
ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਕਈ ਬੈਂਕਾਂ ਦੇ ਆਪਸ ਵਿੱਚ ਰਲੇਵੇਂ ਦਾ ਐਲਾਨ ਕੀਤਾ ਹੈ...
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਕਈ ਬੈਂਕਾਂ ਦੇ ਆਪਸ ਵਿੱਚ ਰਲੇਵੇਂ ਦਾ ਐਲਾਨ ਕੀਤਾ ਹੈ। ਖ਼ਜ਼ਾਨਾ-ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਯੂਨਾਇਟੇਡ ਬੈਂਕ, ਓਰੀਐਂਟਲ ਬੈਂਕ ਆਫ਼ ਕਾਮਰਸ ਅਤੇ ਪੰਜਾਬ ਨੈਸ਼ਨਲ ਬੈਂਕ (PNB, OBC and United Bank) ਦਾ ਰਲੇਵਾਂ ਹੋਵੇਗਾ।
Banks
ਦੂਜੇ ਪਾਸੇ, ਕੇਨਰਾ ਬੈਂਕ ਅਤੇ ਸਿੰਡੀਕੇਟ ਬੈਂਕ ਦਾ ਵੀ ਆਪਸ ਵਿੱਚ ਰਲੇਵਾਂ ਕੀਤਾ ਜਾਵੇਗਾ। ਇਸੇ ਤਰ੍ਹਾਂ ਯੂਨੀਅਨ ਬੈਂਕ, ਆਂਧਰਾ ਬੈਂਕ ਅਤੇ ਕਾਰਪੋਰੇਸ਼ਨ ਬੈਂਕ ਦਾ ਵੀ ਰਲੇਵਾਂ ਕੀਤਾ ਜਾਵੇਗਾ। ਇੰਡੀਅਨ ਬੈਂਕ ਅਤੇ ਇਲਾਹਾਬਾਦ ਬੈਂਕ ਦਾ ਵੀ ਆਪਸ ਵਿੱਚ ਰਲੇਵਾਂ ਹੋਵੇਗਾ।
Canara Bank
ਕੇਂਦਰ ਸਰਕਾਰ ਦੇ ਇਸ ਵੱਡੇ ਐਲਾਨ ਦੇ ਨਾਲ ਹੀ ਹੁਣ ਦੇਸ਼ ਵਿੱਚ ਸਰਕਾਰੀ ਬੈਂਕਾਂ ਦੀ ਗਿਣਤੀ ਘਟ ਕੇ 12 ਰਹਿ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਜੋ ਫ਼ੈਸਲੇ ਲਏ ਸਨ, ਉਨ੍ਹਾਂ ‘ਤੇ ਅਮਲ ਦੀ ਸ਼ੁਰੁਆਤ ਹੋ ਗਈ ਹੈ। ਬੈਂਕ ਅਤੇ NBFC ਦੇ 4 ਟਾਇਅੱਪ ਹੋਏ।