ਨੋਟਬੰਦੀ ਮਗਰੋਂ ਸੁਰੱਖਿਆ ਹਾਲਾਤ ਸੁਧਰੇ : ਸਰਕਾਰ
Published : Dec 19, 2017, 10:39 pm IST
Updated : Dec 19, 2017, 5:09 pm IST
SHARE ARTICLE

ਨਵੀਂ ਦਿੱਲੀ, 19 ਦਸੰਬਰ : ਸਰਕਾਰ ਨੇ ਅੱਜ ਕਿਹਾ ਕਿ ਪਿਛਲੇ ਸਾਲ ਨੋਟਬੰਦੀ ਦੇ ਐਲਾਨ ਮਗਰੋਂ ਦੇਸ਼ ਵਿਚ ਸੁਰੱਖਿਆ ਹਾਲਾਤ ਵਿਚ ਸੁਧਾਰ ਹੋਇਆ ਹੈ ਪਰ ਸਰਕਾਰ ਨੇ ਇਹ ਵੀ ਮੰਨਿਆ ਕਿ ਪਿਛਲੇ ਸਾਲ ਦੀ ਤੁਲਨਾ ਵਿਚ ਇਸ ਸਾਲ ਜੰਮੂ ਕਸ਼ਮੀਰ ਵਿਚ ਅਤਿਵਾਦ ਦੀਆਂ ਘਟਨਾਵਾਂ ਵਧ ਗਈਆਂ। ਕੇਂਦਰੀ ਗ੍ਰਹਿ ਰਾਜ ਮੰਤਰੀ ਹੰਸਰਾਜ ਅਹੀਰ ਨੇ ਲੋਕ ਸਭਾ ਵਿਚ ਸਵਾਲ ਦੇ ਲਿਖਤੀ ਜਵਾਬ ਵਿਚ ਕਿਹਾ ਕਿ ਜੰਮੂ ਕਸ਼ਮੀਰ ਵਿਚ ਪਥਰਾਅ ਦੀਆਂ ਘਟਨਾਵਾਂ ਵਿਚ ਵੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਠ ਨਵੰਬਰ 2016 ਨੂੰ ਪ੍ਰਧਾਨ ਮੰਤਰੀ ਦੁਆਰਾ ਉਸ ਸਮੇਂ ਤਕ ਚੱਲ ਰਹੇ 1000 ਅਤੇ 500 ਰੁਪਏ ਦੇ ਪੁਰਾਣੇ ਨੋਟਾਂ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਨਕਸਲ ਪ੍ਰਭਾਵਤ ਇਲਾਕਿਆਂ ਵਿਚ ਮਾਉਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਕੋਲੋਂ 90 ਲੱਖ ਰੁਪਏ ਦੇ ਪੁਰਾਣੇ ਨੋਟ ਜ਼ਬਤ ਕੀਤੇ ਗਏ ਹਨ। 


ਮੰਤਰੀ ਨੇ ਕਿਹਾ ਕਿ ਉੱਤਰ ਪੂਰਬ ਵਿਚ ਦਹਿਸ਼ਤਗਰਦੀ ਘਟੀ ਹੈ। ਅਹੀਰ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ ਇਕ ਨਵੰਬਰ 2016 ਤੋਂ 31 ਅਕਤੂਬਰ 2017 ਵਿਚਕਾਰ ਅਤਿਵਾਦ ਦੀਆਂ 341 ਘਟਨਾਵਾਂ ਦਰਜ ਕੀਤੀਆਂ ਗਈਆਂ ਜਦਕਿ ਪਿਛਲੇ ਸਾਲ ਇਸ ਅਰਸੇ ਦੌਰਾਨ ਅਤਿਵਾਦ ਦੀਆਂ 311 ਘਟਨਾਵਾਂ ਵਾਪਰੀਆਂ ਸਨ। ਇਸ ਤਰ੍ਹਾਂ ਇਕ ਨਵੰਬਰ 2016 ਤੋਂ 31 ਅਕਤੂਬਰ 2017 ਵਿਚਕਾਰ ਨਕਸਲੀ ਹਿੰਸਾ ਦੀਆਂ 857 ਘਟਨਾਵਾਂ ਵਾਪਰੀਆਂ ਜਦਕਿ ਪਿਛਲੇ ਸਾਲ ਮਾਉਵਾਦੀ ਹਿੰਸਾ ਦੇ 1078 ਮਾਮਲੇ ਦਰਜ ਕੀਤੇ ਗਏ ਸਨ। (ਏਜੰਸੀ)

SHARE ARTICLE
Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement