100 ਰਪਏ ਦੇ ਨਵੇਂ ਨੋਟ ਨੂੰ ਲੈ ਕੇ ਆਈ ਵੱਡੀ ਖ਼ਬਰ !
Published : Aug 30, 2019, 3:14 pm IST
Updated : Aug 30, 2019, 3:14 pm IST
SHARE ARTICLE
Big news new 100 hundred rupees
Big news new 100 hundred rupees

ਨੋਟਬੰਦੀ ਤੋਂ ਬਾਅਦ ਰਿਜਰਵ ਬੈਂਕ ਆਫ ਇੰਡੀਆ ਨੇ ਨੋਟਾਂ ਦੀ ਨਵੀਂ ਸੀਰੀਜ ਜਾਰੀ ਕੀਤੀ ਸੀ। ਇਸ ਸੀਰੀਜ 'ਚ ਆਰਬੀਆਈ ਵੱਲੋਂ 100, 200, 500 ਅਤੇ...

ਨਵੀਂ ਦਿੱਲੀ : ਨੋਟਬੰਦੀ ਤੋਂ ਬਾਅਦ ਰਿਜਰਵ ਬੈਂਕ ਆਫ ਇੰਡੀਆ ਨੇ ਨੋਟਾਂ ਦੀ ਨਵੀਂ ਸੀਰੀਜ ਜਾਰੀ ਕੀਤੀ ਸੀ। ਇਸ ਸੀਰੀਜ 'ਚ ਆਰਬੀਆਈ ਵੱਲੋਂ 100,  200, 500 ਅਤੇ 2,000 ਰੁਪਏ ਦੇ ਨਵੇਂ ਨੋਟ ਜਾਰੀ ਕੀਤੇ ਗਏ ਸਨ ਪਰ ਹੁਣ ਤੁਸੀ ਇੱਕ ਵਾਰ ਫਿਰ ਨਵੇਂ ਨੋਟਾਂ ਦਾ ਯੂਜ ਕਰ ਪਾਉਗੇ ਕਿਉਂਕਿ ਆਰਬੀਆਈ ਜ਼ਲਦ ਹੀ 100 ਰੁਪਏ ਦੇ ਨਵੇਂ ਵਾਰਨਿਸ਼ ਨੋਟ ਜਾਰੀ ਕਰਨ ਜਾ ਰਹੀ ਹੈ।

big news new 100 hundred rupeebig news new 100 hundred rupee

ਇਨ੍ਹਾਂ ਨੋਟਾਂ ਦੀ ਖ਼ਾਸੀਅਤ ਹੋਵੇਗੀ ਕਿ ਇਹ ਛੇਤੀ ਗੰਦੇ ਨਹੀਂ ਹੋਣਗੇ ਤੇ ਨਾ ਹੀ ਜਲਦੀ ਪਾਟ ਸਕਣਗੇ। ਕੇਂਦਰੀ ਰਿਜ਼ਰਵ ਬੈਂਕ ਨੇ 100 ਰੁਪਏ ਦੇ ਇਸ ਖ਼ਾਸ ਨੋਟ ਨੂੰ ਜਾਰੀ ਕਰਨ ਦਾ ਐਲਾਨ ਕੀਤਾ ਹੈ। ਆਰਬੀਆਈ ਨੇ ਆਪਣੀ ਸਾਲਾਨਾ ਰਿਪੋਰਟ ਵਿੱਚ ਕਿਹਾ ਹੈ ਕਿ ਉਹ ਛੇਤੀ ਹੀ 100 ਰੁਪਏ ਵਾਰਨਿਸ਼ ਲੱਗੇ ਨੋਟਾਂ ਨੂੰ ਅਜ਼ਮਾਇਸ਼ ਦੇ ਤੌਰ 'ਤੇ ਜਾਰੀ ਕਰੇਗਾ।

big news new 100 hundred rupeebig news new 100 hundred rupee

ਇਨ੍ਹਾਂ ਨੋਟਾਂ 'ਤੇ ਵਿਸ਼ੇਸ਼ ਪਰਤ ਚੜ੍ਹੀ ਹੁੰਦੀ ਹੈ, ਜਿਸ ਨਾਲ ਇਹ ਛੇਤੀ ਨਹੀਂ ਪਾਟਦੇ ਤੇ ਨਾ ਹੀ ਗੰਦੇ ਹੁੰਦੇ ਹਨ। ਦੁਨੀਆ ਦੇ ਕਈ ਦੇਸ਼ਾਂ ਵਿੱਚ ਵਾਰਨਿਸ਼ ਲੱਗੇ ਨੋਟਾਂ ਦੀ ਵਰਤੋਂ ਹੁੰਦੀ ਹੈ, ਇਸ ਲਈ ਆਰਬੀਆਈ 100 ਰੁਪਏ ਦੇ ਨੋਟ ਤੋਂ ਹੀ ਸ਼ੁਰੂਆਤ ਕਰੇਗਾ।

big news new 100 hundred rupeebig news new 100 hundred rupee

ਜ਼ਿਕਰਯੋਗ ਹੈ ਕਿ ਭਾਰਤੀ ਰਿਜ਼ਰਵ ਬੈਂਕ ਨੂੰ ਹਰ ਸਾਲ ਅਰਬਾਂ ਰੁਪਏ ਦੇ ਪਾਟੇ-ਪੁਰਾਣੇ ਤੇ ਗੰਦੇ ਨੋਟ ਬਦਲਣੇ ਪੈਂਦੇ ਹਨ। ਨੋਟਾਂ ਦੇ ਇਸ ਬਦਲੀਕਰਨ ਵਿੱਚ ਆਰਬੀਆਈ ਨੂੰ ਕਾਫੀ ਖਰਚਾ ਕਰਨਾ ਪੈਂਦਾ ਹੈ। ਪਰ ਵਾਰਨਿਸ਼ ਲੱਗੇ ਨੋਟਾਂ ਨਾਲ ਇਹ ਲਾਗਤ ਕਾਫੀ ਹੱਦ ਤਕ ਘੱਟ ਹੋਣ ਦੀ ਆਸ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement