਸਾਰ, ਮਹੀਨੇ ਦੇ ਅੰਤ ਅਤੇ ਸਾਲ ਦੇ ਅੰਤ ਵਿਚ ਭੁਗਤਾਨ ਦੀਆਂ ਜ਼ਿੰਮੇਵਾਰੀਆਂ ਲਈ ਦਰਾਮਦਕਾਰਾਂ ਤੋਂ ਡਾਲਰ ਦੀ ਮੰਗ ਵਧਣ ਦੇ ਵਿਚਕਾਰ ਡਾਲਰ ਦੀ ਮਜ਼ਬੂਤੀ ਕਾਰਨ ਸਥਾਨਕ ਇਕਾਈ ਦਬਾਅ ਵਿਚ ਆਈ। ਹਾਲਾਂਕਿ, ਗਲੋਬਲ ਕੱਚੇ ਤੇਲ ਦੀਆਂ ਕੀਮਤਾਂ ਵਿਚ ਨਰਮੀ ਅਤੇ ਘਰੇਲੂ ਸ਼ੇਅਰ ਬਾਜ਼ਾਰਾਂ ਦੇ ਸਕਾਰਾਤਮਕ ਸੰਕੇਤਾਂ ਨੇ ਭਾਰਤੀ ਯੂਨਿਟ ਵਿਚ ਗਿਰਾਵਟ ਨੂੰ ਸੀਮਤ ਕਰ ਦਿਤਾ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ 85.31 ’ਤੇ ਕਮਜ਼ੋਰ ਖੁਲ੍ਹਿਆ ਅਤੇ ਛੇਤੀ ਹੀ 85.35 ਦੇ ਸਭ ਤੋਂ ਹੇਠਲੇ ਪੱਧਰ ’ਤੇ ਆ ਗਿਆ, ਜੋ ਕਿ ਇਸ ਦੇ ਪਿਛਲੇ ਬੰਦ ਨਾਲੋਂ 8 ਪੈਸੇ ਦੀ ਗਿਰਾਵਟ ਹੈ। ਵੀਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਡਿੱਗ ਕੇ 85.27 ਦੇ ਰਿਕਾਰਡ ਹੇਠਲੇ ਪੱਧਰ ’ਤੇ ਆ ਗਿਆ। ਇਸ ਤੋਂ ਪਹਿਲਾਂ ਦੋ ਕਾਰੋਬਾਰੀ ਸੈਸ਼ਨਾਂ ’ਚ ਇਸ ’ਚ 13 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਸੀ।