ਖ਼ਬਰਾਂ |

ਤਾਜ਼ਾ |

LPU Violence Case: ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 72 ਘੰਟਿਆਂ ਅੰਦਰ ਕੇਂਦਰ ਨੂੰ ਰਿਪੋਰਟ ਭੇਜਣ ਦੇ ਦਿੱਤੇ ਹੁਕਮ
Published : Nov 4, 2026, 12:42 pm IST
Updated : Nov 4, 2026, 12:42 pm IST
SHARE ARTICLE
LPU Violence Case highcourt News
LPU Violence Case highcourt News

ਐਨ.ਆਈ.ਏ. ਜਾਂਚ ’ਤੇ ਕੇਂਦਰ ਲਵੇਗਾ ਫ਼ੈਸਲਾ

ਚੰਡੀਗੜ੍ਹ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿੱਚ ਵਾਪਰੀ ਹਿੰਸਾ, ਅਗਜ਼ਨੀ ਅਤੇ ਭੰਨਤੋੜ ਦੇ ਮਾਮਲੇ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਐਨ.ਆਈ.ਏ. (NIA) ਐਕਟ ਦੀ ਧਾਰਾ 6 ਤਹਿਤ 72 ਘੰਟਿਆਂ ਦੇ ਅੰਦਰ-ਅੰਦਰ ਕੇਂਦਰ ਸਰਕਾਰ ਨੂੰ ਇਸ ਸਬੰਧੀ ਰਿਪੋਰਟ ਭੇਜੇ।

ਅਦਾਲਤ ਨੇ ਨੋਟ ਕੀਤਾ ਕਿ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਆਈ.ਟੀ. ਐਕਟ ਦੀ ਧਾਰਾ 66(ਐੱਫ) ਸ਼ਾਮਲ ਕੀਤੀ ਗਈ ਹੈ। ਨਿਯਮਾਂ ਅਨੁਸਾਰ, ਇਹ ਧਾਰਾ ਐਨ.ਆਈ.ਏ. ਐਕਟ ਤਹਿਤ ਇੱਕ ਅਨੁਸੂਚਿਤ ਅਪਰਾਧ (schedule offence) ਹੈ। ਇਸ ਕਾਰਨ ਹੁਣ ਕੇਂਦਰ ਸਰਕਾਰ ਨੂੰ ਇਹ ਫ਼ੈਸਲਾ ਲੈਣਾ ਹੋਵੇਗਾ ਕਿ ਇਸ ਮਾਮਲੇ ਦੀ ਜਾਂਚ ਐਨ.ਆਈ.ਏ. ਨੂੰ ਸੌਂਪੀ ਜਾਵੇ ਜਾਂ ਨਹੀਂ। ਪੰਜਾਬ ਸਰਕਾਰ ਤੋਂ ਰਿਪੋਰਟ ਮਿਲਣ ਉਪਰੰਤ ਕੇਂਦਰ ਸਰਕਾਰ ਕੋਲ ਇਸ ’ਤੇ ਅੰਤਿਮ ਫ਼ੈਸਲਾ ਲੈਣ ਲਈ 7 ਦਿਨਾਂ ਦਾ ਸਮਾਂ ਹੋਵੇਗਾ। ਮਾਮਲੇ ਦੀ ਅਗਲੀ ਸੁਣਵਾਈ 17 ਨਵੰਬਰ ਨੂੰ ਹੋਵੇਗੀ।

ਇਹ ਸੁਣਵਾਈ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਵੱਲੋਂ ਦਾਇਰ ਜਨਹਿੱਤ ਪਟੀਸ਼ਨ (PIL) ’ਤੇ ਹੋਈ, ਜਿਸ ਵਿੱਚ ਪੂਰੇ ਘਟਨਾਕ੍ਰਮ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਕੇਂਦਰੀ ਜਾਂਚ ਬਿਊਰੋ (CBI) ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਗੌਰਵ ਚੋਪੜਾ ਅਤੇ ਐਡਵੋਕੇਟ ਅਰਜੁਨ ਸ਼ਿਓਰਾਣ ਨੇ ਦਲੀਲ ਦਿੱਤੀ ਕਿ ਕੈਂਪਸ ਵਿੱਚ ਹੋਈ ਹਿੰਸਾ ਦੌਰਾਨ ਦੰਗਾ, ਸਾੜਫੂਕ ਅਤੇ ਵੱਡੇ ਪੱਧਰ ’ਤੇ ਲੁੱਟ-ਖੋਹ ਹੋਈ ਹੈ, ਜਿਸ ਦੀ ਗੰਭੀਰਤਾ ਨੂੰ ਦੇਖਦਿਆਂ ਅਦਾਲਤੀ ਦਖ਼ਲ ਅਤੇ ਕੇਂਦਰੀ ਏਜੰਸੀ ਵੱਲੋਂ ਜਾਂਚ ਬਹੁਤ ਜ਼ਰੂਰੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਹਫ਼ਤੇ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜ਼ਨਾਹ ਦੀ ਅਫ਼ਵਾਹ ਫੈਲਣ ਤੋਂ ਬਾਅਦ ਵਿਦਿਆਰਥੀਆਂ ਦਾ ਗੁੱਸਾ ਭੜਕ ਗਿਆ ਸੀ। ਇਸ ਤੋਂ ਬਾਅਦ 26 ਅਤੇ 27 ਸਤੰਬਰ ਨੂੰ ਕੈਂਪਸ ਦੇ ਅੰਦਰਲੇ ਯੂਨੀਮਾਲ ਵਿੱਚ ਭੰਨਤੋੜ, ਦੁਕਾਨਾਂ ਵਿੱਚ ਲੁੱਟਮਾਰ ਅਤੇ ਸਾੜਫੂਕ ਦੀਆਂ ਘਟਨਾਵਾਂ ਵਾਪਰੀਆਂ। ਪ੍ਰਦਰਸ਼ਨ ਕਾਰਨ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਵੀ ਲਗਭਗ 18 ਘੰਟੇ ਜਾਮ ਰਿਹਾ ਸੀ। ਹਾਲਾਂਕਿ, ਪੁਲਿਸ ਨੇ ਸ਼ੁਰੂਆਤੀ ਜਾਂਚ ਵਿੱਚ ਕਥਿਤ ਅਪਰਾਧ ਦੀ ਪੁਸ਼ਟੀ ਹੋਣ ਤੋਂ ਇਨਕਾਰ ਕੀਤਾ ਹੈ ਅਤੇ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. (SIT) ਦਾ ਗਠਨ ਕੀਤਾ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

? LIVE | 16 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

16 Nov 2026 1:45 PM

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM
Advertisement