Chandigarh News : ਵਿਜੀਲੈਂਸ ਨੇ 5,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ

By : BALJINDERK

Published : Jan 1, 2025, 8:40 pm IST
Updated : Jan 1, 2025, 8:40 pm IST
SHARE ARTICLE
ਵਿਜੀਲੈਂਸ ਵਲੋਂ ਕਾਬੂ ਕੀਤਾ ਮੁਲਜ਼ਮ ਮਨਜੀਤ ਸਿੰਘ 
ਵਿਜੀਲੈਂਸ ਵਲੋਂ ਕਾਬੂ ਕੀਤਾ ਮੁਲਜ਼ਮ ਮਨਜੀਤ ਸਿੰਘ 

Chandigarh News : ਮੁਲਜ਼ਮ ਮਨਜੀਤ ਸਿੰਘ ਥਾਣਾ ਸਿਟੀ-2, ਕਪੂਰਥਲਾ ਵਿਖੇ ਸੀ ਤਾਇਨਾਤ

Chandigarh News in Punjabi: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਥਾਣਾ ਸਿਟੀ-2, ਕਪੂਰਥਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਕਪੂਰਥਲਾ ਜ਼ਿਲ੍ਹੇ ਦੇ ਫੱਤੂਢੀਂਗਾ ਦੀ ਰਹਿਣ ਵਾਲੀ ਗੁਰਜੀਤ ਕੌਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਮੁਲਜ਼ਮ ਨੇ ਉਸਦੇ ਖਿਲਾਫ਼ ਥਾਣੇ ਵਿੱਚ ਕੀਤੀ ਗਈ ਸ਼ਿਕਾਇਤ ਦੀ ਨਕਲ ਅਤੇ ਉਸ ਵੱਲੋਂ ਸ਼ਿਕਾਇਤ ਕਰਨ ਵਾਲੇ ਵਿਅਕਤੀਆਂ ਨਾਲ ਕੀਤੇ ਗਏ ਰਾਜ਼ੀਨਾਮੇ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਬਦਲੇ ਉਸ ਤੋਂ 5,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਗੁਰਜੀਤ ਕੌਰ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਨੇ ਉਕਤ ਪੁਲਿਸ ਸ਼ਿਕਾਇਤ ਦਾ ਨਿਬੇੜਾ ਉਸਦੇ ਹੱਕ ਵਿੱਚ ਕਰਨ ਲਈ ਉਸ ਤੋਂ ਪਹਿਲਾਂ ਵੀ 1500 ਰੁਪਏ ਲੈ ਲਏ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

(For more news apart from Vigilance caught ASI red-handed taking Rs 5,000 bribe News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement