ਕੋਰੋਨਾ ਦੇ ਨਵੇਂ ਰੂਪ ਨਾਲ ਸਰਾਫ਼ਾ ਬਾਜ਼ਾਰ 'ਚ ਹਲਚਲ, ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ 
Published : Nov 28, 2021, 5:15 pm IST
Updated : Nov 28, 2021, 5:15 pm IST
SHARE ARTICLE
gold silver price
gold silver price

ਰਿਪੋਰਟਿੰਗ ਹਫਤੇ 'ਚ ਆਲਮੀ ਬਾਜ਼ਾਰ 'ਚ ਕੀਮਤੀ ਧਾਤੂਆਂ ਦੀ ਕੀਮਤ ਕਰੀਬ ਚਾਰ ਫੀਸਦੀ ਡਿੱਗ ਗਈ।

ਮੁੰਬਈ : ਦੱਖਣੀ ਅਫਰੀਕਾ 'ਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦਾ ਪਤਾ ਲੱਗਣ ਤੋਂ ਬਾਅਦ ਪੂਰੀ ਦੁਨੀਆ ਚੌਕਸ ਹੋ ਗਈ ਹੈ। ਦੱਖਣੀ ਅਫਰੀਕਾ, ਬੋਤਸਵਾਨਾ, ਬੈਲਜੀਅਮ ਤੋਂ ਇਲਾਵਾ ਹਾਂਗਕਾਂਗ ਵਿੱਚ ਵੀ ਇਸ ਨਵੇਂ ਰੂਪ ਦੇ ਮਰੀਜ਼ ਪਾਏ ਜਾ ਰਹੇ ਹਨ।

CoronavirusCoronavirus

ਨਵੇਂ ਵੇਰੀਐਂਟ ਦੇ ਆਉਣ ਤੋਂ ਬਾਅਦ, ਨਿਵੇਸ਼ਕਾਂ ਨੂੰ ਇੱਕ ਵਾਰ ਫਿਰ ਲਾਕਡਾਊਨ ਲਗਾਉਣ ਦਾ ਡਰ ਸਤਾਉਣ ਲੱਗਾ ਹੈ। ਅਜਿਹੇ 'ਚ ਅਫਰੀਕੀ ਦੇਸ਼ਾਂ 'ਚ ਕੀਮਤੀ ਧਾਤਾਂ ਦੇ ਉਤਪਾਦਨ 'ਚ ਕਮੀ ਆਉਣ ਦਾ ਡਰ ਵਧ ਗਿਆ ਹੈ ਜਿਸ ਨਾਲ ਘਰੇਲੂ ਸਰਾਫਾ ਬਾਜ਼ਾਰ 'ਚ ਹਲਚਲ ਤੇਜ਼ ਹੋ ਗਈ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸੋਨਾ 1155 ਰੁਪਏ ਪ੍ਰਤੀ ਦਸ ਗ੍ਰਾਮ ਅਤੇ ਚਾਂਦੀ 3130 ਰੁਪਏ ਪ੍ਰਤੀ ਕਿਲੋ ਡਿੱਗ ਗਏ ਹਨ। 

GoldGold

ਇਸ ਕਾਰਨ ਰਿਪੋਰਟਿੰਗ ਹਫਤੇ 'ਚ ਆਲਮੀ ਬਾਜ਼ਾਰ 'ਚ ਕੀਮਤੀ ਧਾਤੂਆਂ ਦੀ ਕੀਮਤ ਕਰੀਬ ਚਾਰ ਫੀਸਦੀ ਡਿੱਗ ਗਈ। ਕੌਮਾਂਤਰੀ ਬਾਜ਼ਾਰ 'ਚ ਹਫਤੇ ਦੇ ਅੰਤ 'ਚ ਹਾਜ਼ਿਰ ਸੋਨਾ 55.37 ਡਾਲਰ ਦੀ ਵੱਡੀ ਗਿਰਾਵਟ ਨਾਲ 1804.61 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਇਸ ਤੋਂ ਇਲਾਵਾ ਅਮਰੀਕੀ ਸੋਨਾ ਵਾਇਦਾ ਵੀ 69.6 ਡਾਲਰ ਪ੍ਰਤੀ ਔਂਸ ਡਿੱਗ ਕੇ 1791.40 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਇਸੇ ਤਰ੍ਹਾਂ ਹਫਤੇ ਦੇ ਅੰਤ 'ਚ ਚਾਂਦੀ ਹਾਜ਼ਿਰ 1.27 ਡਾਲਰ ਡਿੱਗ ਕੇ 23.49 ਡਾਲਰ ਪ੍ਰਤੀ ਔਂਸ 'ਤੇ ਆ ਗਈ।

 gold silvergold silver

ਪਿਛਲੇ ਹਫਤੇ ਵਿਦੇਸ਼ੀ ਬਾਜ਼ਾਰਾਂ ਦੀ ਗਿਰਾਵਟ ਦਾ ਅਸਰ ਦੇਸ਼ ਦੇ ਸਭ ਤੋਂ ਵੱਡੇ ਵਾਇਦਾ ਬਾਜ਼ਾਰ MCX 'ਤੇ ਵੀ ਦੇਖਣ ਨੂੰ ਮਿਲਿਆ। ਇਸ ਦੌਰਾਨ ਸੋਨਾ 1155 ਰੁਪਏ ਸਸਤਾ ਹੋ ਕੇ 47965 ਰੁਪਏ ਪ੍ਰਤੀ ਦਸ ਗ੍ਰਾਮ ਹੋ ਗਿਆ। ਇਸ ਦੇ ਨਾਲ ਹੀ ਸੋਨਾ ਮਿੰਨੀ 1197 ਰੁਪਏ ਡਿੱਗ ਕੇ 47920 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਿਆ। ਇਸੇ ਤਰ੍ਹਾਂ ਸਥਾਨਕ ਪੱਧਰ 'ਤੇ ਚਾਂਦੀ ਸਮੀਖਿਆ ਅਧੀਨ ਮਿਆਦ ਦੌਰਾਨ 3130 ਰੁਪਏ ਦੀ ਗਿਰਾਵਟ ਨਾਲ 62950 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। 

SHARE ARTICLE

ਏਜੰਸੀ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement