ਐਸਐਸਪੀ ਵਰੁਣ ਸ਼ਰਮਾ ਆਡੀਓ ਮਾਮਲਾ : ਹਾਈ ਕੋਰਟ ਨੇ CFSL ਚੰਡੀਗੜ੍ਹ ਨੂੰ ਜਾਂਚ ਦੇ ਦਿੱਤੇ ਹੁਕਮ

By : JAGDISH

Published : Feb 4, 2026, 4:22 pm IST
Updated : Feb 4, 2026, 4:22 pm IST
SHARE ARTICLE
SSP Varun Sharma audio case: High Court orders CFSL Chandigarh to investigate
SSP Varun Sharma audio case: High Court orders CFSL Chandigarh to investigate

ਹਾਈ ਕੋਰਟ ਨੇ ਪੰਜਾਬ ਫੋਰੈਂਸਿਕ ਲੈਬ ਨੂੰ ਜਾਂਚ ਲਈ ਹੋਰ ਸਮਾਂ ਦੇਣ ਤੋਂ ਕੀਤਾ ਇਨਕਾਰ 

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐਸ.ਐਸ.ਪੀ. ਵਰੁਣ ਸ਼ਰਮਾ ਦੀ ਕਥਿਤ ਵਾਇਰਲ ਕਾਨਫਰੰਸ ਕਾਲ ਮਾਮਲੇ ਵਿੱਚ ਸਖ਼ਤ ਰੁਖ਼ ਅਖਤਿਆਰ ਕਰਦਿਆਂ ਆਡੀਓ ਕਲਿੱਪ ਦੀ ਜਾਂਚ ਸੀ.ਐਫ.ਐਸ.ਐਲ. ਚੰਡੀਗੜ੍ਹ ਤੋਂ ਕਰਵਾਉਣ ਦੇ ਆਦੇਸ਼ ਦਿੱਤੇ ਹਨ।

ਅਦਾਲਤ ਨੇ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ‘ਸਿੱਟ’ ਦੀ ਕੋਈ ਪ੍ਰਗਤੀ ਰਿਪੋਰਟ ਨਾ ਆਉਣ ਅਤੇ ਕਿਸੇ ਨਿਊਟ੍ਰਲ ਏਜੰਸੀ ਨੂੰ ਸੈਂਪਲ ਨਾ ਭੇਜਣ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਹੁਣ ਤੱਕ ਨਾ ਤਾਂ ਸਬੰਧਤ ਪੁਲਿਸ ਅਧਿਕਾਰੀ ਖ਼ਿਲਾਫ਼ ਕੋਈ ਕਾਰਵਾਈ ਹੋਈ ਹੈ ਅਤੇ ਨਾ ਹੀ ਮੂਲ ਡਿਵਾਈਸ ਜ਼ਬਤ ਕੀਤੀ ਗਈ ਹੈ। ਮੂਲ ਵੀਡੀਓ ਕਿੱਥੋਂ ਅਪਲੋਡ ਹੋਈ, ਇਸ ਬਾਰੇ ਜਾਣਕਾਰੀ ਲਈ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਨੂੰ ਵੀ ਲਿਖਿਆ ਗਿਆ ਹੈ।

ਪੰਜਾਬ ਦੇ ਐਡਵੋਕੇਟ ਜਨਰਲ ਨੇ ਦੱਸਿਆ ਕਿ ਵੀਡੀਓ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਕੀਤੀ ਗਈ ਸੀ, ਪਰ ਉਹ ਹਾਲੇ ਤੱਕ ਸਿੱਟ ਸਾਹਮਣੇ ਪੇਸ਼ ਨਹੀਂ ਹੋਏ। ਜਦਕਿ ਭਾਜਪਾ ਦੇ ਵਕੀਲ ਨੇ ਮਾਮਲੇ ਦੀ ਜਾਂਚ ਸੀ.ਬੀ.ਆਈ.ਵਰਗੀ ਸੁਤੰਤਰ ਏਜੰਸੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਪੰਜਾਬ ਫੋਰੈਂਸਿਕ ਲੈਬ ਨੂੰ ਜਾਂਚ ਲਈ ਹੋਰ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਮਾਮਲਾ ਕੇਂਦਰੀ ਏਜੰਸੀ ਸੀ.ਐਫ.ਐਸ.ਐਲ. ਨੂੰ ਸੌਂਪ ਦਿੱਤਾ ਹੈ ਤਾਂ ਜੋ ਜਾਂਚ ਨਿਰਪੱਖ ਹੋ ਸਕੇ।
 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement