
ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਦੇ ਚੰਡੀਗੜ੍ਹ ਪ੍ਰਧਾਨ 'ਤੇ ਵੀ ਇਲਜ਼ਾਮ ਲਗਾਏ ਹਨ।
Chandigarh News: ਚੰਡੀਗੜ੍ਹ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਜੋਤੀ ਹੰਸ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿਤਾ ਹੈ। ਉਸ ਨੇ 11 ਸਾਲਾਂ ਤਕ ਕਾਂਗਰਸ ਪਾਰਟੀ ਵਿਚ ਇਕ ਸਰਗਰਮ ਵਰਕਰ ਵਜੋਂ ਵੱਖ-ਵੱਖ ਅਹੁਦਿਆਂ 'ਤੇ ਕੰਮ ਕੀਤਾ ਹੈ। ਇਸ ਦੇ ਨਾਲ ਹੀ ਭਾਜਪਾ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਦਸਿਆ ਜਾ ਰਿਹਾ ਹੈ ਕਿ ਪਵਨ ਬਾਂਸਲ ਨੂੰ ਟਿਕਟ ਨਾ ਮਿਲਣ ਕਾਰਨ ਉਹ ਨਾਰਾਜ਼ ਹਨ। ਉਨ੍ਹਾਂ ਨੇ ਅਪਣਾ ਅਸਤੀਫਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜ ਦਿਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਦੇ ਚੰਡੀਗੜ੍ਹ ਪ੍ਰਧਾਨ 'ਤੇ ਵੀ ਇਲਜ਼ਾਮ ਲਗਾਏ ਹਨ।
ਜੋਤੀ ਹੰਸ ਨੇ ਕਿਹਾ ਕਿ ਜਦੋਂ ਤੋਂ ਐਚਐਸ ਲੱਕੀ ਨੂੰ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ, ਉਦੋਂ ਤੋਂ ਪਾਰਟੀ ਵਿਚ ਔਰਤਾਂ ਲਈ ਕੋਈ ਸੁਰੱਖਿਆ ਅਤੇ ਸਤਿਕਾਰ ਨਹੀਂ ਹੈ। ਔਰਤਾਂ ਵਲੋਂ ਇਹ ਆਵਾਜ਼ ਉਠਾਈ ਜਾ ਰਹੀ ਹੈ ਤਾਂ ਵੀ ਉਨ੍ਹਾਂ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਕਾਰਨ ਚੰਡੀਗੜ੍ਹ 'ਚ ਕਾਂਗਰਸ ਕਮਜ਼ੋਰ ਹੁੰਦੀ ਜਾ ਰਹੀ ਹੈ। ਇਹ ਵੀ ਹੋ ਸਕਦਾ ਹੈ ਕਿ ਪਾਰਟੀ ਦਾ ਸੂਬਾ ਪ੍ਰਧਾਨ ਹੋਰ ਪਾਰਟੀਆਂ ਨਾਲ ਮਿਲੀਭੁਗਤ ਕਰਕੇ ਅਪਣੇ ਨਿੱਜੀ ਹਿੱਤਾਂ ਲਈ ਕਾਂਗਰਸ ਨੂੰ ਖਤਮ ਕਰਨਾ ਚਾਹੁੰਦਾ ਹੋਵੇ। ਇਸ ਲਈ ਉਹ ਪਾਰਟੀ ਦੇ ਅਹੁਦੇ ਤੋਂ ਅਸਤੀਫਾ ਦੇ ਰਹੀ ਹੈ।
ਜ਼ਿਕਰਯੋਗ ਹੈ ਕਿ ਜਦੋਂ ਤੋਂ ਕਾਂਗਰਸ ਪਾਰਟੀ ਨੇ ਮਨੀਸ਼ ਤਿਵਾੜੀ ਨੂੰ ਕਾਂਗਰਸ ਦਾ ਉਮੀਦਵਾਰ ਬਣਾਇਆ ਹੈ, ਉਦੋਂ ਤੋਂ 100 ਤੋਂ ਵੱਧ ਵਰਕਰਾਂ ਅਤੇ ਨੇਤਾਵਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿਤਾ ਹੈ। ਹਾਲ ਹੀ 'ਚ ਮਹਿਲਾ ਸੂਬਾ ਪ੍ਰਧਾਨ ਦੀਪਾ ਦੂਬੇ ਨੇ ਵੀ ਸੂਬਾ ਪ੍ਰਧਾਨ 'ਤੇ ਇਲਜ਼ਾਮ ਲਗਾਉਂਦੇ ਹੋਏ ਅਸਤੀਫਾ ਦੇ ਦਿਤਾ ਸੀ। ਮੰਗਲਵਾਰ ਨੂੰ ਪਾਰਟੀ ਦੇ ਉਪ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਨਾਰਾਜ਼ ਨੇਤਾਵਾਂ ਦੀ ਮੀਟਿੰਗ ਬੁਲਾਈ ਸੀ। ਇਸ ਬੈਠਕ 'ਚ ਫੈਸਲਾ ਲਿਆ ਗਿਆ ਹੈ ਕਿ ਹੁਣ ਉਨ੍ਹਾਂ ਵਲੋਂ 5 ਮਈ ਨੂੰ ਵਰਕਰ ਕਾਨਫਰੰਸ ਬੁਲਾਈ ਗਈ ਹੈ। ਇਸ ਕਾਨਫਰੰਸ ਵਿਚ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ।
(For more Punjabi news apart from Chandigarh Congress Leader Jyoti Hans Resignation News, stay tuned to Rozana Spokesman)