Court News: ਹਾਈ ਕੋਰਟ ਵਲੋਂ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ ਸਜ਼ਾ ਕੱਟ ਰਹੇ ਸੌਦਾ ਸਾਧ ਦੀ ਅਪੀਲ 'ਤੇ ਸੁਣਵਾਈ ਸ਼ੁਰੂ
Published : May 1, 2024, 7:33 pm IST
Updated : May 1, 2024, 7:33 pm IST
SHARE ARTICLE
High Court started hearing on Dera chief appeal in Sadhvis case
High Court started hearing on Dera chief appeal in Sadhvis case

ਡੇਰਾ ਮੁਖੀ ਨੇ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਵਿਚ ਅਪੀਲ ਦਾਇਰ ਕੀਤੀ ਸੀ

Court News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਸਜ਼ਾ ਭੁਗਤ ਰਹੇ ਸੌਦਾ ਸਾਧ ਦੀ ਸਜ਼ਾ ਵਿਰੁਧ ਅਪੀਲ 'ਤੇ 7 ਸਾਲਾਂ ਬਾਅਦ ਸੁਣਵਾਈ ਸ਼ੁਰੂ ਕਰ ਦਿਤੀ ਹੈ। ਡੇਰਾ ਮੁਖੀ ਨੇ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਵਿਚ ਅਪੀਲ ਦਾਇਰ ਕੀਤੀ ਸੀ। ਦੋਵੇਂ ਪੀੜਤ ਸਾਧਵੀਆਂ ਨੇ ਉਦੋਂ ਹਾਈ ਕੋਰਟ ਵਿਚ ਅਪੀਲ ਦਾਇਰ ਕਰਕੇ ਡੇਰਾ ਮੁਖੀ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੀ ਮੰਗ ਕੀਤੀ ਸੀ।

ਸੌਦਾ ਸਾਧ ਨੇ ਹਾਈ ਕੋਰਟ ਵਿਚ ਅਪੀਲ ਦਾਇਰ ਕਰ ਕੇ ਕਿਹਾ ਹੈ ਕਿ ਇਸ ਮਾਮਲੇ ਵਿਚ ਸੀਬੀਆਈ ਅਦਾਲਤ ਨੇ ਬਿਨਾਂ ਪੁਖਤਾ ਸਬੂਤਾਂ ਅਤੇ ਗਵਾਹਾਂ ਦੇ ਉਸ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ ਹੈ, ਜੋ ਕਿ ਨਿਰਧਾਰਤ ਵਿਧੀ ਅਨੁਸਾਰ ਗਲਤ ਹੈ। ਡੇਰਾ ਮੁਖੀ ਨੇ ਕਿਹਾ ਕਿ ਇਸ ਮਾਮਲੇ ਵਿਚ ਪਹਿਲਾਂ ਦੋ-ਤਿੰਨ ਸਾਲ ਦੀ ਦੇਰੀ ਨਾਲ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਵਿਚ ਸ਼ਿਕਾਇਤਕਰਤਾ ਦਾ ਨਾਂ ਵੀ ਨਹੀਂ ਸੀ।

ਸੀਬੀਆਈ ਨੇ ਛੇ ਸਾਲਾਂ ਬਾਅਦ ਇਸ ਮਾਮਲੇ ਵਿਚ ਪੀੜਤਾ ਦੇ ਬਿਆਨ ਦਰਜ ਕੀਤੇ ਹਨ। ਸੀਬੀਆਈ ਨੇ ਕਿਹਾ ਕਿ ਜਿਨਸੀ ਸ਼ੋਸ਼ਣ ਸਾਲ 1999 ਵਿਚ ਹੋਇਆ ਸੀ ਪਰ ਬਿਆਨ ਸਾਲ 2005 ਵਿਚ ਦਰਜ ਕੀਤੇ ਗਏ ਸਨ। ਜਦੋਂ ਸੀਬੀਆਈ ਨੇ ਐਫਆਈਆਰ ਦਰਜ ਕੀਤੀ ਤਾਂ ਕੋਈ ਸ਼ਿਕਾਇਤਕਰਤਾ ਨਹੀਂ ਸੀ।

ਅਪਣੀ ਅਪੀਲ 'ਚ ਡੇਰਾ ਮੁਖੀ ਨੇ ਸਵਾਲ ਉਠਾਇਆ ਹੈ ਕਿ ਇਹ ਕਹਿਣਾ ਗਲਤ ਹੈ ਕਿ ਪੀੜਤਾਂ 'ਤੇ ਕੋਈ ਦਬਾਅ ਨਹੀਂ ਸੀ ਕਿਉਂਕਿ ਦੋਵੇਂ ਪੀੜਤ ਸੀਬੀਆਈ ਦੀ ਸੁਰੱਖਿਆ ਹੇਠ ਸਨ। ਅਜਿਹੇ 'ਚ ਉਸ 'ਤੇ ਇਸਤਗਾਸਾ ਪੱਖ ਵਲੋਂ ਦਬਾਅ ਪਾਇਆ ਗਿਆ ਅਤੇ ਜਾਂਚ ਜਾਰੀ ਰਹੀ ਅਤੇ 30 ਜੁਲਾਈ 2007 ਤਕ ਬਿਨਾਂ ਕਿਸੇ ਸ਼ਿਕਾਇਤ ਦੇ ਮੁਕੰਮਲ ਹੋ ਗਈ। ਸੀਬੀਆਈ ਅਦਾਲਤ ਨੇ ਉਸ ਦੇ ਪੱਖ ਦੇ ਸਬੂਤਾਂ ਅਤੇ ਗਵਾਹਾਂ ਨੂੰ ਵੀ ਨਹੀਂ ਮੰਨਿਆ।

ਪਟੀਸ਼ਨ ਅਨੁਸਾਰ ਸੀਬੀਆਈ ਨੇ ਇਹ ਪਤਾ ਲਗਾਉਣ ਲਈ ਡੇਰਾ ਮੁਖੀ ਦੀ ਮੈਡੀਕਲ ਜਾਂਚ ਕਰਵਾਉਣ ਦੀ ਲੋੜ ਵੀ ਨਹੀਂ ਸਮਝੀ ਕਿ ਡੇਰਾ ਮੁਖੀ 'ਤੇ ਲਗਾਏ ਗਏ ਇਲਜ਼ਾਮ ਸੱਚ ਹੋ ਸਕਦੇ ਹਨ ਜਾਂ ਨਹੀਂ। ਇਸ ਲਈ ਡੇਰਾ ਮੁਖੀ ਨੇ ਇਸ ਸਾਰੇ ਆਧਾਰ 'ਤੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਸ ਵਿਰੁਧ ਸੁਣਾਈ ਗਈ ਸਜ਼ਾ ਨੂੰ ਰੱਦ ਕੀਤਾ ਜਾਵੇ ਅਤੇ ਉਸ 'ਤੇ ਲਗਾਏ ਗਏ ਸਾਰੇ ਦੋਸ਼ਾਂ ਨੂੰ ਖਾਰਜ ਕੀਤਾ ਜਾਵੇ।

(For more Punjabi news apart from High Court started hearing on Dera chief appeal in Sadhvis case, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement