
ਪਿਛਲੇ ਇੱਕ ਹਫ਼ਤੇ ਵਿਚ ਇਹ 6ਵੀਂ ਵਾਰ ਹੈ ਜਦੋਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ।
ਨਵੀਂ ਦਿੱਲੀ - ਪਿਛਲੇ ਹਫ਼ਤੇ ਤੋਂ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੁੰਦਾ ਆ ਰਿਹਾ ਹੈ। ਸੋਮਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿਚ ਫਿਰ 30 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਪਿਛਲੇ ਇੱਕ ਹਫ਼ਤੇ ਵਿਚ ਇਹ 6ਵੀਂ ਵਾਰ ਹੈ ਜਦੋਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ ਹੁਣ 99.11 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 99.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.42 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 90.77 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
Petrol, Diesel Prices
ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ, ਪਰ ਸਥਾਨਕ ਟੈਕਸਾਂ ਦੇ ਆਧਾਰ 'ਤੇ ਇਨ੍ਹਾਂ ਦੀਆਂ ਕੀਮਤਾਂ ਵੱਖ-ਵੱਖ ਸੂਬਿਆਂ ਵਿਚ ਵੱਖ-ਵੱਖ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ 137 ਦਿਨਾਂ ਤੱਕ ਸਥਿਰ ਰਹਿਣ ਤੋਂ ਬਾਅਦ 22 ਮਾਰਚ ਨੂੰ ਵਧਾਈਆਂ ਗਈਆਂ ਸਨ। ਇਸ ਤੋਂ ਬਾਅਦ 23 ਮਾਰਚ ਨੂੰ ਵੀ ਇਨ੍ਹਾਂ ਦੀਆਂ ਕੀਮਤਾਂ 'ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਉਦੋਂ ਤੋਂ ਹੁਣ ਤੱਕ ਕੀਮਤਾਂ 6 ਵਾਰ ਵਧਾਈਆਂ ਜਾ ਚੁੱਕੀਆਂ ਹਨ।
Petrol-Diesel Price
ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਦੇ ਨਾਲ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਦੀ ਸੰਭਾਵਨਾ ਸੀ ਪਰ ਪੈਟਰੋਲੀਅਮ ਕੰਪਨੀਆਂ ਨੇ ਕੁਝ ਦਿਨ ਹੋਰ ਇੰਤਜ਼ਾਰ ਕੀਤਾ। ਕ੍ਰਿਸਿਲ ਰਿਸਰਚ ਦੇ ਅਨੁਸਾਰ, ਅੰਤਰਰਾਸ਼ਟਰੀ ਤੇਲ ਦੀਆਂ ਕੀਮਤਾਂ ਵਿਚ ਵਾਧੇ 'ਤੇ ਪੂਰੀ ਤਰ੍ਹਾਂ ਕਾਬੂ ਪਾਉਣ ਲਈ 9-12 ਰੁਪਏ ਪ੍ਰਤੀ ਲੀਟਰ ਦੇ ਵਾਧੇ ਦੀ ਜ਼ਰੂਰਤ ਹੈ। ਭਾਰਤ ਆਪਣੀਆਂ ਤੇਲ ਲੋੜਾਂ ਪੂਰੀਆਂ ਕਰਨ ਲਈ 85 ਫੀਸਦੀ ਦਰਾਮਦ 'ਤੇ ਨਿਰਭਰ ਹੈ।
Petrol Diesel Price
ਇਸ ਤਰ੍ਹਾਂ ਹਨ ਕੀਮਤਾਂ
ਨਵੀਂ ਦਿੱਲੀ 99.41 90.77
ਕਲਕੱਤਾ 108.85 93.92
ਮੁੰਬਈ 114.19 98.50
ਚੇਨਈ 105.18 95.33
ਨੋਇਡਾ 99.22 90.86
ਚੰਡੀਗੜ੍ਹ 98.85 85.34
ਜਲੰਧਰ 98.78 87.65
ਲੁਧਿਆਣਾ 99.37 88.20
ਅੰਮ੍ਰਿਤਸਰ 99.49 88.33
ਪਟਿਆਲਾ 99.13 87.97
ਹੁਸ਼ਿਆਰਪੁਰ 99.03 87.89