
ਘਰੇਲੂ ਬਾਜ਼ਾਰ ਵਿਚ ਤੇਲ ਦੀਆਂ ਕੀਮਤਾਂ ਵਿਚ ਫਿਰ ਉਛਾਲ ਆਇਆ ਹੈ।
ਨਵੀਂ ਦਿੱਲੀ: ਘਰੇਲੂ ਬਾਜ਼ਾਰ ਵਿਚ ਤੇਲ ਦੀਆਂ ਕੀਮਤਾਂ ਵਿਚ ਫਿਰ ਉਛਾਲ ਆਇਆ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਜਾਰੀ ਕੀਤੇ ਗਏ ਰੇਟ ਅਨੁਸਾਰ ਪੈਟਰੋਲ ਦੀਆਂ ਕੀਮਤਾਂ ਵਿਚ 26 ਪੈਸੇ ਵਾਧਾ ਹਇਆ ਹੈ ਜਦਕਿ ਡੀਜ਼ਲ ਦੀਆਂ ਕੀਮਤਾਂ ਵਿਚ 28 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
Petrol price
ਰਾਜਸਥਾਨ ਦੇ ਸ੍ਰੀਗੰਗਾਨਗਰ ਵਿਚ ਪੈਟਰੋਲ ਦੀ ਕੀਮਤ 105.15 ਰੁਪਏ ਅਤੇ ਡੀਜ਼ਲ ਦੀ ਕੀਮਤ 97.99 ਰੁਪਏ ਪ੍ਰਤੀ ਲੀਟਰ ਹੈ। ਦਿੱਲੀ ਦੇ ਬਾਜ਼ਾਰ ਵਿਚ ਪੈਟਰੋਲ 93.94 ਰੁਪਏ ਜਦਕਿ ਡੀਜ਼ਲ 84.89 ਰੁਪਏ ਪ੍ਰਤੀ ਲੀਟਰ ਪਹੁੰਚ ਗਿਆ ਹੈ। ਉੱਥੇ ਹੀ ਮੁੰਬਈ ਵਿਚ ਪੈਟਰੋਲ ਦੀ ਕੀਮਤ 100.19 ਰੁਪਏ ਅਤੇ ਡੀਜ਼ਲ ਦੀ ਕੀਮਤ 92.17 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
Tweet
ਪੰਜਾਬ ਵਿਚ ਪੈਟਰੋਲ ਦੀਆਂ ਕੀਮਤਾਂ
ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਅਨੁਸਾਰ ਜਲੰਧਰ ਵਿਚ ਪੈਟਰੋਲ ਦੀ ਕੀਮਤ 95.11 ਰੁਪਏ ਅਤੇ ਡੀਜ਼ਲ ਦੀ ਕੀਮਤ 86.89 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਪਟਿਆਲਾ ਸ਼ਹਿਰ ਵਿਚ ਪੈਟਰੋਲ ਦੀ ਕੀਮਤ 95. 58 ਰੁਪਏ, ਡੀਜ਼ਲ 87.31 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਵਿਚ ਪੈਟਰੋਲ ਦੀ ਕੀਮਤ 95.72 ਪੈਸੇ ਅਤੇ ਡੀਜ਼ਲ ਦੀ ਕੀਮਤ 87.44 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ।
Petrol-Diesel
ਅੰਮ੍ਰਿਤਸਰ ਵਿਚ ਪੈਟਰੋਲ ਦੀ ਕੀਮਤ 95.79 ਰੁਪਏ ਅਤੇ ਡੀਜ਼ਲ ਦੀ ਕੀਮਤ 87.50 ਰੁਪਏ ਹੋ ਗਈ ਹੈ। ਮੋਹਾਲੀ 'ਚ ਪੈਟਰੋਲ ਦੀ ਕੀਮਤ 96.11 ਰੁਪਏ ਜਦਕਿ ਡੀਜ਼ਲ ਦੀ ਕੀਮਤ 87.80 ਰੁਪਏ ਪ੍ਰਤੀ ਲੀਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ 'ਚ ਪੈਟਰੋਲ ਦੀ ਕੀਮਤ 90.36 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.55 ਰੁਪਏ ਪ੍ਰਤੀ ਲੀਟਰ ਦਰਜ ਕੀਤਾ ਗਿਆ। ਦੱਸ ਦਈਏ ਕਿ ਬੀਤੇ ਦਿਨ ਤੇਲ ਦੀਆਂ ਕੀਮਤਾਂ ਸਥਿਰ ਰਹੀਆਂ ਜਦਕਿ ਇਸ ਤੋਂ ਇਕ ਦਿਨ ਪਹਿਲਾਂ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬਦਲਾਅ ਕੀਤਾ ਸੀ।