ਖ਼ਬਰਾਂ |

ਤਾਜ਼ਾ |

Chandigarh News : ਕਣਕ ਦੀ ਬਿਜਾਈ ਨੂੰ ਲੈ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਕੀਤੀ ਅਪੀਲ

By : BALJINDERK

Published : Nov 3, 2024, 3:17 pm IST
Updated : Nov 3, 2024, 7:29 pm IST
SHARE ARTICLE
ਸਪੀਕਰ ਕੁਲਤਾਰ ਸਿੰਘ ਸੰਧਵਾਂ
ਸਪੀਕਰ ਕੁਲਤਾਰ ਸਿੰਘ ਸੰਧਵਾਂ

Chandigarh News : ਕਿਹਾ, ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ

Chandigarh News : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ।

ਸ. ਸੰਧਵਾਂ ਨੇ ਐਨ.ਪੀ.ਕੇ. ਨੂੰ ਫਾਸਫੋਰਸ ਦਾ ਬਦਲ ਦੱਸਦਿਆਂ ਯੂਰੀਆ ਦੀ ਵਰਤੋਂ ਘੱਟ ਤੋਂ ਘੱਟ ਕਰਨ ਅਤੇ ਮਾਹਿਰਾਂ ਵੱਲੋਂ ਸੁਝਾਏ ਅਨੁਸਾਰ ਡੀ.ਏ.ਪੀ. ਖਾਦ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਹੋਰ ਜੈਵਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।

ਸਪੀਕਰ ਨੇ ਕਿਹਾ ਕਿ ਕਿਸਾਨ ਵੀਰ ਕਿਸਾਨ ਕਾਲ ਸੈਂਟਰ ਦੇ ਟੋਲ-ਫ੍ਰੀ ਟੈਲੀਫੋਨ ਨੰਬਰ 18001801551 'ਤੇ ਕਾਲ ਕਰਕੇ ਇਸ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਸਪੀਕਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਦੱਸਿਆ ਕਿ ਡੀਲਰਾਂ ਵੱਲੋਂ ਡੀ.ਏ.ਪੀ. ਨਾਲ ਬੇਲੋੜੇ ਉਤਪਾਦਾਂ ਦੀ ਜਬਰੀ ਵਿਕਰੀ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਸ. ਸੰਧਵਾਂ ਨੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਹੋਰਨਾਂ ਨੂੰ ਵੀ ਇਸ ਵਾਤਾਵਰਣ ਪੱਖੀ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

(For more news apart from Speaker Kultar Singh Sandhawan appealed to the farmers regarding wheat sowing News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement