ਖੇਤੀ ਨੀਤੀ ਬਣਾਉਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਦੀਆਂ ਸੜਕਾਂ 'ਤੇ ਕਿਸਾਨ, ਮਜ਼ਦੂਰ ਤੇ ਔਰਤਾਂ ਵੱਲੋਂ ਮਾਰਚ, ਦੇਖੋ ਤਸਵੀਰਾਂ
Published : Sep 2, 2024, 6:50 pm IST
Updated : Sep 2, 2024, 10:04 pm IST
SHARE ARTICLE
March by farmers, laborers and women on the streets of Chandigarh for the demand of making agricultural policy, see pictures
March by farmers, laborers and women on the streets of Chandigarh for the demand of making agricultural policy, see pictures

ਸੈਕਟਰ 34 ਤੋਂ ਮਟਕਾ ਚੌਂਕ ਤੱਕ ਕਿਸਾਨਾਂ ਦਾ ਵੱਡਾ ਇਕੱਠ

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਦੀ ਅਗਵਾਈ ਹੇਠ ਅੱਜ਼ ਔਰਤਾਂ, ਮਜ਼ਦੂਰਾਂ ਤੇ ਕਿਸਾਨਾਂ ਦਾ ਵਿਸ਼ਾਲ ਮਾਰਚ ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਬਨਾਉਣ ਤੇ ਹੋਰ ਮੰਗਾਂ ਨੂੰ ਲੈ ਕੇ 34 ਸੈਕਟਰ ਤੋਂ ਲੈ ਕੇ ਮਟਕਾ ਚੌਂਕ ਤੱਕ ਚੰਡੀਗੜ੍ਹ ਦੀਆਂ ਸੜਕਾਂ ਤੇ ਹੜ੍ਹ ਬਣ ਕੇ ਵਗ ਤੁਰਿਆ। ਇਸ ਮੌਕੇ ਮਾਰਚ 'ਚ ਸ਼ਾਮਲ ਔਰਤਾਂ ਵੱਲੋਂ ਖੇਤੀ ਸੰਕਟ ਦੀ ਭੇਟ ਚੜ੍ਹ ਕੇ ਖੁਦਕਸ਼ੀਆਂ ਕਰ ਚੁੱਕੇ ਤੇ ਨਸ਼ਿਆਂ ਕਾਰਨ ਜਾਨਾਂ ਗੁਆ ਚੁੱਕੇ ਆਪਣੇ ਪਰਿਵਾਰਿਕ ਜੀਆਂ ਦੀਆਂ ਤਸਵੀਰਾਂ ਹੱਥਾਂ 'ਚ ਫੜੀਆਂ ਹੋਈਆਂ ਸਨ।

ਇਸ ਮਾਰਚ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਤੇ ਜਥੇਬੰਦੀਆਂ ਦਰਮਿਆਨ ਕੱਲ ਤੋਂ ਰੇੜਕਾ ਬਣਿਆ ਹੋਇਆ ਸੀ। ਪ੍ਰਸ਼ਾਸਨ ਮਾਰਚ ਕਰਨ ਨੂੰ ਕਿਸੇ ਕੀਮਤ ਤੇ ਪ੍ਰਵਾਨਗੀ ਦੇਣ ਲਈ ਤਿਆਰ ਨਹੀਂ ਸੀ ਦੂਜੇ ਪਾਸੇ ਜਥੇਬੰਦੀਆਂ ਦੇ ਨੁਮਾਇੰਦੇ ਮਾਰਚ ਕਰਨ ਦੇ ਆਪਣੇ ਜਮਹੂਰੀ ਹੱਕ ਨੂੰ ਪੁਗਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਸਨ। ਅੱਜ ਸਵੇਰੇ ਮੁੜ ਚੰਡੀਗੜ੍ਹ ਤੇ ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਿਸਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ  ਅਤੇ ਕਿਸਾਨ ਆਗੂਆਂ  ਝੰਡਾ ਸਿੰਘ ਤੇ ਰੂਪ ਸਿੰਘ ਛੰਨਾ ਤੇ ਅਧਾਰਿਤ ਵਫ਼ਦ ਨਾਲ਼ ਲੰਮੀ ਮੀਟਿੰਗ ਕੀਤੀ ਗਈ ਆਖਰ ਦੋਹਾਂ ਧਿਰਾਂ ਦਰਮਿਆਨ ਇੱਕ ਹਜ਼ਾਰ ਲੋਕਾਂ  ਵੱਲੋਂ ਮਟਕਾ ਚੌਂਕ ਤੱਕ ਮਾਰਚ ਕਰਨ 'ਤੇ ਸਹਿਮਤੀ ਬਣ ਗਈ।
ਮਟਕਾ ਚੌਂਕ ਤੇ ਪਹੁੰਚ ਕੇ ਕਿਸਾਨਾਂ ਮਜ਼ਦੂਰਾਂ ਦੀ ਕਾਫੀ ਜੱਦੋਜਹਿਦ ਬਾਅਦ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਹੁੰਚ ਕੇ ਦੋਹਾਂ ਜਥੇਬੰਦੀਆਂ ਦਾ ਖੇਤੀ ਨੀਤੀ ਸਬੰਧੀ ਮੰਗ ਪੱਤਰ ਸਰਕਾਰ ਅਤੇ ਵਿਰੋਧੀ ਧਿਰ ਲਈ ਹਾਸਿਲ ਕੀਤਾ ਗਿਆ। ਅੱਜ ਦੇ ਇਕੱਠ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਹਰਮੇਸ਼ ਮਾਲੜੀ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਅੱਜ ਖੇਤੀ ਖੇਤਰ 'ਚ ਲੱਗੇ ਕਿਸਾਨ ਤੇ ਖੇਤ ਮਜ਼ਦੂਰ ਜ਼ਮੀਨਾਂ ਦੀ ਤੋਟ, ਬੇਰੁਜ਼ਗਾਰੀ ਅਤੇ ਸਿਰ ਕਰਜ਼ਿਆਂ ਕਾਰਨ ਲੱਖਾਂ ਕਿਸਾਨ ਤੇ ਖੇਤ ਮਜ਼ਦੂਰ ਖ਼ੁਦਕੁਸ਼ੀਆਂ ਕਰ ਚੁੱਕੇ ਹਨ, ਧਰਤੀ ਹੇਠਲਾ ਪਾਣੀ ਬੇਹੱਦ ਡੂੰਘਾ ਹੋ ਚੁੱਕਿਆ ਹੈ, ਸਮੁੱਚੇ ਜਲ ਸੋਮੇ ਗੰਧਲਾ ਹੋ ਚੁੱਕੇ ਹਨ ਅਤੇ ਹਵਾ ਵੀ ਪ੍ਰਦੂਸ਼ਿਤ ਹੋ ਰਹੀ ਹੈ।

ਪੰਜਾਬ ਦੀ ਖੇਤੀ  ਨੀਤੀ  ’ਚ ਗਰੀਬ ਕਿਸਾਨਾਂ  ਤੇ ਖੇਤ ਮਜ਼ਦੂਰਾਂ  ਦੇ ਸਰੋਕਾਰਾਂ ਨੂੰ ਕੇਂਦਰੀ  ਸਥਾਨ ਦਿੰਦਿਆਂ  ਮੁਲਕ ਦੀ ਆਨਾਜ `ਚ ਸਵੈ ਨਿਰਭਰਤਾ, ਪੈਦਾਵਾਰ  ਦਾ ਵਿਕਾਸ , ਰੁਜ਼ਗਾਰ ਦਾ ਵਧਾਰਾ, ਮਿੱਟੀ  ਤੇ ਪਾਣੀ  ਸੋਮਿਆਂ ਦੀ ਸੰਭਾਲ , ਵਾਤਾਵਰਨ ਸਰੁੱਖਿਆ , ਰਸਾਇਣਾਂ ਮੁਕਤ ਫਸਲ ਪੈਦਾਵਾਰ ਤੱਕ ਦੇ ਸਰੋਕਾਰਾਂ  ਨੂੰ  ਸੰਬੰਧਿਤ ਹੋਣਾ ਚਾਹੀਦਾ ਹੈ। ਅਜਿਹਾ ਕਰਨ ਲਈ ਖੇਤੀ ਖੇਤਰ `ਚ ਜਗੀਰਦਾਰਾਂ , ਵੱਡੇ ਸਰਮਾਏਦਾਰਾਂ, ਸ਼ਾਹੂਕਾਰਾਂ ਤੇ ਸਾਮਰਾਜੀ  ਕੰਪਨੀਆਂ ਦੀ ਪੁੱਗਤ ਖਤਮ ਕਰਨ ਦੀ ਜ਼ਰੂਰਤ ਹੈ ਤੇ ਖੇਤੀ 'ਚ ਲੱਗੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਪੁੱਗਤ ਬਣਾਉਣ  ਦੀ ਜ਼ਰੂਰਤ  ਹੈ।ਖੇਤ ਮਜ਼ਦੂਰਾਂ ਤੇ ਕਿਸਾਨਾਂ ਦੀ ਪੁੱਗਤ ਬਣਾਉਣ  ਦਾ ਅਰਥ ਹੈ ਜ਼ਮੀਨਾਂ  ਦੀ ਮਾਲਕੀ , ਸਰਕਾਰੀ ਬੱਜਟਾਂ ਤੇ ਗਰਾਟਾਂ ਰਾਹੀਂ ਖੇਤੀ `ਚ ਵੱਡਾ ਨਿਵੇਸ਼, ਸਸਤੇ ਬੈਂਕ  ਕਰਜ਼ੇ , ਲਾਗਤ ਵਸਤਾਂ  ਦੇ ਕੰਟਰੋਲ ਰੇਟ ਆਦਿ ਰਾਹੀਂ  ਖੇਤੀ  ਦੀ ਉਪਜ ਦੇ ਲਾਭ ਖੇਤੀ  ਕਿਰਤੀਆਂ ਨੂੰ ਮਿਲਣ ਤੇ ਉਹ ਖੇਤੀ ਦੇ ਵਿਕਾਸ ਲਈ ਹੋਰ ਜੀਅ ਜਾਨ ਨਾਲ ਕੰਮ  ਕਰਨ। ਮਾਰਚ ਤੋਂ ਪਹਿਲਾਂ 34 ਸੈਕਟਰ ਚ ਲੱਗੇ ਵਿਸ਼ਾਲ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਕਾਲਾਝਾੜ, ਹਰਮੇਸ਼ ਮਾਲੜੀ,ਗੁਰਪਾਲ ਸਿੰਘ ਨੰਗਲ, ਮਨਦੀਪ ਕੌਰ ਬਾਰਨ, ਜਸਵਿੰਦਰ ਸਿੰਘ ਬਰਾਸ, ਰਾਮ ਸਿੰਘ ਭੈਣੀਬਾਘਾ, ਅਮਰਜੀਤ ਸਿੰਘ ਸੈਦੋਕੇ ਆਦਿ ਆਗੂਆਂ ਨੇ ਸੰਬੋਧਨ ਕੀਤਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement