ਰਾਜਨੀਤੀ ਬਹੁਤ ਗੰਦੀ ਚੀਜ਼ ਹੈ, ਜਿੱਥੇ ਆ ਗਈ ਉਹ ਖ਼ਤਮ ਸਮਝੋ : ਸਾਬਕਾ ਮੰਤਰੀ

By : JUJHAR

Published : Jan 3, 2025, 1:41 pm IST
Updated : Jan 3, 2025, 1:45 pm IST
SHARE ARTICLE
Politics is a very dirty thing, consider it over where it started: Former Minister
Politics is a very dirty thing, consider it over where it started: Former Minister

ਸੁਪਰੀਮ ਕੋਰਟ ਦਾ ਫ਼ੈਸਲਾ ਮੰਨ ਕੇ ਕਿਸਾਨ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ :  ਸੁਰਜੀਤ ਜਿਆਣੀ

ਸਾਨੂੰ ਪਤਾ ਹੈ ਕਿ ਪੰਜਾਬ ਦੇ ਕਿਸਾਨ ਪਿਛਲੇ 10 ਮਹੀਨਿਆਂ ਤੋਂ ਪੰਜਾਬ ਤੇ ਹਰਿਆਣਾ ਬਾਰਡਰ ’ਤੇ ਕੇਂਦਰ ਸਰਕਾਰ ਤੋਂ ਅਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਧਰਨੇ ’ਤੇ ਬੈਠੇ ਹਨ। ਜਿਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 38-39 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹੋਏ ਹਨ ਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

 

ChandigarhChandigarh

ਡੱਲੇਵਾਲ ਦੀ ਸਿਹਤ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਾਣਨ ਲਈ ਸਿਆਸੀ ਤੇ ਹੋਰ ਆਗੂ ਉਨ੍ਹਾਂ ਨੂੰ ਧਰਨੇ ’ਚ ਮਿਲਣ ਪਹੁੰਚ ਰਹੇ ਹਨ। ਧਰਨੇ ’ਚ ਕਿਸਾਨਾਂ ਵਲੋਂ ਲਗਾਤਾਰ ਮੀਟਿੰਗਾਂ ਵੀ ਜਾਰੀ ਹਨ ਤੇ ਕੁੱਝ ਐਲਾਨ ਕੀਤੇ ਜਾ ਰਹੇ ਹਨ। ਪਰ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਕੋਈ ਸੱਦਾ ਪੱਤਰ ਨਹੀਂ ਆਇਆ। ਡਾਕਟਰਾਂ ਦੀ ਟੀਮ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਾਹਰ ਕੀਤੀ ਹੈ। 

ਕਿਸਾਨਾਂ ਵਲੋਂ ਲਗਾਏ ਧਰਨੇ ਬਾਰੇ ਗੱਲਬਾਤ ਕਰਨ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਮਿਲਣ ਰੋਜ਼ਾਨਾ ਸਪੋਕਸਮੈਨ ਦੀ ਟੀਮ ਪਹੁੰਚੀ। ਜਿੱਥੇ ਜਿਆਣੀ ਨੇ ਕਿਹਾ ਕਿ ਕਿਸੇ ਦਾ ਕੋਈ ਮਸਲਾ ਹੁੰਦਾ ਹੈ ਤਾਂ ਉਹ ਕੋਰਟ ਵਿਚ ਜਾਂਦਾ ਹੈ, ਇਸੇ ਤਰ੍ਹਾਂ ਚੱਲ ਰਹੇ ਕਿਸਾਨੀ ਧਰਨੇ ਦੌਰਾਨ ਕਿਸਾਨ ਤੇ ਕੇਂਦਰ ਸਰਕਾਰ ਵੀ ਸੁਪਰੀਮ ਕੋਰਟ ਵਿਚ ਆਪਣਾ ਮੁੱਦਾ ਲੈ ਕੇ ਪਹੁੰਚੇ ਹਨ।

ਉਨ੍ਹਾਂ ਕਿਹਾ ਕਿ ਇਤਿਹਾਸ ’ਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਕਿਸਾਨੀ ਧਰਨੇ ਜਾਂ ਕਿਸੇ ਵਲੋਂ ਰੱਖੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਖ਼ਲ ਦਿਤਾ ਹੋਵੇ। ਉਨ੍ਹਾਂ ਕਿਹਾ ਕਿ ਬੜੀ ਚੰਗੀ ਗੱਲ ਹੈ ਜਿਸ ਨਾਲ ਕਿਸਾਨਾਂ ਤੇ ਕੇਂਦਰ ਸਰਕਾਰ ਦਾ ਭਲਾ ਹੋਵੇਗਾ। ਉਨ੍ਹਾਂ ਕਿਹਾ ਕਿ ਕੋਰਟ ਦਾ ਫ਼ੈਸਲਾ ਮੰਨ ਕੇ ਕਿਸਾਨਾਂ ਨੂੰ ਡੱਲੇਵਾਲ ਦਾ ਮਰਨ ਵਰਤ  ਖ਼ਤਮ ਕਰਵਾਉਣਾ ਚਾਹੀਦਾ ਹੈ, ਤਾਂ  ਜੋ ਉਨ੍ਹਾਂ ਦੀ ਜ਼ਿੰਦਗੀ ਬਚਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਜੋ ਫ਼ੈਸਲਾ ਦੇਵੇਗੀ ਉਹ ਕਿਸਾਨ ਵੀ ਮੰਨਣ ਤੇ ਸਰਕਾਰ ਵੀ ਮੰਨੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਨੇ ਵੀ ਕਹਿ ਦਿਤਾ ਹੈ ਕਿ ਸੁਪਰੀਮ ਕੋਰਟ ਜੋ ਫ਼ੈਸਲਾ ਦੇਵੇਗੀ, ਉਹ ਸਰਕਾਰ ਮੰਨੇਗੀ। ਉਨ੍ਹਾਂ ਕਿਹਾ ਕਿ ਰਾਜਨੀਤੀ ਬੜੀ ਗੰਦੀ ਚੀਜ਼ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਜਿਸ ਘਰ ’ਚ ਵੜ ਜਾਵੇ, ਡੇਰੇ ’ਚ ਵੜ ਜਾਵੇ ਜਾਂ ਫਿਰ ਯੂਨੀਅਨ ਆਦਿ ਵਿਚ ਵੜ ਜਾਵੇ ਤਾਂ ਯੂਨੀਅਨ ਖ਼ਤਮ। ਉਨ੍ਹਾਂ ਕਿਹਾ ਕਿ ਇਤਿਹਾਸ ਫ਼ਰੋਲ ਕੇ ਦੇਖ ਲਵੋ। ਉਸ ਵਿਚ ਸਾਨੂੰ ਪਤਾ ਲੱਗੇਗਾ ਕਿ ਅਟਲ ਬਿਹਾਰੀ ਵਾਜਪਾਈ ਤੋਂ ਲੈ ਕੇ ਨਰਿੰਦਰ ਮੋਦੀ ਤਕ  ਕਿਸਾਨਾਂ ਦਾ ਭਲਾ ਭਾਰਤੀ ਜਨਤਾ ਪਾਰਟੀ ਨੇ ਹੀ ਕੀਤਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement