
ਚੰਡੀਗੜ੍ਹ ਦੇ ਸੈਕਟਰ 56 ਵਿੱਚ ਘਰ ਦੇ ਬਾਹਰ ਤਾਬੜਤੋੜ ਫਾਇਰਿੰਗ, ਪੁਲਿਸ ਨੇ ਜਾਂਚ ਕੀਤੀ ਸ਼ੁਰੂ
Chandigarh News: ਚੰਡੀਗੜ੍ਹ ਦੇ ਸੈਕਟਰ 56 ਵਿੱਚ ਤੜਕਸਾਰ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸੈਕਟਰ 56 ਵਿੱਚ ਇਕ ਘਰ ਦੇ ਬਾਹਰ ਫਾਇਰਿੰਗ ਕੀਤੀ ਗਈ। ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ 6 ਤੋਂ 7 ਹਮਲਾਵਰ ਆਏ ਸਨ ਅਤੇ ਉਨ੍ਹਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ।
ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲਿਆ। ਫ਼ੋਰੈਂਸਿਕ ਟੀਮ ਵੀ ਮੌਕੇ ਉੱਤੇ ਪਹੁੰਚ ਗਈ। ਘਟਨਾ ਸਥਾਨ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਨਿੱਜੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਸੂਚਨਾ ਮਿਲਦੇ ਸਾਰ ਹੀ ਪੁਲਿਸ ਟੀਮ ਨੇ ਮੌਕੇ ਉੱਤੇ ਆ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਦਾ ਕਹਿਣਾ੍ ਹੈ ਕਿ 24 ਘੰਟੇ ਦੌਰਾਨ ਦੋ ਘਟਨਾਵਾਂ ਹੋਈਆ ਹਨ। ਪਹਿਲਾ ਗੱਡੀਆ ਦੇ ਸ਼ੀਸ਼ੇ ਵੀ ਤੋੜੇ ਗਏ ਸਨ ਅਤੇ ਹੁਣ ਇਹ ਫਾਇਰਿੰਗ ਕੀਤੀ ਗਈ ਹੈ।