Result 2024: ਚੰਡੀਗੜ੍ਹ 'ਚ 3 ਲੇਅਰਾਂ 'ਚ ਕੀਤੀ ਜਾਂਦੀ ਹੈ EVM ਦੀ ਸੁਰੱਖਿਆ ,ਭਲਕੇ 900 ਸੁਰੱਖਿਆ ਕਰਮਚਾਰੀ ਰਹਿਣਗੇ ਤਾਇਨਾਤ
Published : Jun 3, 2024, 2:33 pm IST
Updated : Jun 3, 2024, 3:19 pm IST
SHARE ARTICLE
Chandigarh Election 2024
Chandigarh Election 2024

ਭਲਕੇ 8 ਵਜੇ ਹੋਵੇਗੀ ਵੋਟਾਂ ਦੀ ਗਿਣਤੀ

Chandigarh Lok Sabha Election Result 2024: ਚੰਡੀਗੜ੍ਹ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ਨੂੰ ਲੈ ਕੇ ਸੈਕਟਰ 26 ਸਥਿਤ ਇੰਜਨੀਅਰਿੰਗ ਐਂਡ ਟੈਕਨਾਲੋਜੀ ਕਾਲਜ ਵਿੱਚ ਰੱਖਿਆ ਗਿਆ ਹੈ। ਇੱਥੇ ਬਣਾਏ ਗਏ ਸਟਰਾਂਗ ਰੂਮ ਨੂੰ ਕੈਮਰੇ ਦੀ ਨਿਗਰਾਨੀ ਹੇਠ ਸੀਲ ਕਰ ਦਿੱਤਾ ਗਿਆ ਸੀ। ਹੁਣ ਇਸ ਨੂੰ 4 ਤਰੀਕ ਨੂੰ ਖੋਲ੍ਹਿਆ ਜਾਵੇਗਾ।

ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੰਨੀਏ ਤਾਂ ਚੰਡੀਗੜ੍ਹ ਵਿੱਚ ਦੁਪਹਿਰ 2 ਵਜੇ ਦੇ ਕਰੀਬ ਨਤੀਜੇ ਸਪੱਸ਼ਟ ਹੋ ਜਾਣਗੇ। ਭਲਕੇ ਜਦੋਂ ਇੱਥੇ ਵੋਟਾਂ ਦੀ ਗਿਣਤੀ ਹੋਵੇਗੀ ਤਾਂ ਇੱਥੇ 900 ਪੁਲੀਸ ਮੁਲਾਜ਼ਮ ਤਾਇਨਾਤ ਰਹਿਣਗੇ। ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਸਿੰਘ ਨੇ ਮੰਗਲਵਾਰ ਨੂੰ ਇਸ ਖੇਤਰ ਵਿੱਚ ਧਾਰਾ 144 ਲਗਾ ਕੇ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾ ਦਿੱਤੀ ਹੈ।

ਸੁਰੱਖਿਆ ਦੇ ਸਖ਼ਤ ਇੰਤਜ਼ਾਮ  

ਪ੍ਰਸ਼ਾਸਨ ਦੇ ਨਾਲ-ਨਾਲ ਚੰਡੀਗੜ੍ਹ ਪੁਲਿਸ ਵੀ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਤਿਆਰ ਹੈ। ਇਸ ਦੇ ਲਈ ਕਰੀਬ 60 ਕਰਮਚਾਰੀ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ। ਜਿਨ੍ਹਾਂ ਦੀ ਡਿਊਟੀ 24 ਘੰਟੇ ਹੁੰਦੀ ਹੈ। ਕਿਸੇ ਸਮੇਂ ਇੱਥੇ 10 ਦੇ ਕਰੀਬ ਹਥਿਆਰਬੰਦ ਬਲ ਅਤੇ 20 ਚੰਡੀਗੜ੍ਹ ਪੁਲੀਸ ਦੇ ਮੁਲਾਜ਼ਮ ਤਾਇਨਾਤ ਰਹਿੰਦੇ ਹਨ।

ਈਵੀਐਮ ਦੀ ਸੁਰੱਖਿਆ ਤਿੰਨ ਲੇਅਰਾਂ ਵਿੱਚ ਕੀਤੀ ਜਾਂਦੀ ਹੈ। ਇਸ ਵਿੱਚ ਪਹਿਲੇ ਪੱਧਰ ’ਤੇ ਅਰਧ ਸੈਨਿਕ ਬਲ, ਦੂਜੇ ਪੱਧਰ ’ਤੇ ਹਥਿਆਰਬੰਦ ਬਲ ਅਤੇ ਤੀਜੇ ਪੱਧਰ ’ਤੇ ਚੰਡੀਗੜ੍ਹ ਪੁਲੀਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਚੰਡੀਗੜ੍ਹ ਦੇ ਐਸਐਸਪੀ ਖ਼ੁਦ ਸੁਰੱਖਿਆ ਦੀ ਨਿਗਰਾਨੀ ਕਰ ਰਹੇ ਹਨ।  ਜਿਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅੰਦਰ ਜਾਣ ਦੀ ਆਗਿਆ ਹੈ ,ਸਿਰਫ਼ ਓਹੀ ਅੰਦਰ ਜਾ ਸਕਦੇ ਹਨ।

ਵੋਟਾਂ ਦੀ ਗਿਣਤੀ ਕੱਲ੍ਹ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ

ਚੰਡੀਗੜ੍ਹ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਭਲਕੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਇਸ ਦੇ ਲਈ ਪ੍ਰਸ਼ਾਸਨ ਨੇ ਅੱਜ ਸਾਰੇ ਉਮੀਦਵਾਰਾਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਵੋਟਾਂ ਦੀ ਗਿਣਤੀ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਚੰਡੀਗੜ੍ਹ ਵਿੱਚ 67.98 ਫੀਸਦੀ ਵੋਟਿੰਗ ਹੋਈ।  

 

Location: India, Chandigarh

SHARE ARTICLE

ਏਜੰਸੀ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement