ਮੀਂਹ ਨਾਲ ਜੁੜੇ ਹਾਦਸਿਆਂ ਨੂੰ ਰੋਕਣ ਲਈ ਚੰਡੀਗੜ੍ਹ ’ਚ ਐਮਰਜੈਂਸੀ ਹੁਕਮ ਜਾਰੀ 
Published : Jul 1, 2024, 10:41 pm IST
Updated : Jul 1, 2024, 10:41 pm IST
SHARE ARTICLE
Representative Image.
Representative Image.

ਝੀਲਾਂ, ਛੱਪੜਾਂ, ਨਾਲਿਆਂ ਅਤੇ ਚੋਆਂ ਵਰਗੇ ਜਲ ਸਰੋਤਾਂ ’ਚ ਮਨੁੱਖੀ ਅਤੇ ਪਾਲਤੂ ਜਾਨਵਰਾਂ ਦੇ ਦਾਖਲੇ ’ਤੇ  ਪਾਬੰਦੀ ਲਗਾਉਂਦੇ ਹੁਕਮ ਜਾਰੀ

ਚੰਡੀਗੜ੍ਹ: ਮਾਨਸੂਨ ਦੇ ਮੌਸਮ ਅਤੇ ਭਾਰੀ ਮੀਂਹ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਜ਼ਿਲ੍ਹਾ ਮੈਜਿਸਟਰੇਟ ਵਿਨੈ ਪ੍ਰਤਾਪ ਸਿੰਘ, ਆਈ.ਏ.ਐਸ. ਝੀਲਾਂ, ਛੱਪੜਾਂ, ਨਾਲਿਆਂ ਅਤੇ ਚੋਆਂ ਵਰਗੇ ਜਲ ਸਰੋਤਾਂ ’ਚ ਮਨੁੱਖੀ ਅਤੇ ਪਾਲਤੂ ਜਾਨਵਰਾਂ ਦੇ ਦਾਖਲੇ ’ਤੇ  ਪਾਬੰਦੀ ਲਗਾਉਂਦੇ ਹੁਕਮ ਜਾਰੀ ਕੀਤੇ ਹਨ। 

ਮਾਨਸੂਨ ਦੀ ਸ਼ੁਰੂਆਤ ਨਾਲ ਜਲ ਸਰੋਤਾਂ ਦੇ ਪਾਣੀ ਦੇ ਪੱਧਰ ’ਚ ਇਕਦਮ ਵਾਧਾ ਹੋਣ ਦਾ ਖਤਰਾ ਹੁੰਦਾ ਹੈ। ਮੱਛੀ ਫੜਨ ਅਤੇ ਤੈਰਾਕੀ ਵਰਗੀਆਂ ਗਤੀਵਿਧੀਆਂ ਲਈ ਇਨ੍ਹਾਂ ਖੇਤਰਾਂ ’ਚ ਦਾਖਲ ਹੋਣ ਵਾਲੇ ਲੋਕਾਂ ਅਤੇ ਜਾਨਵਰਾਂ ਨੂੰ ਖਤਰੇ ਦਾ ਸਾਹਮਣਾ ਕਰਨਾ ਪੈਂਦਾ ਹੈ। 

ਜਾਰੀ ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਪਟਿਆਲਾ ਕੀ ਰਾਓ ਅਤੇ ਸੁਖਨਾ ਚੋਅ ਸਮੇਤ ਨਿਰਧਾਰਤ ਜਲ ਸਰੋਤਾਂ ਦੇ ਅੰਦਰ ਪਸ਼ੂਆਂ/ ਪਾਲਤੂ ਜਾਨਵਰਾਂ ਨੂੰ ਦਾਖਲ ਨਹੀਂ ਕਰੇਗਾ ਜਾਂ ਨਹੀਂ ਲੈ ਜਾਵੇਗਾ। ਹੁਕਮ ਸੀ.ਆਰ.ਪੀ.ਸੀ. ਦੀ ਧਾਰਾ 144 ਦੇ ਤਹਿਤ ਜਾਰੀ ਕੀਤਾ ਗਿਆ ਹੈ। ਉਲੰਘਣਾ ਦੇ ਨਤੀਜੇ ਵਜੋਂ ਭਾਰਤੀ ਦੰਡਾਵਲੀ ਦੀ ਧਾਰਾ 188 ਤਹਿਤ ਕਾਰਵਾਈ ਹੋ ਸਕਦੀ ਹੈ। 

ਆਫ਼ਤ ਪ੍ਰਬੰਧਨ ਟੀਮ/ਪੁਲਿਸ, ਫੌਜ ਅਤੇ ਬਚਾਅ ਕਾਰਜਾਂ ’ਚ ਲੱਗੇ ਹੋਰ ਅਧਿਕਾਰਤ ਸਰਕਾਰੀ ਕਰਮਚਾਰੀਆਂ ਨੂੰ ਛੋਟ ਦਿਤੀ  ਗਈ ਹੈ। ਇਹ ਹੁਕਮ 29 ਜੂਨ, 2024 ਤੋਂ 27 ਅਗੱਸਤ, 2024 ਤਕ  ਲਾਗੂ ਰਹੇਗਾ। 

ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਹਾਦਸਿਆਂ ਅਤੇ ਜਾਨਾਂ ਦੇ ਨੁਕਸਾਨ ਨੂੰ ਰੋਕਣ ਲਈ ਇਸ ਐਮਰਜੈਂਸੀ ਉਪਾਅ ਦੀ ਪਾਲਣਾ ਕਰਨ। ਅਧਿਕਾਰੀ ਇਸ ਮਾਨਸੂਨ ਦੇ ਮੌਸਮ ਦੌਰਾਨ ਸੁਰੱਖਿਆ ਦੀ ਮਹੱਤਤਾ ’ਤੇ  ਜ਼ੋਰ ਦਿੰਦੇ ਹਨ।

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement