Punjab News: ਮੁਹਾਲੀ ਵਿਚ ਪ੍ਰਾਪਰਟੀ ਡੀਲਰ ਦੇ ਘਰ ’ਤੇ ਫਾਇਰਿੰਗ; ਗੈਂਗਸਟਰ ਲੱਕੀ ਪਟਿਆਲ ਨੇ ਮੰਗੀ ਸੀ ਇਕ ਕਰੋੜ ਦੀ ਫਿਰੌਤੀ
Published : Feb 1, 2024, 4:29 pm IST
Updated : Feb 1, 2024, 4:29 pm IST
SHARE ARTICLE
Firing at property dealer's house in Mohali
Firing at property dealer's house in Mohali

ਪੁਲਿਸ ਨੇ ਜਸਵੀਰ ਦੇ ਬਿਆਨਾਂ 'ਤੇ ਲੱਕੀ ਪਟਿਆਲ ਸਮੇਤ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Punjab News: ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਵਿਚ ਪ੍ਰਾਪਰਟੀ ਡੀਲਰ ਵਜੋਂ ਕੰਮ ਕਰਨ ਵਾਲੇ ਜਸਵੀਰ ਸਿੰਘ ਉਰਫ਼ ਕਾਕਾ ਦੇ ਘਰ 'ਤੇ ਚਾਰ ਰਾਊਂਡ ਫਾਇਰਿੰਗ ਹੋਈ। ਇਹ ਮਾਮਲਾ ਜਬਰੀ ਵਸੂਲੀ ਨਾਲ ਜੁੜਿਆ ਦਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਦੇਰ ਰਾਤ ਵਾਪਰੀ। ਪਿਛਲੇ ਕਈ ਦਿਨਾਂ ਤੋਂ ਉਸ ਨੂੰ ਗੈਂਗਸਟਰ ਲੱਕੀ ਪਟਿਆਲ ਦੇ ਨਾਂਅ 'ਤੇ ਇਕ ਵਿਦੇਸ਼ੀ ਨੰਬਰ ਤੋਂ ਫੋਨ ਆ ਰਹੇ ਸਨ। ਇਸ ਦੇ ਨਾਲ ਹੀ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਜਦੋਂ ਉਸ ਨੇ ਫਿਰੌਤੀ ਦੇਣ ਤੋਂ ਇਨਕਾਰ ਕਰ ਦਿਤਾ। ਇਸ ਤੋਂ ਬਾਅਦ ਉਸ ਦੇ ਘਰ 'ਤੇ ਗੋਲੀਬਾਰੀ ਹੋਈ।

ਪੁਲਿਸ ਨੇ ਜਸਵੀਰ ਦੇ ਬਿਆਨਾਂ 'ਤੇ ਲੱਕੀ ਪਟਿਆਲ ਸਮੇਤ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਦੋ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਪ੍ਰਾਪਰਟੀ ਡੀਲਰ ਜਸਵੀਰ ਉਰਫ ਕਾਕਾ ਦੇ ਘਰ ਆਏ। ਉਨ੍ਹਾਂ ਨੇ ਤੁਰੰਤ ਉਸ ਦੇ ਘਰ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ। ਗੋਲੀਬਾਰੀ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਇਸ ਦੇ ਨਾਲ ਹੀ ਮੁਹਾਲੀ ਪੁਲਿਸ ਅਤੇ ਮੁਹਾਲੀ ਕ੍ਰਾਈਮ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਗੋਲੀਬਾਰੀ ਦੌਰਾਨ ਘਰ ਦੇ ਅੰਦਰ ਖੜ੍ਹੀ ਪ੍ਰਾਪਰਟੀ ਡੀਲਰ ਦੀ ਫਾਰਚੂਨਰ ਕਾਰ ਦੇ ਸ਼ੀਸ਼ੇ ਵੀ ਟੁੱਟ ਗਏ। ਗੱਡੀ ਤੋਂ ਇਲਾਵਾ ਦਰਵਾਜ਼ੇ 'ਤੇ ਗੋਲੀਆਂ ਦੇ ਤਿੰਨ ਨਿਸ਼ਾਨ ਹਨ। ਲੱਕੀ ਪਟਿਆਲਾ ਗੈਂਗ ਵਿਦੇਸ਼ਾਂ ਤੋਂ ਦਵਿੰਦਰ ਬੰਬੀਹਾ ਗੈਂਗ ਦੀ ਕਮਾਨ ਸੰਭਾਲ ਰਿਹਾ ਹੈ। ਉਹ ਲੰਬੇ ਸਮੇਂ ਤੋਂ ਵਿਦੇਸ਼ ਵਿਚ ਬੈਠਾ ਕੇ ਇਥੇ ਲੋਕਾਂ ਤੋਂ ਪੈਸੇ ਵਸੂਲਣ ਦਾ ਕੰਮ ਕਰਦਾ ਹੈ। ਇਸ ਤੋਂ ਪਹਿਲਾਂ ਵੀ ਉਸ ਦੇ ਖਿਲਾਫ ਮੁਹਾਲੀ 'ਚ ਅਜਿਹੇ ਕਈ ਮਾਮਲੇ ਦਰਜ ਹੋ ਚੁੱਕੇ ਹਨ। ਪੁਲਿਸ ਆਸ ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਦੋਵਾਂ ਨੌਜਵਾਨਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

(For more Punjabi news apart from Firing at property dealer's house in Mohali, stay tuned to Rozana Spokesman)

Tags: firing, mohali

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement