
High court news : ਮਾਮਲੇ ਦੀ ਸੁਣਵਾਈ ਹੁਣ ਹੋਵੇਗੀ 15 ਮਈ ਨੂੰ ਹੋਵੇਗਾ
ਚੰਡੀਗੜ੍ਹ - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਐਸਐਸਪੀ ਕਪੂਰਥਲਾ ਨੂੰ 1 ਲੱਖ ਰੁਪਏ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ। ਮਾਮਲਾ 2021 'ਚ ਆਨਲਾਈਨ ਪੁਨੀਤ ਗੁਪਤਾ ਨਾਂ ਦੇ ਵਿਅਕਤੀ ਨਾਲ ਸਾਲ ਕਰੀਬ 25 ਲੱਖ ਰੁਪਏ ਦੀ ਠੱਗੀ ਮਾਰੀ ਗਈ ਸੀ। ਪੁਲਿਸ ਨੇ 12 ਨਵੰਬਰ 2021 ਨੂੰ ਐਫਆਈਆਰ ਦਰਜ ਕੀਤੀ ਸੀ ਪਰ ਅੱਜ ਤੱਕ ਨਾ ਤਾਂ ਜਾਂਚ ਪੂਰੀ ਹੋ ਸਕੀ ਹੈ ਅਤੇ ਨਾ ਹੀ ਅੰਤਿਮ ਰਿਪੋਰਟ ਪੇਸ਼ ਕੀਤੀ ਗਈ ਹੈ। ਜਿਸ ਕਾਰਨ ਹਾਈ ਕੋਰਟ ਨੇ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ ਹਨ। ਪਟੀਸ਼ਨਕਰਤਾ ਨੂੰ ਅਗਲੀ ਸੁਣਵਾਈ ਤੱਕ ਜਾਂਚ ਪੂਰੀ ਕਰਨ ਅਤੇ ਸਟੇਟਸ ਰਿਪੋਰਟ ਦਾਇਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਐਸਐਸਪੀ ਸਬੰਧਤ ਐਸਐਚਓ ਤੋਂ ਇਹ ਰਕਮ ਵਸੂਲ ਕਰੇਗਾ।
ਪਟੀਸ਼ਨਰ ਦੇ ਵਕੀਲ ਕੇ.ਐਸ.ਡਡਵਾਲ ਨੇ ਅਦਾਲਤ ਨੂੰ ਦੱਸਿਆ ਕਿ ਪੁਲਿਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ, ਜਿਸ ਕਾਰਨ ਪਟੀਸ਼ਨਰ ਨੂੰ ਹਾਈਕੋਰਟ ਆਉਣਾ ਪਿਆ ਹੈ, ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਜਾਂਚ ਨਹੀਂ ਚੱਲ ਰਹੀ | ਜਸਟਿਸ ਹਰੀਕੇਸ਼ ਮਨੂਜਾ ਨੇ ਜਾਂਚ ਏਜੰਸੀ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਅਦਾਲਤ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਅਗਲੀ ਸੁਣਵਾਈ ਤੱਕ ਜਾਂਚ ਪੂਰੀ ਕਰ ਲਈ ਜਾਵੇਗੀ ਪਰ ਅਜਿਹਾ ਨਹੀਂ ਹੋਇਆ। ਅਦਾਲਤ ਦੇ ਹੁਕਮਾਂ ਦੇ ਬਾਵਜੂਦ ਐਸਐਸਪੀ ਕਪੂਰਥਲਾ ਨਾ ਤਾਂ ਅਦਾਲਤ ’ਚ ਪੇਸ਼ ਹੋਏ ਅਤੇ ਨਾ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਆਪਣਾ ਪੱਖ ਪੇਸ਼ ਕੀਤਾ, ਜੋ ਕਿ ਮਾਣਹਾਨੀ ਦੀ ਸ਼੍ਰੇਣੀ ’ਚ ਆਉਂਦਾ ਹੈ। ਅਦਾਲਤ ਨੇ ਕਿਹਾ ਕਿ ਸਬੰਧਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਮ ਲਾਲ ਗੁਪਤਾ ਨਾਂ ਦੇ ਮੁਲਜ਼ਮ ਨੂੰ 24 ਅਪਰੈਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਜਾਂਚ ਚੱਲ ਰਹੀ ਹੈ ਅਤੇ ਜਲਦੀ ਹੀ ਜਾਂਚ ਰਿਪੋਰਟ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਬਚਾਅ ਪੱਖ ਨੇ ਅਦਾਲਤ ਨੂੰ ਇੱਕ ਮੌਕਾ ਦੇਣ ਦੀ ਅਪੀਲ ਕੀਤੀ, ਜਿਸ 'ਤੇ ਅਦਾਲਤ ਨੇ ਜਾਂਚ ਏਜੰਸੀ ਨੂੰ 15 ਮਈ ਤੱਕ ਦਾ ਸਮਾਂ ਦਿੱਤਾ ਹੈ ਅਤੇ ਨਾਲ ਹੀ ਐੱਸਐੱਚਓ ਨੂੰ ਫਟਕਾਰ ਲਗਾਈ ਹੈ ਅਤੇ ਇਸ ਮਾਮਲੇ ਦੀ ਸੁਣਵਾਈ ਹੁਣ ਹੋਵੇਗੀ 15 ਮਈ ਨੂੰ ਹੋਵੇਗਾ।
(For more news apart from High Court ordered Rs 1 lakh compensation SSP Kapurthala in online fraud case in 2021 News in Punjabi, stay tuned to Rozana Spokesman)