ਸੋਨੇ ਦੀ ਕੀਮਤ 'ਚ ਤੇਜ਼ੀ, 165 ਰੁਪਏ ਚਮਕਿਆ
Published : Dec 24, 2017, 2:56 am IST
Updated : Dec 23, 2017, 9:26 pm IST
SHARE ARTICLE

ਨਵੀਂ ਦਿੱਲੀ, 23 ਦਸੰਬਰ: ਵਿਸ਼ਵੀ ਪੱਧਰ ਤੋਂ ਮਿਲੇ ਸਾਕਰਾਤਮਕ ਸੰਕੇਤਾਂ ਕਾਰਨ ਅੱਜ ਦਿੱਲੀ ਸਰਾਫ਼ਾ ਬਾਜ਼ਾਰ 'ਚ ਸੋਨਾ 165 ਰੁਪਏ ਚਮਕ ਕੇ 29,850 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ ਅਤੇ ਇਸੇ ਦੌਰਾਨ ਚਾਂਦੀ 440 ਰੁਪਏ ਦੇ ਉਛਾਲ ਨਾਲ 38,660 ਰੁਪਏ ਪ੍ਰਤੀ ਕਿਲੋਗ੍ਰਾਮ ਬੋਲੀ ਗਈ। ਕੌਮਾਂਤਰੀ ਪੱਧਰ 'ਤੇ ਕਾਰੋਬਾਰ 'ਚ ਮਾਮੂਲੀ ਵਾਧਾ ਦਰਜ ਕੀਤਾ ਗਿਆ। ਸੋਨਾ ਹਾਜ਼ਿਰ 1271.61 ਡਾਲਰ ਪ੍ਰਤੀ ਔਂਸ 'ਤੇ ਰਿਹਾ ਅਤੇ ਅਮਰੀਕਾ ਸੋਨਾ ਵਾਇਦਾ 1275 ਡਾਲਰ ਪ੍ਰਤੀ ਔਂਸ ਬੋਲਿਆ ਗਿਆ। ਇਸ ਦੌਰਾਨ ਚਾਂਦੀ 16.35 ਡਾਲਰ ਪ੍ਰਤੀ 


ਔਂਸ 'ਤੇ ਰਹੀ। ਕੌਮਾਂਤਰੀ ਪੱਧਰ 'ਤੇ ਮਿਲੇ ਸਾਕਰਾਤਮਕ ਸੰਕੇਤਾਂ ਕਾਰਨ ਕੀਮਤਾਂ ਧਾਤਾਂ 'ਚ ਤੇਜੀ ਦੇਖੀ ਜਾ ਰਹੀ ਹੈ, ਜਦੋਂ ਕਿ ਘਰੇਲੂ ਪੱਧਰ 'ਤੇ ਗਾਹਕੀ ਨਹੀਂ ਆ ਰਹੀ ਹੈ। ਸਥਾਨਕ ਬਾਜ਼ਾਰ 'ਚ ਸੋਨਾ 165 ਰੁਪਏ ਚੜ੍ਹ ਕੇ 29,850 ਰੁਪਏ ਪ੍ਰਤੀ ਦਸ ਗ੍ਰਾਮ ਬੋਲਿਆ ਗਿਆ ਅਤੇ ਸੋਨਾ ਬਿਟੁਕ 29,700 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਰਿਹਾ।  ਇਸ ਦੌਰਾਨ ਗਿੰਨੀ 'ਚ ਕੋਈ ਬਦਲਾਅ ਨਹੀਂ ਹੋਇਆ ਅਤੇ ਇਹ 24,500 ਰੁਪਏ ਪ੍ਰਤੀ ਅੱਠ ਗ੍ਰਾਮ ਬੋਲੀ ਗਈ।  (ਏਜੰਸੀ)

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement