Chandigarh News : ਬਜ਼ੁਰਗ ਔਰਤ ਨੂੰ ਬੰਧਕ ਬਣਾ ਕੇ ਲੁੱਟੇ ਲੱਖਾਂ ਰੁਪਏ, ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

By : BALJINDERK

Published : Dec 1, 2024, 12:55 pm IST
Updated : Dec 1, 2024, 12:55 pm IST
SHARE ARTICLE
ਪੁਲਿਸ ਵਲੋਂ ਫੜੇ ਗਏ ਮੁਲਜ਼ਮ
ਪੁਲਿਸ ਵਲੋਂ ਫੜੇ ਗਏ ਮੁਲਜ਼ਮ

Chandigarh News : ਲੁਟੇਰੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪੁੱਜੇ ਸਨ ਚੰਡੀਗੜ੍ਹ

Chandigarh News in punjabi : ਚੰਡੀਗੜ੍ਹ ਦੇ ਸੈਕਟਰ-28 'ਚ ਮੰਗਲਵਾਰ ਤੜਕੇ ਕੁਝ ਅਣਪਛਾਤੇ ਬਦਮਾਸ਼ਾਂ ਨੇ ਘਰ 'ਚ ਇਕੱਲੀ 80 ਸਾਲਾ ਬਜ਼ੁਰਗ ਔਰਤ ਨੂੰ ਬੰਧਕ ਬਣਾ ਕੇ ਲੁੱਟ ਲਿਆ। ਪੁਲਿਸ ਨੇ ਮਾਮਲਾ ਸੁਲਝਾ ਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮੁਲਜ਼ਮਾਂ ਨੇ ਔਰਤ ਦੇ ਗਲ ’ਤੇ ਗੰਡਾਸੀ ਪਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਸੈਕਟਰ-26 ਥਾਣੇ ਵਿੱਚ ਲੁੱਟ-ਖੋਹ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਲੁਟੇਰੇ ਘਰੋਂ ਲੱਖਾਂ ਰੁਪਏ ਦੀ ਲੁੱਟ ਕਰਕੇ ਫ਼ਰਾਰ ਹੋ ਗਏ ਸਨ।

ਇਸ ਸਬੰਧੀ ਪੁਲਿਸ ਨੇ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ 'ਚ ਬਜ਼ੁਰਗ ਔਰਤ ਦੇ ਭਤੀਜੇ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ, ਹਾਲਾਂਕਿ ਇਕ ਦੋਸ਼ੀ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ। ਦੱਸਣ ਯੋਗ ਹੈ ਭਤੀਜਾ ਲੁਧਿਆਣਾ ਤੋਂ ਲੋਡ ਕਰਵਾਉਣ ਲਈ ਆਪਣੇ ਦੋਸਤਾਂ ਨਾਲ ਚੰਡੀਗੜ੍ਹ ਪਹੁੰਚਿਆ ਸੀ, ਜਿਸ ਸਬੰਧੀ ਉਸ ਨੂੰ ਪਤਾ ਸੀ ਕਿ ਉਸ ਦੀ ਮਾਸੀ ਘਰ ’ਚ ਇਕੱਲੀ ਰਹਿੰਦੀ ਹੈ ਅਤੇ ਇਹ ਲੁਟੇਰੇ ਦੋ ਮੋਟਰਸਾਈਕਲ ’ਤੇ ਸਵਾਰ ਹੋ ਕੇ ਚੰਡੀਗੜ੍ਹ ਪੁੱਜੇ ਸਨ।

(For more news apart from An elderly woman was held hostage and robbed of lakhs of rupees, police arrested four accused News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement