Chandigarh Weather Update: ਚੰਡੀਗੜ੍ਹ 'ਚ ਠੰਢ ਜ਼ੋਰਾਂ 'ਤੇ, ਦੋ ਦਿਨ ਸੀਤ ਲਹਿਰ ਦਾ ਅਨੁਮਾਨ
Published : Jan 4, 2026, 7:05 am IST
Updated : Jan 4, 2026, 7:28 am IST
SHARE ARTICLE
Chandigarh Weather Update
Chandigarh Weather Update

Chandigarh Weather Update: ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 5 ਡਿਗਰੀ ਘਟ ਕੇ 13 ਡਿਗਰੀ ਸੈਲਸੀਅਸ, ਘੱਟੋ-ਘੱਟ ਤਾਪਮਾਨ 9.5 ਡਿਗਰੀ ਸੈਲਸੀਅਸ ਰਿਹਾ

Chandigarh Weather Update: ਚੰਡੀਗੜ੍ਹ ’ਚ ਠੰਢ ਵਧਣੀ ਸ਼ੁਰੂ ਹੋ ਗਈ ਹੈ। ਸ਼ਨੀਵਾਰ ਨੂੰ ਠੰਢ ਅਤੇ ਸੰਘਣੀ ਧੁੰਦ ਕਾਰਨ ਅਗਲੇ ਦੋ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ’ਚ ਠੰਢ ਹੋਰ ਵਧਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਠੰਢ ਸ਼ੁਕਰਵਾਰ ਨੂੰ ਸਿਖਰ ’ਤੇ ਪਹੁੰਚ ਗਈ, ਜਿਸ ਕਾਰਨ ਲੋਕ ਘਰਾਂ ਦੇ ਅੰਦਰ ਹੀ ਰਹੇ।

ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 5 ਡਿਗਰੀ ਘੱਟ ਕੇ 13 ਡਿਗਰੀ ਸੈਲਸੀਅਸ ਹੋ ਗਿਆ, ਜਦੋਂ ਕਿ ਘੱਟੋ-ਘੱਟ ਤਾਪਮਾਨ 9.5 ਡਿਗਰੀ ਸੈਲਸੀਅਸ ਰਿਹਾ। ਸ਼ੁਕਰਵਾਰ ਨੂੰ ਸੀਜ਼ਨ ਦਾ ਸਭ ਤੋਂ ਠੰਢਾ ਦਿਨ ਸਾਬਤ ਹੋਇਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ’ਚ ਚੰਡੀਗੜ੍ਹ ’ਚ ਦਿਨ ਦਾ ਤਾਪਮਾਨ 14 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 6 ਡਿਗਰੀ ਸੈਲਸੀਅਸ ਤਕ ਡਿੱਗ ਸਕਦਾ ਹੈ। ਸ਼ਨੀਵਾਰ ਨੂੰ ਸ਼ਹਿਰ ’ਚ ਸਾਰਾ ਦਿਨ ਧੁੰਦ ਰਹੀ। ਸਵੇਰੇ ਅਤੇ ਦੇਰ ਰਾਤ ਦਿ੍ਰਸ਼ਟੀ ਵੀ ਘੱਟ ਰਹੀ , ਜਿਸ ਨਾਲ ਆਵਾਜਾਈ ਵੀ ਪ੍ਰਭਾਵਤ ਹੋਈ।

ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਠੰਢੀਆਂ ਹਵਾਵਾਂ ਚਲਣਗੀਆਂ:
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਪੰਜਾਬ, ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ’ਚ 7 ਜਨਵਰੀ ਤੱਕ ਧੁੰਦ ਅਤੇ ਠੰਢੀ ਲਹਿਰ ਬਣੀ ਰਹਿ ਸਕਦੀ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਠੰਢੀਆਂ ਹਵਾਵਾਂ ਆਉਣਗੀਆਂ, ਜਿਸ ਨਾਲ ਠੰਢ ਹੋਰ ਤੇਜ਼ ਹੋ ਜਾਵੇਗੀ। ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ’ਚ ਵੀ ਧੁੰਦ ਅਤੇ ਠੰਢੇ ਦਿਨਾਂ ਦੀਆਂ ਸਥਿਤੀਆਂ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ, ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ’ਚ ਬਰਫ਼ਬਾਰੀ ਮੈਦਾਨੀ ਇਲਾਕਿਆਂ ’ਚ ਮੌਸਮ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ। ਇਸ ਕਾਰਨ ਪੂਰੇ ਉੱਤਰੀ ਭਾਰਤ ’ਚ ਠੰਢੀਆਂ ਹਵਾਵਾਂ ਦੇ ਵਹਾਅ ’ਚ ਵਾਧਾ ਹੋਇਆ ਹੈ। ਠੰਢੀ ਲਹਿਰ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਵੀ ਪ੍ਰਭਾਵਤ ਕਰ ਰਹੀ ਹੈ।

ਬਜ਼ੁਰਗਾਂ ਅਤੇ ਬੱਚਿਆਂ ਦਾ ਖਾਸ ਧਿਆਨ ਰੱਖੋ: ਮੌਸਮ ਵਿਭਾਗ ਨੇ ਲੋਕਾਂ ਨੂੰ ਸਵੇਰੇ ਅਤੇ ਸ਼ਾਮ ਨੂੰ ਬਾਹਰ ਨਿਕਲਣ ਵੇਲੇ ਖਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਬਜ਼ੁਰਗਾਂ, ਬੱਚਿਆਂ ਅਤੇ ਬਿਮਾਰਾਂ ਨੂੰ ਠੰਢ ਤੋਂ ਬਚਣ ਲਈ ਘਰ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਡਰਾਈਵਰਾਂ ਨੂੰ ਧੁੰਦ ਦੌਰਾਨ ਹੌਲੀ ਗਤੀ ਨਾਲ ਚੱਲਣ ਅਤੇ ਧੁੰਦ ਦੀਆਂ ਲਾਈਟਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਚੰਡੀਗੜ੍ਹ ’ਚ ਅਗਲੇ ਕੁਝ ਦਿਨ ਸਖ਼ਤ ਠੰਢ ਅਤੇ ਸੰਘਣੀ ਧੁੰਦ ਦੀ ਸੰਭਾਵਨਾ ਹੈ।

ਮੌਸਮ ਦੇ ਹੋਰ ਹਾਲਾਤ: -- ਐਤਵਾਰ ਨੂੰ ਸੰਘਣੀ ਧੁੰਦ ਪੈਣ ਦੀ ਉਮੀਦ ਹੈ। ਅਜਿਹੀ ਸਥਿਤੀ ’ਚ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਸੋਮਵਾਰ ਨੂੰ ਵੀ ਸੰਘਣੀ ਧੁੰਦ ਪੈਣ ਦੀ ਉਮੀਦ ਹੈ। ਅਜਿਹੀ ਸਥਿਤੀ ’ਚ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ।

ਚੰਡੀਗੜ੍ਹ ਤੋਂ ਸੁਰਜੀਤ ਸਿੰਘ ਸੱਤੀ ਦੀ ਰਿਪੋਰਟ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement