Chandigarh News : ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ

By : BALJINDERK

Published : Dec 4, 2024, 1:09 pm IST
Updated : Dec 4, 2024, 1:09 pm IST
SHARE ARTICLE
 ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

Chandigarh News : ਕਿਹਾ, ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ

Chandigarh News : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ। ਇੱਕ ਬਿਆਨ ਵਿੱਚ, ਕੈਪਟਨ ਅਮਰਿੰਦਰ ਨੇ ਰਾਹਤ ਜ਼ਾਹਰ ਕੀਤੀ ਕਿ ਬਾਦਲ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਗੋਲੀ ਨਹੀਂ ਲੱਗੀ ਅਤੇ ਨਾ ਹੀ ਕੋਈ ਨੁਕਸਾਨ ਹੋਇਆ। 

ਉਨ੍ਹਾਂ ਨੇ ਮੌਕੇ 'ਤੇ ਮੌਜੂਦ ਵਿਅਕਤੀ ਦੀ ਸ਼ਲਾਘਾ ਕੀਤੀ ਜਿਸ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਅਤੇ ਉਸਦੀ ਬਾਂਹ ਵੀ ਮੋੜ ਦਿੱਤੀ, ਜਿਸ ਕਾਰਨ ਗੋਲ਼ੀ ਬਾਦਲ ਨੂੰ ਲੱਗਣ ਤੋਂ ਰੋਕੀ ਗਈ। ਸਾਬਕਾ ਮੁੱਖ ਮੰਤਰੀ ਨੇ ਕਿਹਾ, ਬਾਦਲ ਨੇ ਅਕਾਲ ਤਖਤ ਤੋਂ ਭੁੱਲਾਂ ਬਖਸ਼ਾਈਆਂ ਸਨ ਅਤੇ ਉਹ ਸੁਣਾਈ ਗਈ ਤਨਖ਼ਾਹ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਹੀ ਭੁਗਤ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ 'ਤੇ ਹਮਲਾ ਕਰਨ ਵਾਲਿਆਂ ਨੇ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ 1980 ਅਤੇ 1990 ਦੇ ਦਹਾਕੇ ਦੌਰਾਨ ਬਹੁਤ ਨੁਕਸਾਨ ਝੱਲਿਆ ਹੈ ਅਤੇ ਇਹ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਲੋਕਾਂ ਨੂੰ ਉਨ੍ਹਾਂ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ, ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

(For more news apart from Captain Amarinder condemned the attack on Sukhbir Badal News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement