
ਪੈਟਰੋਲ 9 ਦਿਨਾਂ 'ਚ 1.07 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।
ਨਵੀਂ ਦਿੱਲੀ: ਪੈਟਰੋਲ ਡੀਜਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਰਾਜਧਾਨੀ ਦਿੱਲੀ 'ਚ ਪੈਟਰੋਲ ਦੀਆਂ ਕੀਮਤਾਂ ਦੀ ਗੱਲ ਕਰੀਏ ਤੇ ਅੱਜ 82 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈਆਂ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵੀ 72 ਰੁਪਏ ਪ੍ਰਤੀ ਲੀਟਰ ਤੋਂ ਪਾਰ ਹੋ ਗਈ। ਪਿਛਲੇ ਕਈ ਦਿਨਾਂ ਤੋਂ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ।
ਕੋਰੋਨਾ ਦੇ ਚਲਦੇ ਕੱਚੇ ਤੇਲ ਦੀਆਂ ਕੀਮਤਾਂ ਵਧੀਆਂ ਹਨ। ਇਸ ਅਨੁਸਾਰ ਪੈਟਰੋਲ ਦੀਆਂ ਕੀਮਤਾਂ 'ਚ 24 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 'ਚ 27 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਜਾਣੋ ਅੱਜ ਦੀਆ ਕੀਮਤਾਂ
--ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਦੀ ਕੀਮਤ 'ਤੇ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੁਣ ਦਿੱਲੀ 'ਚ ਪੈਟਰੋਲ ਦੀ ਕੀਮਤ 81.89 ਰੁਪਏ ਤੋਂ ਵਧ ਕੇ 82.13 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸੇ ਤਰ੍ਹਾਂ ਡੀਜ਼ਲ ਵੀ 71.86 ਰੁਪਏ ਤੋਂ ਵਧ ਕੇ 72.13 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
--ਪੈਟਰੋਲ 9 ਦਿਨਾਂ 'ਚ 1.07 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਦੌਰਾਨ ਡੀਜ਼ਲ ਦੀਆਂ ਕੀਮਤਾਂ ਵਿੱਚ 1.67 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।