Chandigarh News : ਮ੍ਰਿਤਕ ਦੀ ਜ਼ਮਾਨਤ ਦਾ ਕੇਸ ਲੜਦਾ ਰਿਹਾ ਵਕੀਲ, ਪੰਜਾਬ ਹਰਿਆਣਾ ਹਾਈਕੋਰਟ ਨੇ ਲਗਾਈ ਫਟਕਾਰ
Published : May 3, 2024, 7:26 am IST
Updated : May 3, 2024, 10:24 am IST
SHARE ARTICLE
Lawyer misguided punjab haryana high court News
Lawyer misguided punjab haryana high court News

Chandigarh News : ਦਸੰਬਰ 'ਚ ਹੋ ਗਈ ਸੀ ਦੋਸ਼ੀ ਦੀ ਮੌਤ, ਜਨਵਰੀ 'ਚ ਦਾਇਰ ਕੀਤੀ ਗਈ ਪਟੀਸ਼ਨ

Lawyer misguided punjab haryana high court News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕੋਲੋਂ ਇਕ ਅਜਿਹੇ ਮੁਲਜ਼ਮ ਨੂੰ ਜ਼ਮਾਨਤ ਮਿਲਣ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਸਰਕਾਰੀ ਵਕੀਲ ਨੇ ਪਟੀਸ਼ਨਰ ਦੀ ਮੌਤ ਦਾ ਸਰਟੀਫ਼ੀਕੇਟ ਬੈਂਚ ਮੁਹਰੇ ਪੇਸ਼ ਕਰ ਦਿਤਾ।

 ਇਹ ਵੀ ਪੜ੍ਹੋ:IPL 2024: ਸਨਰਾਈਜ਼ਰਜ਼ ਹੈਦਰਾਬਾਦ ਨੇ ਰੋਮਾਂਚਕ ਮੈਚ 'ਚ ਰਾਜਸਥਾਨ ਰਾਇਲਜ਼ ਨੂੰ 1 ਦੌੜ ਨਾਲ ਹਰਾਇਆ

ਜ਼ਮਾਨਤ ਪਟੀਸ਼ਨ ਦਾਇਰ ਕਰਨ ਤੋਂ ਇਕ ਮਹੀਨਾ ਪਹਿਲਾਂ ਪਟੀਸ਼ਨਰ ਦੀ ਮੌਤ ਹੋ ਚੁੱਕੀ ਸੀ। ਸਰਕਾਰੀ ਵਕੀਲ ਵਲੋਂ ਪਟੀਸ਼ਨਰ ਦੀ ਮੌਤ ਦੀ ਜਾਣਕਾਰੀ ਦਿਤੇ ਜਾਣ ’ਤੇ ਪਟੀਸ਼ਨਰ ਦੇ ਵਕੀਲ ਨੂੰ ਬੈਂਚ ਕੋਲੋਂ ਮਾਫ਼ੀ ਮੰਗਣੀ ਪਈ ਤੇ ਕਿਹਾ ਕਿ ਇਸ ਮਾਮਲੇ ਵਿਚ ਉਸ ਨੂੰ ਕਿਸੇ ਨੇ ਗੁਮਰਾਹ ਕੀਤਾ ਹੈ।

 ਇਹ ਵੀ ਪੜ੍ਹੋ: Food Recipes: ਮੁੰਗੀ ਦਾਲ ਦੀ ਖਿਚੜੀ

ਬੈਂਚ ਨੇ ਕਿਹਾ ਕਿ ਵਕੀਲ ਨੌਜਵਾਨ ਹੈ ਤੇ ਉਸ ਦੇ ਤਜਰਬੇ ਨੂੰ ਵੇਖਦੇ ਹੋਏ ਉਸ ਨੂੰ ਮਾਫ਼ੀ ਦਿਤੀ ਜਾ ਰਹੀ ਹੈ। ਹਾਲਾਂਕਿ ਇਸ ਵਕੀਲ ਨੂੰ ਚੇਤਾਵਨੀ ਵੀ ਦਿਤੀ ਹੈ। ਉਸ ਦੇ ਮੁਵੱਕਲ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਲਈ ਪਟੀਸ਼ਨ ਦਾਖ਼ਲ ਕੀਤੀ ਸੀ। ਜਸਟਿਸ ਮੰਜਰੀ ਨਹਿਰੂ ਕੌਲ ਨੇ ਵਕੀਲ ਨੂੰ ਇਹ ਦਸਣ ਲਈ ਤਲਬ ਕੀਤਾ ਸੀ ਕਿ ਕਿਵੇਂ ਮਰੇ ਹੋਏ ਵਿਅਕਤੀ ਦੀ ਪਾਵਰ ਆਫ਼ ਅਟਾਰਨੀ ਪ੍ਰਾਪਤ ਕੀਤੀ ਜਾ ਸਕਦੀ ਸੀ ਅਤੇ ਦਸਤਖ਼ਤ ਕੀਤੇ ਹਲਫ਼ਨਾਮੇ ਦੇ ਨਾਲ ਪਟੀਸ਼ਨ ਨਾਲ ਜੋੜਿਆ ਜਾ ਸਕਦਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦਿਲਚਸਪ ਗੱਲ ਇਹ ਹੈ ਕਿ ਮ੍ਰਿਤਕ ਵਿਅਕਤੀ ਨੂੰ ਪਹਿਲਾਂ ਹੀ ਅੰਤਰਮ ਅਗਾਊਂ ਜ਼ਮਾਨਤ ਮਿਲ ਚੁੱਕੀ ਸੀ ਅਤੇ ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਉਸ ਨੂੰ ਜਾਂਚ ਵਿਚ ਸ਼ਾਮਲ ਹੋਣ ਦਾ ਨਿਰਦੇਸ਼ ਦਿਤਾ ਸੀ।

(For more Punjabi news apart from The lawyer was 'misguided' and the deceased got bail Chandigarh News in punjabi , stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement