ਮਨਪ੍ਰੀਤ ਬਾਦਲ ਵਲੋਂ ਇਨਫ਼ੋਸਿਸ ਦੇ ਨੰਦਨ ਨੀਲਕਾਨੀ ਤੇ ਵੋਲਵੋ ਦੇ ਐਮ.ਡੀ. ਕਮਲ ਬਾਲੀ ਨਾਲ ਮੁਲਾਕਾਤ
Published : Aug 30, 2019, 5:52 pm IST
Updated : Aug 30, 2019, 5:52 pm IST
SHARE ARTICLE
Manpreet Singh Badal meets Co-founder of Infosys Nandan Nilekani and President & MD of Volvo Group Kamal Bali
Manpreet Singh Badal meets Co-founder of Infosys Nandan Nilekani and President & MD of Volvo Group Kamal Bali

ਇਨਵੈਸਟ ਪੰਜਾਬ ਦੇ ਵਫ਼ਦ ਵਲੋਂ ਸੂਬੇ 'ਚ ਨਿਵੇਸ਼ ਦਾ ਸੱਦਾ ਦਿੰਦਿਆਂ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ   

ਬੰਗਲੁਰੂ : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੀ.ਡਬਲਿਊ.ਡੀ. ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠਲੇ ਇਨਵੈਸਟ ਪੰਜਾਬ ਦੇ ਵਫ਼ਦ ਵੱਲੋਂ ਸ਼ੁੱਕਰਵਾਰ ਨੂੰ ਇਥੇ ਇਨਫੋਸਿਸ ਦੇ ਸਹਿ-ਬਾਨੀ ਅਤੇ ਨਾਨ-ਐਗਜ਼ੀਕਿਊਟਿਵ ਚੇਅਰਮੈਨ ਨੰਦਨ ਨੀਲਕਾਨੀ ਅਤੇ ਵੋਲਵੋ ਗਰੁੱਪ ਦੇ ਪ੍ਰਧਾਨ ਅਤੇ ਐਮ.ਡੀ. ਸ੍ਰੀ ਕਮਲ ਬਾਲੀ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ’ਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।

Manpreet Singh Badal and Vijay Inder Singla deliberating with the Co-founder of Infosys Nandan NilekaniManpreet Singh Badal and Vijay Inder Singla deliberating with the Co-founder of Infosys Nandan Nilekani

ਨੀਲਕਾਨੀ ਨਾਲ ਮੀਟਿੰਗ ਦੌਰਾਨ ਵਫ਼ਦ ਨੇ ਕਿਹਾ ਕਿ ਇਨਫੋਸਿਸ ਵਰਗੀ ਬਹੁ-ਕੌਮੀ ਕੰਪਨੀ ਨੂੰ ਪੰਜਾਬ ਵਿੱਚ ਵੱਡਾ ਪ੍ਰਾਜੈਕਟ ਲੈ ਕੇ ਆਉਣਾ ਚਾਹੀਦਾ ਹੈ ਕਿਉਂਕਿ ਸੂਬੇ ਵਿਚ ਵਪਾਰ ਅਤੇ ਨਿਵੇਸ਼ ਦੇ ਅਥਾਹ ਮੌਕੇ ਹਨ। ਆਈ.ਟੀ. ਸਿਟੀ ਵਜੋਂ ਜਾਣੇ ਜਾਂਦੇ ਮੋਹਾਲੀ (ਐਸਏਐਸ ਨਗਰ) ਸ਼ਹਿਰ ਵਿੱਚ ਮੌਜੂਦ ਸੂਚਨਾ ਤਕਨਾਲੋਜੀ ਢਾਂਚੇ ਕਾਰਨ ਸ੍ਰੀ ਨੀਲਕਾਨੀ ਵੱਲੋਂ ਇਨਫੋਸਿਸ ਦਾ ਸਟਾਰਟਅੱਪ ਈਕੋਸਿਸਟਮ ਵਿਕਸਤ ਕਰਨ ਵਿੱਚ ਰੁਚੀ ਦਿਖਾਈ। ਇਸ ਦੌਰਾਨ ਮੋਹਾਲੀ ਵਿਚ ਸੂਚਨਾ ਤਕਨਾਲੋਜੀ ਸੇਵਾਵਾਂ ਢਾਂਚਾ ਵਿਕਸਤ ਕਰਨ ਬਾਰੇ ਵੀ ਚਰਚਾ ਕੀਤੀ ਗਈ।

Manpreet Singh Badal and Vijay Inder Singla deliberating with the Co-founder of Infosys Nandan NilekaniManpreet Singh Badal and Vijay Inder Singla discussing key points with President & MD of Volvo Group Kamal Bali

ਇਸ ਬਾਅਦ ਵਫ਼ਦ ਵਲੋਂ ਲਗਜ਼ਰੀ ਵਾਹਨ ਬਣਾਉਣ ਵਾਲੇ ਸੰਸਾਰ ਪ੍ਰਸਿੱਧ ਵੋਲਵੋ ਗਰੁੱਪ ਦੇ ਪ੍ਰਧਾਨ ਅਤੇ ਐਮ.ਡੀ. ਕਮਲ ਬਾਲੀ ਨਾਲ ਬੈਠਕ ਕੀਤੀ ਗਈ। ਇਸ ਮੀਟਿੰਗ ਦੌਰਾਨ ਪੰਜਾਬ ਵਿਚ ਵੋਲਵੋ ਡਿਜ਼ਾਈਨ ਸੈਂਟਰ ਅਤੇ ਵਾਹਨਾਂ ਲਈ ਸਰਵਿਸ ਸੈਂਟਰ ਖੋਲ੍ਹਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਡਰਾਈਵਰਾਂ ਲਈ ਹੁਨਰ ਵਿਕਾਸ ਕੇਂਦਰ ਖੋਲ੍ਹਣ ਬਾਰੇ ਵੀ ਚਰਚਾ ਕੀਤੀ ਗਈ ਤਾਂ ਜੋ ਉਨ੍ਹਾਂ ਨੂੰ ਕੌਮਾਂਤਰੀ ਪੱਧਰ ’ਤੇ ਨੌਕਰੀ ਹਾਸਲ ਕਰਨ ਦੇ ਯੋਗ ਬਣਾਇਆ ਜਾ ਸਕੇ।

Manpreet Singh BadalManpreet Singh Badal

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਵੋਲਵੋ ਗਰੁੱਪ ਦੇ ਪ੍ਰਧਾਨ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਵਾਲੀ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਬਦੌਲਤ ਪੰਜਾਬ ਵਿੱਚ ਵਪਾਰ ਅਤੇ ਨਿਵੇਸ਼ ਲਈ ਬੇਹੱਦ ਸਾਜ਼ਗਾਰ ਮਾਹੌਲ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਮੌਜੂਦਾ ਅਤੇ ਨਵੇਂ ਉਦਯੋਗਾਂ ਨੂੰ ਕਈ ਤਰ੍ਹਾਂ ਦੀਆਂ ਰਿਆਇਤਾਂ ਵੀ ਦਿੱਤੀਆਂ ਜਾ ਰਹੀ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਨਿਵੇਸ਼ਕ ਪੱਖੀ ਸਨਅਤੀ ਤੇ ਵਪਾਰਕ ਨੀਤੀਆਂ ਸਦਕਾ ਪੰਜਾਬ  ਉਦਯੋਗਿਕ ਵਿਕਾਸ ਦੀ ਸਿਖ਼ਰ ਵੱਲ ਤੇਜ਼ੀ ਨਾਲ ਵੱਧ ਰਿਹਾ ਹੈ, ਜਿਸ ਦਾ ਸਬੂਤ ਮੌਜੂਦਾ ਸਰਕਾਰ ਦੇ ਮਾਰਚ 2017 ਵਿੱਚ ਸੱਤਾ ਸੰਭਾਲਣ ਬਾਅਦ ਸੂਬੇ ਵਿੱਚ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਨੇ ਸੂਬੇ ਵਿੱਚ ਨਿਵੇਸ਼ ਕਰਨ ਵਾਲਿਆਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

Manpreet Singh Badal and Vijay Inder Singla deliberating with the Co-founder of Infosys Nandan NilekaniManpreet Singh Badal and Vijay Inder Singla deliberating with the Co-founder of Infosys Nandan Nilekani

ਵਿੱਤ ਮੰਤਰੀ ਨੇ ਦਸਿਆ ਕਿ ਇਨਵੈਸਟ ਪੰਜਾਬ ਵਲੋਂ ਇਕ ਹੀ ਛੱਤ ਥੱਲੇ ਕਈ ਤਰ੍ਹਾਂ ਦੀਆਂ ਰੈਗੂਲੇਟਰੀ ਪ੍ਰਵਾਨਗੀਆਂ ਅਤੇ ਹੋਰ ਸੇਵਾਵਾਂ ਮੁਹੱਈਆ ਕਰਾਈਆਂ ਜਾ ਰਹੀਆਂ ਹਨ। ਉਨ੍ਹਾਂ ਦਸਿਆ ਕਿ ‘ਇਨਵੈਸਟ ਪੰਜਾਬ- ਬਿਜ਼ਨੈੱਸ ਫਸਟ ਪੋਰਟਲ’ ਇਕ ਮੀਲ ਪੱਥਰ ਸਾਬਤ ਹੋਇਆ ਹੈ, ਜਿਥੇ 16 ਵਿਭਾਗਾਂ/ਏਜੰਸੀਆਂ ਨਾਲ ਸਬੰਧਤ 46 ਤਰ੍ਹਾਂ ਦੀਆਂ ਰੈਗੂਲੇਟਰੀ ਪ੍ਰਵਾਨਗੀਆਂ ਸਬੰਧੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਲਘੂ, ਦਰਮਿਆਨੇ ਤੇ ਵੱਡੇ ਉਦਯੋਗਾਂ ਨੂੰ ਕਈ ਤਰ੍ਹਾਂ ਦੀਆਂ ਰਿਆਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਸ੍ਰੀ ਬਾਦਲ ਨੇ ਦੱਸਿਆ ਕਿ ਪੰਜਾਬ ਤੇਜ਼ੀ ਨਾਲ ਮੁਲਕ ਭਰ ਵਿਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਰ ਰਿਹਾ ਹੈ ਅਤੇ ਕਈ ਕੌਮਾਂਤਰੀ ਪੱਧਰ ਦੇ ਸਨਅਤੀ ਗਰੁੱਪਾਂ ਤੇ ਬਹੁ-ਕੌਮੀ ਕੰਪਨੀਆਂ ਵਲੋਂ ਸੂਬੇ ਵਿਚ ਨਿਵੇਸ਼ ਕਰਨ ਦੀ ਰੁਚੀ ਦਿਖਾਈ ਗਈ ਹੈ।

Vijayinder singlaVijayinder Singla

ਪੀ.ਡਬਲਿਊ.ਡੀ. ਅਤੇ ਸਿੱਖਿਆ ਮੰਤਰੀ ਸਿੰਗਲਾ ਨੇ ਦਸਿਆ ਕਿ ਪੰਜਾਬ ਸਰਕਾਰ ਦੀ ਨਵੀਂ ਸਨਅਤੀ ਨੀਤੀ ਨੇ ਸੂਬੇ ਨੂੰ ਵਿਕਾਸ ਦੇ ਪੰਧ ’ਤੇ ਪਾਇਆ ਹੈ ਅਤੇ ਪੰਜਾਬ ਬਹੁਤ ਜਲਦੀ ਦੇਸ਼ ਦੇ ਸਨਅਤੀ ਨਕਸ਼ੇ ’ਤੇ ਮੋਹਰੀ ਰਾਜ ਵਜੋਂ ਉਭਰੇਗਾ। ਇਨਵੈਸਟਮੈਂਟ ਪ੍ਰਮੋਸ਼ਨ, ਉਦਯੋਗ ਅਤੇ ਵਣਜ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਪੰਜਾਬ ਵਿੱਚ ਸਨਅਤੀ ਨਿਵੇਸ਼ ਕਰਨ ਵਾਲਿਆਂ ਨੂੰ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਇਨਵੈਸਟ ਪੰਜਾਬ ਦੇ ਸੀ.ਈ.ਓ. ਰਜਤ ਅਗਰਵਾਲ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਪਾਲ ਸਿੰਘ ਵੀ ਸ਼ਾਮਲ ਸਨ।

Location: India, Karnataka, Bengaluru

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement