‘ਸਰਕਾਰੀ ਬਿਗ ਬਜ਼ਾਰ ਵਿਚ ਸੇਲ ਜਾਰੀ’, ਅਡਾਨੀ ਨੂੰ ਮਿਲਣ ਵਾਲੇ ਹਨ 6 ਹੋਰ ਏਅਰਪੋਰਟ!
Published : Oct 31, 2019, 11:01 am IST
Updated : Oct 31, 2019, 11:01 am IST
SHARE ARTICLE
Modi government to privatise six more airports, Adani may get all of them
Modi government to privatise six more airports, Adani may get all of them

ਦੇਸ਼ ਦੇ ਛੇ ਹੋਰ ਹਵਾਈ ਅੱਡਿਆਂ ਨੂੰ ਨਿੱਜੀ ਹੱਥਾਂ ਵਿਚ ਸੌਂਪਣ ਦੀ ਤਿਆਰੀ ਕਰ ਲਈ ਗਈ ਹੈ।

ਨਵੀਂ ਦਿੱਲੀ: ਦੇਸ਼ ਦੇ ਛੇ ਹੋਰ ਹਵਾਈ ਅੱਡਿਆਂ ਨੂੰ ਨਿੱਜੀ ਹੱਥਾਂ ਵਿਚ ਸੌਂਪਣ ਦੀ ਤਿਆਰੀ ਕਰ ਲਈ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹਨਾਂ ਸਾਰੇ ਹਵਾਈ ਅੱਡਿਆਂ ਨੂੰ ਅਡਾਨੀ ਸਮੂਹ ਦੇ ਹੱਥਾਂ ਵਿਚ ਦੇਣ ਦਾ ਖਰੜਾ ਤਿਆਰ ਹੈ ਅਤੇ ਜਲਦ ਹੀ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ। ਜਿਨ੍ਹਾਂ ਛੇ ਹਵਾਈ ਅੱਡਿਆਂ ਦਾ ਨਿੱਜੀਕਰਨ ਕੀਤਾ ਜਾਣਾ ਹੈ ਉਹਨਾਂ ਵਿਚ ਭੁਵਨੇਸ਼ਵਰ, ਇੰਦੌਰ, ਤ੍ਰਿਸ਼ੀ, ਅੰਮ੍ਰਿਤਸਰ, ਰਾਏਪੁਰ ਅਤੇ ਵਾਰਾਣਸੀ ਹਵਾਈ ਅੱਡੇ ਸ਼ਾਮਲ ਹਨ।

Modi government to privatise six more airports, Adani may get all of themModi government to privatise six more airports, Adani may get all of them

ਇਸ ਮਾਮਲੇ ਨਾਲ ਜੁੜੇ ਇਕ ਅਧਿਕਾਰੀ ਨੇ ਦਸਿਆ, ''ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏਏਆਈ) ਦੇ ਬੋਰਡ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿਤੀ ਹੈ ਅਤੇ ਹੁਣ ਇਸ ਨੂੰ ਵਿੱਤ ਮੰਤਰਾਲੇ ਕੋਲ ਭੇਜ ਦਿਤਾ ਹੈ। ਇਕ ਖਰੜਾ ਕੈਬਨਿਟ ਨੋਟ ਤਿਆਰ ਕੀਤਾ ਗਿਆ ਹੈ, ਜਿਸ ਨੂੰ ਕਾਨੂੰਨ ਮੰਤਰਾਲੇ ਦੀ ਮਨਜ਼ੂਰੀ ਤੋਂ ਬਾਅਦ ਪ੍ਰਵਾਨਗੀ ਲਈ ਅੱਗੇ ਵਧਾਇਆ ਜਾਵੇਗਾ।'' ਸੂਤਰਾਂ ਮੁਤਾਬਕ ਵਿੱਤ ਮੰਤਰਾਲੇ ਨੇ ਸੁਝਾਅ ਦਿੱਤਾ ਸੀ ਕਿ ਕਿਸੇ ਵੀ ਕੰਪਨੀ ਜਾਂ ਕਾਰਪੋਰੇਟ ਹਾਊਸ ਨੂੰ ਦੋ ਤੋਂ ਜ਼ਿਆਦਾ ਹਵਾਈ ਅੱਡੇ ਨਾ ਸੌਂਪੇ ਜਾਣ ਪਰ ਮੋਦੀ ਸਰਕਾਰ ਨੇ ਇਹਨਾਂ ਸੁਝਾਵਾਂ ਤੋਂ ਕਿਨਾਰਾ ਕਰ ਲਿਆ ਹੈ।

AirportAirport

ਸੂਤਰਾਂ ਮੁਤਾਬਕ ਮੋਦੀ ਸਰਕਾਰ ਵੱਲੋਂ ਦੋ ਹਵਾਈ ਅੱਡਿਆਂ ਵਾਲੀਆਂ ਸ਼ਰਤਾਂ ਨੂੰ ਹਟਾਉਣ ਦੀ ਤਿਆਰੀ ਕਰ ਲਈ ਗਈ ਹੈ, ਜਿਸ ਨਾਲ ਅਡਾਨੀ ਸਮੂਹ ਨੂੰ ਸਾਰੇ 6 ਹਵਾਈ ਅੱਡੇ ਮਿਲਣ ਦੀ ਸੰਭਾਵਨਾ ਬਣ ਰਹੀ ਹੈ। ਜੇਕਰ ਇਹ ਸਾਰੇ ਛੇ ਹਵਾਈ ਅੱਡੇ ਅਡਾਨੀ ਸਮੂਹ ਨੂੰ ਦਿੱਤੇ ਜਾਂਦੇ ਹਨ ਤਾਂ ਅਡਾਨੀ ਗਰੁੱਪ ਦੇਸ਼ ਵਿਚ ਹਵਾਈ ਅੱਡਿਆਂ ਦਾ ਪ੍ਰਬੰਧਨ ਕਰਨ ਵਾਲੀ ਸਭ ਤੋਂ ਵੱਡੀ ਕੰਪਨੀ ਬਣ ਜਾਵੇਗੀ।

AirportsAirport

ਜ਼ਿਕਰਯੋਗ ਹੈ ਕਿ ਇਸੇ ਸਾਲ ਫਰਵਰੀ ਵਿਚ ਅਡਾਨੀ ਗਰੁੱਪ ਨੂੰ 6 ਹਵਾਈ ਅੱਡੇ ਸੌਂਪੇ ਗਏ ਸੀ, ਜਿਨ੍ਹਾਂ ਵਿਚ ਅਹਿਮਦਾਬਾਦ, ਲਖਨਊ, ਜੈਪੁਰ, ਗੁਵਾਹਟੀ, ਤਿਰੁਵਨੰਤਨਾਥਪੁਰਮ ਅਤੇ ਮੈਂਗਲੋਰ ਸ਼ਾਮਲ ਹਨ। ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ ਦੀ ਆਗੂ ਅਮਰਜੀਤ ਕੌਰ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਸਰਕਾਰੀ ਸੰਸਥਾਵਾਂ ਨੂੰ ਵੇਚਣ ਦੇ ਮਿਸ਼ਨ ‘ਤੇ ਹੈ। ਉਹਨਾਂ ਦਾ ਕਹਿਣਾ ਹੈ ਕਿ ‘ਮੋਦੀ ਸਰਕਾਰ ਸੜਕ ਤੋਂ ਲੈ ਕੇ ਹਵਾਈ ਅੱਡੇ ਤੱਕ ਸਭ ਕੁਝ ਵੇਚ ਰਹੀ ਹੈ, ਇਹਨਾਂ ਵਿਚ ਭਾਰਤ ਪੈਟਰੋਲੀਅਮ ਅਤੇ ਰੇਲਵੇ ਆਦਿ ਮੁਨਾਫਾ ਕਮਾਉਣ ਵਾਲੀਆਂ ਸਰਕਾਰੀ ਕੰਪਨੀਆਂ ਸ਼ਾਮਲ ਹਨ’।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement