ਖ਼ਬਰਾਂ |

ਤਾਜ਼ਾ |

Chandigarh mayor election: ਹੁਣ ਸੋਮਵਾਰ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ
Published : Feb 3, 2024, 9:15 pm IST
Updated : Feb 3, 2024, 9:15 pm IST
SHARE ARTICLE
Chandigarh Mayor Election Case
Chandigarh Mayor Election Case

ਹਾਈਕੋਰਟ ਤੋਂ ਫੌਰੀ ਰਾਹਤ ਨਾ ਮਿਲਣ ਤੋਂ ਬਾਅਦ ਆਪ ਤੇ ਕਾਂਗਰਸ ਨੇ ਸੁਪਰੀਮ ਕੋਰਟ 'ਚ ਅਪੀਲ ਦਾਇਰ ਕਰ ਦਿੱਤੀ ਸੀ। 

Chandigarh mayor election: ਚੰਡੀਗੜ੍ਹ - ਚੰਡੀਗੜ੍ਹ ਮੇਅਰ ਚੋਣ ਖ਼ਿਲਾਫ਼ ਕਾਂਗਰਸ ਅਤੇ ਆਪ ਉਮੀਦਵਾਰ ਕੁਲਦੀਪ ਕੁਮਾਰ ਟੀਟਾ ਦੀ ਅਪੀਲ 'ਤੇ ਕੋਰਟ ਹੁਣ ਸੋਮਵਾਰ ਨੂੰ ਸੁਣਵਾਈ ਕਰੇਗਾ। ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਤੋਂ ਚੰਡੀਗੜ੍ਹ ਦੇ ਮੇਅਰ, ਸੀਨੀਅਰ ਮੇਅਰ ਅਤੇ ਡਿਪਟੀ ਮੇਅਰ ਦੇ ਨਤੀਜਿਆਂ 'ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। 30 ਜਨਵਰੀ ਨੂੰ ਮੇਅਰ ਦੇ ਅਹੁਦੇ ਲਈ ਹੋਈ ਵੋਟਿੰਗ ਤੋਂ ਬਾਅਦ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਕਾਂਗਰਸ ਅਤੇ 'ਆਪ' ਕੌਂਸਲਰਾਂ ਦੀਆਂ ਅੱਠ ਵੋਟਾਂ ਨੂੰ ਅਯੋਗ ਕਰਾਰ ਦੇਣ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ ਸੀ। ਹਾਈਕੋਰਟ ਤੋਂ ਫੌਰੀ ਰਾਹਤ ਨਾ ਮਿਲਣ ਤੋਂ ਬਾਅਦ ਆਪ ਤੇ ਕਾਂਗਰਸ ਨੇ ਸੁਪਰੀਮ ਕੋਰਟ 'ਚ ਅਪੀਲ ਦਾਇਰ ਕਰ ਦਿੱਤੀ ਸੀ। 

ਬੀਤੇ ਦਿਨ ਸੁਪਰੀਮ ਕੋਰਟ 'ਚ ਆਮ ਆਮਦੀ ਪਾਰਟੀ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਪੇਸ਼ ਹੋਏ ਸਨ, ਉਨ੍ਹਾਂ ਨੇ ਇਸ ਮਾਮਲੇ ਵਿਚ ਜਲਦ ਸੁਣਵਾਈ ਕਰਨ ਦੀ ਮੰਗ ਕੀਤੀ ਸੀ। ਜਿਸ 'ਤੇ ਚੀਫ ਜਸਟਿਸ ਨੇ ਸਿੰਘਵੀ ਨੂੰ ਪੂਰੇ ਮਾਮਲੇ ਸਬੰਧੀ ਵਕੀਲ ਨੂੰ ਈਮੇਲ ਭੇਜਣ ਲਈ ਕਿਹਾ ਹੈ ਤੇ ਇਸ ਤੋਂ ਬਾਅਦ ਹੀ ਮਾਮਲੇ ਨੂੰ ਦੇਖਣ  ਅਤੇ ਫੈਸਲਾ ਕਰਨ ਲਈ ਕਿਹਾ ਸੀ ਕਿ ਸੁਣਵਾਈ ਕਦੋਂ ਕੀਤੀ ਜਾਵੇ, ਹੁਣ ਅੱਜ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਲੈ ਲਿਆ ਹੈ ਕਿ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਕੀਤੀ ਜਾਵੇਗੀ।  

 

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement