
ਦਸ ਦਈਏ ਕਿ ਸੋਮਵਾਰ ਨੂੰ ਜਾਰੀ ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਦੇਸ਼ਭਰ...
ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਸਿਹਤ ਵਿਭਾਗ ਨੇ ਲੋਕਾਂ ਦੇ ਹੋਮ ਆਈਸੋਲੇਸ਼ਨ ਨੂੰ ਲੈ ਕੇ ਗਾਈਡਲਾਈਨ ਜਾਰੀ ਕੀਤੀਆਂ ਹਨ। ਇਹ ਗਾਈਡਲਾਈਨ ਉਹਨਾਂ ਲਈ ਵੀ ਹਨ ਜਿਹਨਾਂ ਵਿਚ ਕੋਰੋਨਾ ਵਰਗੇ ਲੱਛਣ ਹਨ ਜਾਂ ਉਹਨਾਂ ਨੂੰ ਲੱਛਣਾਂ ਵਰਗਾ ਮਹਿਸੂਸ ਹੋ ਰਿਹਾ ਹੈ। ਇਸ ਤੋਂ ਇਲਾਵਾ ਅਜਿਹੇ ਮਰੀਜ਼ ਜਿਹਨਾਂ ਕੋਲ ਅਪਣੇ ਘਰ ਸੈਲਫ ਆਈਸੋਲੇਸ਼ਨ ਦੀ ਸੁਵਿਧਾ ਹੈ ਉਹਨਾਂ ਕੋਲ ਹੁਣ ਹੋਮ ਆਈਸੋਲੇਸ਼ਨ ਦਾ ਵਿਕਲਪ ਹੋਵੇਗਾ।
Photo
ਦਸ ਦਈਏ ਕਿ ਸੋਮਵਾਰ ਨੂੰ ਜਾਰੀ ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਦੇਸ਼ਭਰ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 27892 ਹੋ ਗਈ ਹੈ। ਦੇਸ਼ ਵਿਚ ਕੋਰੋਨਾ ਨਾਲ ਮੌਤ ਦਾ ਅੰਕੜਾਂ 872 ਹੋ ਗਿਆ ਹੈ। 20,835 ਐਕਟਿਵ ਮਾਮਲੇ ਹਨ। 6,185 ਲੋਕ ਹੁਣ ਤਕ ਠੀਕ ਹੋ ਚੁੱਕੇ ਹਨ। ਕੋਰੋਨਾ ਤੋਂ ਰਿਕਵਰੀ ਦਰ ਵਧ ਰਹੀ ਹੈ। ਸਿਹਤ ਵਿਭਾਗ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ ਸੀ।
Corona Virus
ਅਗਰਵਾਲ ਨੇ ਦਸਿਆ ਸੀ ਕਿ 85 ਜ਼ਿਲ੍ਹਿਆਂ ਵਿਚ ਪਿਛਲੇ 14 ਦਿਨ ਤੋਂ ਕੋਈ ਕੇਸ ਸਾਹਮਣੇ ਨਹੀਂ ਆਇਆ। ਕੋਰੋਨਾ ਤੋਂ ਠੀਕ ਹੋਣ ਦੀ ਦਰ ਵਧ ਰਹੀ ਹੈ। 16 ਜ਼ਿਲ੍ਹਿਆਂ ਵਿਚ ਪਿਛਲੇ 28 ਦਿਨਾਂ ਤੋਂ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਉਹਨਾਂ ਕਿਹਾ ਕਿ ਰਿਕਵਰੀ ਰੇਟ 22.17% ਹੋ ਗਿਆ ਹੈ। ਲੋਕਾਂ ਨੂੰ ਹੋਰ ਜਾਗਰੂਕ ਰਹਿਣ ਦੀ ਜ਼ਰੂਰਤ ਹੈ। ਕੋਰੋਨਾ ਮਰੀਜ਼ ਹੋਣਾ ਕਲੰਕ ਨਹੀਂ ਹੈ। ਇਸ ਸਮੇਂ ਹੋਰ ਬਿਮਾਰੀਆਂ ਦੇ ਇਲਾਜ ਵਿਚ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ।
Stay Home
ਠੀਕ ਹੋਏ ਮਰੀਜ਼ ਕੋਈ ਬਿਮਾਰੀ ਟ੍ਰਾਂਸਮਿਟ ਨਹੀਂ ਕਰਦੇ ਬਲਕਿ ਉਹਨਾਂ ਦੇ ਪਲਾਜ਼ਮਾਂ ਨਾਲ ਬਿਮਾਰ ਲੋਕ ਠੀਕ ਹੋ ਸਕਦੇ ਹਨ। ਭਾਈਚਾਰੇ ਵਿਚ ਸੁਭਾਅ ਪੱਖੋਂ ਬਦਲਾਅ ਹੋਣਾ ਜ਼ਰੂਰੀ ਹੈ। ਇਹ ਮੰਨ ਕੇ ਚੱਲੀਏ ਕਿ ਇਹ ਲੜਾਈ ਪੂਰੇ ਸਮਾਜ ਦੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਭਾਰਤ 'ਚ ਕੋਰੋਨਾ ਵਾਇਰਸ (COVID-19) ਨਾਲ ਹੁਣ ਤਕ 934 ਲੋਕਾਂ ਦੀ ਮੌਤ ਹੋ ਗਈ ਹੈ, ਉੱਥੇ ਹੀ ਇਸ ਦੇ 29,435 ਮਾਮਲੇ ਸਾਹਮਣੇ ਆ ਗਏ ਹਨ।
Isolation
ਨਿਊਜ਼ ਏਜੰਸੀ ਏਐੱਨਆਈ ਅਨੁਸਾਰ ਕੋਰੋਨਾ ਵਾਇਰਸ ਕਾਰਨ ਭਾਰਤ 'ਚ ਹੁਣ ਤਕ ਪਿਛਲੇ 24 ਘੰਟਿਆਂ 'ਚ ਸਭ ਤੋਂ ਜ਼ਿਆਦਾ ਮੌਤਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 62 ਲੋਕਾਂ ਦੀ ਮੌਤ ਹੋ ਗਈ ਤੇ 1,543 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤਕ ਕੁੱਲ ਸਾਹਮਣੇ ਆਏ ਮਾਮਲਿਆਂ 'ਚੋਂ 6,868 ਲੋਕ ਠੀਕ ਹੋ ਗਏ ਹਨ। 21,632 ਲੋਕਾਂ ਦਾ ਇਲਾਜ ਜਾਰੀ ਹੈ। ਮਹਾਰਾਸ਼ਟਰ 'ਚ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।
Stay Home
ਇੱਥੇ ਮਰੀਜ਼ਾਂ ਦੀ ਗਿਣਤੀ 8500 ਤੋਂ ਜ਼ਿਆਦਾ ਹੋ ਗਈ ਹੈ। ਇਸ ਤੋਂ ਇਲਾਵਾ ਗੁਜਰਾਤ 'ਚ 3500 ਤੋਂ ਜ਼ਿਆਦਾ ਤੇ ਦਿੱਲੀ 'ਚ 3100 ਤੋਂ ਜ਼ਿਆਦਾ ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ। ਮੱਧ ਪ੍ਰਦੇਸ਼ ਤੇ ਰਾਜਸਥਾਨ 'ਚ 2000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਗਏ ਹਨ। ਉੱਤਰ ਪ੍ਰਦੇਸ਼ 'ਚ ਲਗਪਗ 2000 ਮਾਮਲੇ ਸਾਹਮਣੇ ਆਏ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।