Amit shah in Manimajra : ਅਮਿਤ ਸ਼ਾਹ ਨੇ ਮਨੀਮਾਜਰਾ 'ਚ ਜਲ ਸਪਲਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ , ਕਿਹਾ - ਹੁਣ 24 ਘੰਟੇ ਪਾਣੀ ਮਿਲੇਗਾ
Published : Aug 4, 2024, 2:22 pm IST
Updated : Aug 4, 2024, 2:22 pm IST
SHARE ARTICLE
Amit Shah file image
Amit Shah file image

ਅਮਿਤ ਸ਼ਾਹ ਨੇ ਕਿਹਾ - ਚੰਡੀਗੜ੍ਹ ਦੇ ਲੋਕਾਂ ਨੂੰ ਹੁਣ ਮਿਨਰਲ ਵਾਟਰ ਖਰੀਦਣ ਦੀ ਲੋੜ ਨਹੀਂ ਪਵੇਗੀ

Amit shah in Manimajra : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ 'ਤੇ ਹਨ। ਉਨ੍ਹਾਂ ਨੇ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੀ ਮੌਜੂਦ ਸਨ।ਆਪ ਦੇ ਮੇਅਰ ਕੁਲਦੀਪ ਕੁਮਾਰ ਅਤੇ ਚੰਡੀਗੜ੍ਹ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਵੀ ਪ੍ਰੋਗਰਾਮ ਵਿੱਚ ਸੱਦਾ ਦਿੱਤਾ ਗਿਆ ਸੀ। 

 ਅਮਿਤ ਸ਼ਾਹ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਹੁਣ ਮਿਨਰਲ ਵਾਟਰ ਖਰੀਦਣ ਦੀ ਲੋੜ ਨਹੀਂ ਪਵੇਗੀ। ਇੱਥੋਂ ਦੇ ਲੋਕਾਂ ਨੂੰ ਹੁਣ 24 ਘੰਟੇ ਪਾਣੀ ਮਿਲੇਗਾ। ਪਹਿਲਾਂ ਔਰਤਾਂ ਨੂੰ ਪਾਣੀ ਭਰਨ ਲਈ ਅਲਾਰਮ ਲਾਉਣਾ ਪੈਂਦਾ ਸੀ। ਹੁਣ ਇਸ ਦੀ ਲੋੜ ਨਹੀਂ ਪਵੇਗੀ। ਨਾਲ ਹੀ ਪਾਣੀ ਦੀ ਸਪਲਾਈ ਲਈ ਟੈਂਕਰ ਮੰਗਵਾਉਣ ਦੀ ਲੋੜ ਨਹੀਂ ਪਵੇਗੀ।

ਅਮਿਤ ਸ਼ਾਹ ਨੇ ਕਿਹਾ ਕਿ ਇਹ ਇੱਕ ਲੱਖ ਦੀ ਆਬਾਦੀ ਲਈ ਮਹੱਤਵਪੂਰਨ ਪ੍ਰੋਜੈਕਟ ਹੈ। ਅੱਜ ਤੋਂ ਇਸ ਇਲਾਕੇ ਨੂੰ 24 ਘੰਟੇ 365 ਦਿਨ ਸ਼ੁੱਧ ਪਾਣੀ ਮਿਲਣਾ ਸ਼ੁਰੂ ਹੋ ਰਿਹਾ ਹੈ। ਇਸ ਲਈ ਸਾਰਿਆਂ ਨੂੰ ਵਧਾਈ। ਤੁਹਾਡੇ ਘਰਾਂ ਵਿੱਚ 24 ਘੰਟੇ ਪਾਣੀ ਉਪਲਬਧ ਹੋਵੇਗਾ। ਪੂਰੇ ਪ੍ਰੈਸ਼ਰ ਨਾਲ ਮਨੀ ਮਾਜਰਾ ਦੇ ਲੋਕਾਂ ਨੂੰ ਪਾਣੀ ਮਿਲੇਗਾ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਹਰ ਘਰ ਤੱਕ ਜਲ ਮੁਹੱਈਆ ਕਰਵਾਉਣ ਦਾ ਵੀ ਪ੍ਰਬੰਧ ਕਰ ਰਹੀ ਹੈ। ਹੁਣ ਤੱਕ 15 ਕਰੋੜ ਘਰਾਂ ਨੂੰ ਪਾਣੀ ਪਹੁੰਚਾਉਣ ਦਾ ਕੰਮ ਪੂਰਾ ਹੋ ਚੁੱਕਾ ਹੈ। ਦੇਸ਼ ਦੇ 74% ਘਰਾਂ ਵਿੱਚ ਸਾਫ਼ ਪਾਣੀ ਪਹੁੰਚ ਰਿਹਾ ਹੈ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੋਦੀ ਦਾ ਤੀਜਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਦੇਸ਼ ਦੇ ਸਾਰੇ ਘਰਾਂ ਤੱਕ ਸਾਫ਼ ਪਾਣੀ ਪਹੁੰਚਾਉਣ ਦਾ ਕੰਮ ਪੂਰਾ ਕਰ ਲਿਆ ਜਾਵੇਗਾ।  

ਅਮਿਤ ਸ਼ਾਹ ਨੇ ਕਿਹਾ ਕਿ ਜਦੋਂ 2014 'ਚ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣੇ ਤਾਂ ਉਨ੍ਹਾਂ ਸਮਾਰਟ ਸਿਟੀ ਪ੍ਰੋਜੈਕਟ ਸ਼ੁਰੂ ਕਰਕੇ ਲੋਕਾਂ ਦੇ ਜੀਵਨ ਪੱਧਰ 'ਚ ਸੁਧਾਰ ਕੀਤਾ। ਇਸ ਪ੍ਰਾਜੈਕਟ ਵਿੱਚ ਚੰਡੀਗੜ੍ਹ ਦਾ ਨਾਂ ਸਭ ਤੋਂ ਪਹਿਲਾਂ ਆਉਂਦਾ ਹੈ। ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ 'ਚ 'ਇੰਡੀਆ ਗਠਜੋੜ' ਨਾਲੋਂ ਭਾਜਪਾ ਕੋਲ ਜ਼ਿਆਦਾ ਸੀਟਾਂ ਹਨ। ਵਿਰੋਧੀ ਜਿਨ੍ਹਾਂ ਮਰਜ਼ੀ ਰੌਲਾ ਪਾਉਣ , 2029 'ਚ ਵੀ ਮੋਦੀ ਹੀ ਆਉਣਗੇ।

ਦੂਜੇ ਪਾਸੇ ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਪੁਲਿਸ ਨੇ ਯੂਥ ਕਾਂਗਰਸ ਦੇ ਆਗੂ ਆਸ਼ੀਸ਼ ਗਜ਼ਨਵੀ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ। ਯੂਥ ਕਾਂਗਰਸ ਨੇ ਅਮਿਤ ਸ਼ਾਹ ਦੇ ਦੌਰੇ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਸੀ। ਯੂਥ ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਅਜੋਕੇ ਸਮੇਂ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਧਾਰਮਿਕ ਸਥਾਨਾਂ ਨੂੰ ਢਾਹਿਆ ਜਾ ਰਿਹਾ ਹੈ। ਕਈ ਧਾਰਮਿਕ ਸਥਾਨਾਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਹਨ।

 

 

Location: India, Chandigarh

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement