
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਦਾ ਫ਼ੈਸਲਾ
Chandigarh News: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 1 ਜੂਨ, 2024 ਨੂੰ ਚੰਡੀਗੜ੍ਹ ਵਿਚ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ। ਇਹ ਜਾਣਕਾਰੀ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਾਰੀ ਇਕ ਨੋਟੀਫਿਕੇਸ਼ਨ ਰਾਹੀਂ ਸਾਹਮਣੇ ਆਈ ਹੈ। ਪ੍ਰਸ਼ਾਸਨ ਵਲੋਂ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਕਿ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਦਾ ਮੌਕਾ ਮਿਲ ਸਕੇ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੇ ਅਖੀਰਲੇ ਪੜਾਅ ਤਹਿਤ 1 ਜੂਨ ਨੂੰ ਵਿਚ ਚੰਡੀਗੜ੍ਹ ਵਿਚ ਵੋਟਿੰਗ ਹੋਵੇਗੀ।
ਜਾਰੀ ਨੋਟੀਫਿਕੇਸ਼ਨ ਅਨੁਸਾਰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ 'ਤੇ ਲਾਗੂ ਪੰਜਾਬ ਦੁਕਾਨਾਂ ਅਤੇ ਵਪਾਰਕ ਸਥਾਪਨਾ ਐਕਟ, 1958 (1958 ਦਾ ਪੰਜਾਬ ਐਕਟ ਨੰਬਰ 15) ਦੀ ਧਾਰਾ 10 ਦੀ ਉਪ-ਧਾਰਾ (1) ਅਧੀਨ ਦਿਤੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਨੇ 1 ਜੂਨ, 2024 (ਸ਼ਨੀਵਾਰ) ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਲਈ ਬੰਦ ਦਿਨ ਵਜੋਂ ਨਿਰਧਾਰਤ ਕੀਤਾ ਹੈ।
(For more Punjabi news apart from Chandigarh Admn announces Close day for all Shops and Commercial Establishments on June 1 , stay tuned to Rozana Spokesman)