4 ਮਹਾਨਗਰਾਂ ਵਿੱਚ ਸੋਨੇ ਅਤੇ ਚਾਂਦੀ ਦੀ ਕੀਮਤ
Gold Silver Price Today 28 April 2024: ਇਸ ਮਹੀਨੇ ਦੀ ਸ਼ੁਰੂਆਤ ਤੋਂ ਹੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲੇ ਰਿਹਾ ਹੈ। ਵਿਆਹਾਂ ਦੇ ਸੀਜ਼ਨ ਦੌਰਾਨ ਤਾਂ ਸੋਨੇ-ਚਾਂਦੀ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਸਨ। ਇੰਨੀ ਜ਼ਿਆਦਾ ਤੇਜ਼ੀ ਦੀ ਵਜ੍ਹਾ ਨਾਲ ਲੋਕ ਖਰੀਦਦਾਰੀ ਕਰਨ ਤੋਂ ਪਰਹੇਜ਼ ਕਰਦੇ ਨਜ਼ਰ ਆਏ ਅਤੇ ਬਾਜ਼ਾਰ ਵੀ ਸੁੰਨੇ ਦਿਖਾਈ ਦਿੱਤੇ।
ਜੇਕਰ ਪਿਛਲੇ ਇਕ ਹਫਤੇ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ 20 ਅਪ੍ਰੈਲ ਨੂੰ ਸੋਨੇ ਦੀ ਕੀਮਤ 76200 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ ਸੀ, ਜਦਕਿ ਚਾਂਦੀ ਦੀ ਕੀਮਤ 85900 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬਣੀ ਹੋਈ ਸੀ। ਇਕ ਰਿਪੋਰਟ ਮੁਤਾਬਕ ਅਪ੍ਰੈਲ ਮਹੀਨੇ 'ਚ ਸੋਨੇ ਨੇ 5 ਫੀਸਦੀ ਤੋਂ ਜ਼ਿਆਦਾ ਰਿਟਰਨ ਦਿੱਤਾ ਹੈ।
ਦੇਸ਼ ਵਿੱਚ ਸੋਨੇ ਦੀ ਕੀਮਤ
ਗੁਡ ਰਿਟਰਨਜ਼ ਦੀ ਵੈੱਬਸਾਈਟ ਮੁਤਾਬਕ ਅੱਜ ਦੇਸ਼ 'ਚ 24 ਕੈਰੇਟ ਸੋਨੇ ਦੀ ਕੀਮਤ 72,930 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬਰਕਰਾਰ ਹੈ। ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 66,850 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਰਾਸ਼ਟਰੀ ਪੱਧਰ 'ਤੇ ਅੱਜ 18 ਕੈਰੇਟ ਸੋਨੇ ਦੀ ਕੀਮਤ 54,690 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬਰਕਰਾਰ ਹੈ। ਹਾਲਾਂਕਿ ਜੇਕਰ ਅਸੀਂ ਪਿਛਲੇ ਹਫਤੇ ਦੇ ਨਾਲ ਸੋਨੇ ਦੇ ਰੇਟ ਦੀ ਤੁਲਨਾ ਕਰੀਏ ਤਾਂ ਇਸ 'ਚ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ ਹਫਤੇ ਐਤਵਾਰ ਨੂੰ 22 ਕੈਰੇਟ ਸੋਨੇ ਦੀ ਕੀਮਤ 68,050 ਰੁਪਏ ਪ੍ਰਤੀ 10 ਗ੍ਰਾਮ ਸੀ।
4 ਮਹਾਨਗਰਾਂ ਵਿੱਚ ਸੋਨੇ ਅਤੇ ਚਾਂਦੀ ਦੀ ਕੀਮਤ
ਦਿੱਲੀ
ਸੋਨੇ ਦੀ ਕੀਮਤ 73,080 ਰੁਪਏ ਪ੍ਰਤੀ ਦਸ ਗ੍ਰਾਮ ਹੈ
ਚਾਂਦੀ ਦੀ ਕੀਮਤ 84000 ਰੁਪਏ ਪ੍ਰਤੀ ਕਿਲੋਗ੍ਰਾਮ ਹੈ
ਮੁੰਬਈ
ਸੋਨੇ ਦੀ ਕੀਮਤ 72,930 ਰੁਪਏ ਪ੍ਰਤੀ ਦਸ ਗ੍ਰਾਮ ਹੈ
ਚਾਂਦੀ ਦੀ ਕੀਮਤ 84000 ਰੁਪਏ ਪ੍ਰਤੀ ਕਿਲੋਗ੍ਰਾਮ ਹੈ
ਚੇਨਈ
ਸੋਨੇ ਦੀ ਕੀਮਤ 72,760 ਰੁਪਏ ਪ੍ਰਤੀ ਦਸ ਗ੍ਰਾਮ ਹੈ
ਚਾਂਦੀ ਦੀ ਕੀਮਤ 87500 ਰੁਪਏ ਪ੍ਰਤੀ ਕਿਲੋਗ੍ਰਾਮ ਹੈ
ਕੋਲਕਾਤਾ
ਸੋਨੇ ਦੀ ਕੀਮਤ 72,930 ਰੁਪਏ ਪ੍ਰਤੀ ਦਸ ਗ੍ਰਾਮ ਹੈ
ਚਾਂਦੀ ਦੀ ਕੀਮਤ 84000 ਰੁਪਏ ਪ੍ਰਤੀ ਕਿਲੋਗ੍ਰਾਮ ਹੈ