Gurdaspur News : 10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

By : BALJINDERK

Published : Jan 2, 2025, 6:22 pm IST
Updated : Jan 2, 2025, 6:22 pm IST
SHARE ARTICLE
ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕੀਤਾ ਗਿਆ ਮੁਲਜ਼ਮ
ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕੀਤਾ ਗਿਆ ਮੁਲਜ਼ਮ

Gurdaspur News : ਮੁਲਜ਼ਮ ਜਗਦੀਸ਼ ਸਿੰਘ ਬਤੌਰ ਲਾਈਨਮੈਨ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ ਵਿਖੇ ਤਾਇਨਾਤ ਸੀ

Gurdaspur News in Punjabi : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਬਟਾਲਾ ਦੇ ਪਿੰਡ ਫੂਲਕਾ ਦੇ ਵਸਨੀਕ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਲਾਈਨਮੈਨ ਨੇ ਜਾਣਬੁੱਝ ਕੇ ਪੈਸੇ ਵਸੂਲਣ ਦੀ ਨੀਅਤ ਨਾਲ ਪਿੰਡ ਫੂਲਕਾ ਵਿਖੇ ਸਥਿਤ ਉਸਦੀ ਵਾਹੀਯੋਗ ਜ਼ਮੀਨ ਉੱਪਰੋਂ ਬਿਜਲੀ ਦੀਆਂ ਤਾਰਾਂ ਲਗਾਈਆਂ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਲਾਈਨਮੈਨ ਇਨ੍ਹਾਂ ਬਿਜਲੀ ਦੀਆਂ ਲਾਈਨਾਂ ਦੀ ਥਾਂ ਬਦਲਣ ਬਦਲੇ 1500 ਰੁਪਏ ਪਹਿਲਾਂ ਵੀ ਲੈ ਚੁੱਕਾ ਹੈ ਅਤੇ 10,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more news apart from  P.S.P.C.L takes Rs.10000 bribe. Employee was arrested Vigilance Bureau News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement