
Chandigarh News :ਹ ਸੈਸ਼ਨ ਸੋਮਵਾਰ ਨੂੰ 11 ਵਜੇ ਸ਼ੁਰੂ ਹੋਵੇਗਾ, ਪਾਣੀ ਦੇ ਮੁੱਦੇ 'ਤੇ ਹੋਵੇਗੀ ਚਰਚਾ
Chandigarh News in Punjabi : ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਦੇ ਮੱਦੇਨਜ਼ਰ 5 ਮਈ ਨੂੰ ਸੱਦੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੈਸ਼ਨ ਸੋਮਵਾਰ ਨੂੰ 11 ਵਜੇ ਸ਼ੁਰੂ ਹੋਵੇਗਾ। ਇਸ ਵਿਸ਼ੇਸ਼ ਇਜਲਾਸ ਦੌਰਾਨ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀਬੀਐੱਮਬੀ ਦੇ ਫ਼ੈਸਲੇ ਖ਼ਿਲਾਫ਼ ਮਤਾ ਲਿਆਉਣ ਦੀ ਸੰਭਾਵਨਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਵਜ਼ੀਰਾਂ ਦੀ ਪਾਣੀਆਂ ਦੇ ਮੁੱਦੇ ’ਤੇ ਸੱਦੀ ਮੀਟਿੰਗ ਵਿਚ ਇਸ ਫ਼ੈਸਲੇ ਬਾਰੇ ਦੱਸਿਆ ਸੀ ਅਤੇ ਕਿਹਾ ਸੀ ਕਿ ਵਿਧਾਨ ਸਭਾ ਇਜਲਾਸ ਦੌਰਾਨ ਪੰਜਾਬ ਦੇ ਜਲ ਸਰੋਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾਣ ਬਾਰੇ ਚਰਚਾ ਹੋਵੇਗੀ।
(For more news apart from Governor approves special session of Legislative Assembly News in Punjabi, stay tuned to Rozana Spokesman)