
ਚਾਂਦੀ ਦੀ ਕੀਮਤ 1,000 ਰੁਪਏ ਦੀ ਤੇਜ਼ੀ ਨਾਲ 93,000 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਪਹੁੰਚ ਗਈ
ਨਵੀਂ ਦਿੱਲੀ : ਗਹਿਣਿਆਂ ਅਤੇ ਪ੍ਰਚੂਨ ਵਿਕਰੇਤਾਵਾਂ ਦੀ ਭਾਰੀ ਖਰੀਦਦਾਰੀ ਕਾਰਨ ਬੁਧਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ’ਚ ਸੋਨਾ 910 ਰੁਪਏ ਦੀ ਤੇਜ਼ੀ ਨਾਲ 83,750 ਰੁਪਏ ਪ੍ਰਤੀ 10 ਗ੍ਰਾਮ ਦੇ ਹੁਣ ਤਕ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਿਆ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿਤੀ। ਪਿਛਲੇ ਕਾਰੋਬਾਰੀ ਸੈਸ਼ਨ ’ਚ 99.9 ਫੀ ਸਦੀ ਸ਼ੁੱਧਤਾ ਵਾਲਾ ਸੋਨਾ 82,840 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਇਆ ਸੀ।
ਇਕ ਜਨਵਰੀ ਤੋਂ ਸੋਨਾ 4,360 ਰੁਪਏ ਦੀ ਤੇਜ਼ੀ ਨਾਲ 79,390 ਰੁਪਏ ਪ੍ਰਤੀ 10 ਗ੍ਰਾਮ ਤੋਂ 83,750 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ ਹੈ। ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਬੁਧਵਾਰ ਨੂੰ 99.5 ਫੀ ਸਦੀ ਸ਼ੁੱਧਤਾ ਵਾਲਾ ਸੋਨਾ ਵੀ 910 ਰੁਪਏ ਦੀ ਤੇਜ਼ੀ ਨਾਲ 83,350 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਉੱਚ ਪੱਧਰ ’ਤੇ ਪਹੁੰਚ ਗਿਆ। ਮੰਗਲਵਾਰ ਨੂੰ ਸੋਨਾ 82,440 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਇਆ ਸੀ। ਚਾਂਦੀ ਦੀ ਕੀਮਤ 1,000 ਰੁਪਏ ਦੀ ਤੇਜ਼ੀ ਨਾਲ 93,000 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਪਹੁੰਚ ਗਈ, ਜੋ ਪਿਛਲੇ ਕਾਰੋਬਾਰੀ ਸੈਸ਼ਨ ’ਚ 92,000 ਰੁਪਏ ਪ੍ਰਤੀ ਕਿਲੋਗ੍ਰਾਮ ਸੀ।