Chandigarh News: ਰਾਜਪਾਲ ਦੇ ਅਸਤੀਫੇ 'ਤੇ ਬੋਲੇ ਬੀਜੇਪੀ ਨੇਤਾ, ਕਿਹਾ- ਲੋਕਾਂ ਨੂੰ ਪਰੇਸ਼ਾਨ ਕਰਨ ਵਾਲੇ ਦੀ ਚੰਡੀਗੜ੍ਹ 'ਚ ਨਹੀਂ ਕੋਈ ਥਾਂ
Published : Feb 4, 2024, 9:31 am IST
Updated : Feb 4, 2024, 9:43 am IST
SHARE ARTICLE
 BJP leader Devendra Singh Babla spoke on the governor's resignation Chandigarh News in punjabi
BJP leader Devendra Singh Babla spoke on the governor's resignation Chandigarh News in punjabi

Chandigarh News: 'ਜਿਸ ਨਾਲ ਚੰਡੀਗੜ੍ਹ ਦੇ ਲੋਕਾਂ ਨੂੰ ਪ੍ਰੇਸ਼ਾਨੀ ਹੋਵੇਗੀ। ਚੰਡੀਗੜ੍ਹ ਵਿੱਚ ਉਸ ਦੀ ਕੋਈ ਥਾਂ ਨਹੀਂ ਹੈ, ਚਾਹੇ ਉਹ ਕਿਸੇ ਵੀ ਅਹੁਦੇ 'ਤੇ ਰਹੇ'

 BJP leader Devendra Singh Babla spoke on the governor's resignation Chandigarh News in punjabi : ਚੰਡੀਗੜ੍ਹ ਭਾਜਪਾ ਦੇ ਸੀਨੀਅਰ ਆਗੂ ਦੇਵੇਂਦਰ ਸਿੰਘ ਬਬਲਾ ਨੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ 'ਤੇ ਤੰਜ਼ ਕੱਸਿਆ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਉਨ੍ਹਾਂ ਅਸਤੀਫਾ ਪੱਤਰ ਪੋਸਟ ਕਰਦੇ ਹੋਏ ਬਬਲਾ ਨੇ ਲਿਖਿਆ ਹੈ ਕਿ ਜਿਸ ਨਾਲ ਚੰਡੀਗੜ੍ਹ ਦੇ ਲੋਕਾਂ ਨੂੰ ਪ੍ਰੇਸ਼ਾਨੀ ਹੋਵੇਗੀ। ਚੰਡੀਗੜ੍ਹ ਵਿੱਚ ਉਸ ਦੀ ਕੋਈ ਥਾਂ ਨਹੀਂ ਹੈ, ਚਾਹੇ ਉਹ ਕਿਸੇ ਵੀ ਅਹੁਦੇ 'ਤੇ ਰਹੇ।

ਇਹ ਵੀ ਪੜ੍ਹੋ: Haryana News: 100 ਕਰੋੜ ਦੇ ਘਪਲੇ ਦਾ ਮਾਮਲਾ, ਕਿਸਾਨਾਂ ਲਈ ਆਏ 600 ਕਰੋੜ ਰੁਪਏ 'ਚ ਅਫਸਰਾਂ ਨੇ ਖਰੀਦੇ ਲਗਜ਼ਰੀ ਫਲੈਟ  

ਹਾਲਾਂਕਿ, ਜਦੋਂ ਬਨਵਾਰੀ ਲਾਲ ਪ੍ਰਸ਼ਾਸਕ ਦੇ ਅਹੁਦੇ 'ਤੇ ਸਨ, ਭਾਜਪਾ ਦੇ ਕਿਸੇ ਆਗੂ ਨੇ ਉਨ੍ਹਾਂ ਵਿਰੁੱਧ ਕੁਝ ਨਹੀਂ ਕਿਹਾ ਪਰ ਹੁਣ ਉਨ੍ਹਾਂ ਦੇ ਜਾਣ ਤੋਂ ਬਾਅਦ ਬਗਾਵਤ ਦੀਆਂ ਆਵਾਜ਼ਾਂ ਉੱਠ ਰਹੀਆਂ ਹਨ। ਦੱਸ ਦੇਈਏ ਕਿ ਕੱਲ੍ਹ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ ਅਤੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: Punjab News: ਦੁਬਈ 'ਚ ਪੰਜਾਬੀ ਨੌਜਵਾਨ ਦਾ ਕਤਲ ਕਰਨ ਵਾਲੇ 6 ਪਾਕਿਸਤਾਨੀਆਂ ਦੀ ਸਜ਼ਾ ਮੁਆਫ਼ 

ਚੰਡੀਗੜ੍ਹ ਦੇ ਪ੍ਰਸ਼ਾਸਕ ਹੁੰਦਿਆਂ ਬਨਵਾਰੀ ਲਾਲ ਪੁਰੋਹਿਤ ਅਤੇ ਉਨ੍ਹਾਂ ਦੇ ਸਾਬਕਾ ਸਲਾਹਕਾਰ ਧਰਮਪਾਲ ਨੇ ਚੰਡੀਗੜ੍ਹ ਵਿੱਚ ਇਲੈਕਟ੍ਰਿਕ ਵਾਹਨ ਨੀਤੀ ਲਾਗੂ ਕੀਤੀ ਸੀ। ਇਸ ਵਿਚ ਦੋਪਹੀਆ ਵਾਹਨਾਂ 'ਤੇ ਸੀਮਾ ਤੋਂ ਬਾਅਦ ਕੈਪਿੰਗ ਪ੍ਰਣਾਲੀ ਸ਼ੁਰੂ ਕੀਤੀ ਗਈ ਸੀ। ਇਸ ਕਾਰਨ ਚੰਡੀਗੜ੍ਹ ਦੇ ਲੋਕ ਕਾਫੀ ਪ੍ਰੇਸ਼ਾਨ ਸਨ। ਕਈ ਵਾਰ ਤਿਉਹਾਰਾਂ ਦੌਰਾਨ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ ਕਰ ਦਿਤੀ ਜਾਂਦੀ ਸੀ। ਇਸ ਮਾਮਲੇ ਨੂੰ ਲੈ ਕੇ ਪ੍ਰਸ਼ਾਸਕ ਪੁਰੋਹਿਤ ਨੂੰ ਚੰਡੀਗੜ੍ਹ ਵਿੱਚ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਹ ਮਾਮਲਾ ਨਗਰ ਨਿਗਮ ਵਿੱਚ ਵੀ ਉਠਾਇਆ ਗਿਆ ਸੀ ਅਤੇ ਕੌਂਸਲਰਾਂ ਨੇ ਇਸ ਸਬੰਧੀ ਧਰਨਾ ਵੀ ਦਿਤਾ ਸੀ।

 ਤਾਜ਼ਾ ਅਪਡੇਟਸ ਲ ਸਾਡੇ Whatsapp Broadcast Channel ਨਾਲ ਜੁੜੋ।

ਭਾਰਤੀ ਜਨਤਾ ਪਾਰਟੀ ਦੇ ਕੌਂਸਲਰ ਅਤੇ ਨਵੇਂ ਚੁਣੇ ਗਏ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਨੇ ਕਿਹਾ ਕਿ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਸਾਨਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ ਹੈ। ਨਿਊ ਚੰਡੀਗੜ੍ਹ ਦੇ ਕ੍ਰਿਕਟ ਸਟੇਡੀਅਮ ਤੋਂ ਧਨਾਸ ਤੱਕ ਬਣਨ ਵਾਲੀ ਨਵੀਂ ਸੜਕ ਲਈ ਕਿਸਾਨਾਂ ਦੀ ਜ਼ਮੀਨ ਐਕੁਆਇਰ ਕੀਤੀ ਗਈ ਸੀ। ਇਸ ਦੀ ਉਚਿਤ ਕੀਮਤ ਨਹੀਂ ਦਿੱਤੀ ਗਈ।
 

(For more news apart from, BJP leader Devendra Singh Babla spoke on the governor's resignation Chandigarh News in punjabi , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement