Chandigarh News : ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ 'ਤੇ ਕੀਤਾ ਤਿੱਖਾ ਹਮਲਾ

By : BALJINDERK

Published : Dec 1, 2024, 4:55 pm IST
Updated : Dec 1, 2024, 4:55 pm IST
SHARE ARTICLE
 ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ
‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ

Chandigarh News : ਭਾਜਪਾ ਇਸ ਨੂੰ ਬੇਲੋੜਾ ਮੁੱਦਾ ਬਣਾ ਰਹੀ ਹੈ, ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਬੁੱਤ ਦਾ ਉਦਘਾਟਨ ਕਰਨਗੇ - ਮਲਵਿੰਦਰ ਸਿੰਘ ਕੰਗ

Chandigarh News in punjabi : ਚੰਡੀਗੜ੍ਹ ਏਅਰਪੋਰਟ 'ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ 'ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਵਾਲੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਆਪਣੇ ਹਰਿਆਣਾ ਦੇ ਆਗੂ ਮੰਗਲ ਸਿੰਘ ਦੇ ਨਾਂ ’ਤੇ ਰੱਖਣਾ ਚਾਹੁੰਦੇ ਸਨ ਪਰ ਮਾਨ ਸਰਕਾਰ ਦੇ ਯਤਨਾਂ ਸਦਕਾ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ।

ਭਾਜਪਾ ਆਗੂਆਂ 'ਤੇ ਸਵਾਲ ਕਰਦਿਆਂ ਕੰਗ ਨੇ ਕਿਹਾ ਕਿ ਭਾਜਪਾ ਵਾਲੇ ਇੰਨੇ ਦਿਨਾਂ ਬਾਅਦ ਭਗਤ ਸਿੰਘ ਦੇ ਬੁੱਤ ਦਾ ਮੁੱਦਾ ਉਠਾ ਰਹੇ ਹਨ, ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਜਦੋਂ ਉਹ 10 ਸਾਲ ਅਕਾਲੀ ਦਲ ਨਾਲ ਸੱਤਾ 'ਚ ਰਹੇ ਤਾਂ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ਤੇ ਰਖਣ ਦਾ ਵਿਰੋਧ ਕਿਉਂ ਕਰ ਰਹੇ ਸੀ? 

ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਉਥੇ ਉਨ੍ਹਾਂ ਦਾ ਬੁੱਤ ਵੀ ਲਗਾਇਆ।  ਮੁੱਖ ਮੰਤਰੀ ਬਹੁਤ ਜਲਦੀ ਇਸ ਬੁੱਤ ਦਾ ਉਦਘਾਟਨ ਵੀ ਕਰਨ ਜਾ ਰਹੇ ਹਨ।  ਭਾਜਪਾ ਇਸ ਨੂੰ ਬੇਲੋੜਾ ਮੁੱਦਾ ਬਣਾ ਰਹੀ ਹੈ।  ਸ਼ਹੀਦਾਂ ਦੇ ਨਾਂ 'ਤੇ ਇਸ ਤਰ੍ਹਾਂ ਦੀ ਘਟੀਆ ਰਾਜਨੀਤੀ ਸਹੀ ਨਹੀਂ ਹੈ। 

ਕੰਗ ਨੇ ਆਰਐਸਐਸ ਵੱਲੋਂ ਭਗਤ ਸਿੰਘ ਦੇ ਪ੍ਰਤੀ ਇਤਿਹਾਸਕ ਵਿਰੋਧ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅੱਜ ਭਾਜਪਾ ਨੂੰ ਭਗਤ ਸਿੰਘ ਦੀ ਚਿੰਤਾ ਹੋ ਰਹੀ ਹੈ ਜਦੋਂਕਿ ਸੱਚਾਈ ਇਹ ਹੈ ਕਿ ਇਨ੍ਹਾਂ ਲੋਕਾਂ ਨੇ ਉਨ੍ਹਾਂ ਖ਼ਿਲਾਫ਼ ਗਵਾਹੀ ਦਿੱਤੀ ਸੀ। ਬੜੀ ਹੈਰਾਨੀ ਦੀ ਗੱਲ ਹੈ ਕਿ ਅੱਜ ਭਾਜਪਾ ਵਾਲੇ ਕਿਸ ਮੂੰਹ ਨਾਲ ਭਗਤ ਸਿੰਘ ਦਾ ਨਾਮ ਲੈ ਰਹੇ ਹਨ! ਅਸਲ ਵਿੱਚ ਇਹ ਲੋਕ ਸ਼ੁਰੂ ਤੋਂ ਹੀ ਭਗਤ ਸਿੰਘ ਦੇ ਨਾਂ ਨਾਲ ਨਫ਼ਰਤ ਕਰਦੇ ਆ ਰਹੇ ਹਨ। 

ਕੰਗ ਨੇ ਕਿਹਾ ਕਿ ਭਾਜਪਾ ਭਗਤ ਸਿੰਘ ਦਾ ਨਾਂ ਲੈ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਭਾਜਪਾ ਦੇ ਪੰਜਾਬ ਵਿਰੋਧੀ ਚਿਹਰੇ ਨੂੰ ਚੰਗੀ ਤਰ੍ਹਾਂ ਪਛਾਣਦੇ ਹਨ। ਇਸ ਤਰ੍ਹਾਂ ਦੇ ਡਰਾਮੇ ਨਾਲ ਪੰਜਾਬ ਦੇ ਲੋਕਾਂ ਨੂੰ ਕੋਈ ਫਰਕ ਨਹੀਂ ਪੈਣ ਵਾਲਾ।  ਭਾਜਪਾ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ।  ਹੁਣ ਲੋਕ ਭਾਜਪਾ 'ਤੇ ਕਦੇ ਭਰੋਸਾ ਨਹੀਂ ਕਰਨਗੇ।

(For more news apart from Aam Aadmi Party launched a sharp attack on BJP over the statue of Shaheed Bhagat Singh News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement